Fri, Apr 26, 2024
Whatsapp

ਪੰਚਕੂਲਾ 'ਚ ਖੇਤੀ ਕਾਨੂੰਨਾਂ ਵਿਰੁੱਧ 2 ਥਾਵਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਤੇ ਟੋਲ ਪਲਾਜ਼ੇ ਕੀਤੇ ਗਏ ਬੰਦ

Written by  Shanker Badra -- December 12th 2020 02:29 PM
ਪੰਚਕੂਲਾ 'ਚ ਖੇਤੀ ਕਾਨੂੰਨਾਂ ਵਿਰੁੱਧ 2 ਥਾਵਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਤੇ ਟੋਲ ਪਲਾਜ਼ੇ ਕੀਤੇ ਗਏ ਬੰਦ

ਪੰਚਕੂਲਾ 'ਚ ਖੇਤੀ ਕਾਨੂੰਨਾਂ ਵਿਰੁੱਧ 2 ਥਾਵਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਤੇ ਟੋਲ ਪਲਾਜ਼ੇ ਕੀਤੇ ਗਏ ਬੰਦ

ਪੰਚਕੂਲਾ 'ਚ ਖੇਤੀ ਕਾਨੂੰਨਾਂ ਵਿਰੁੱਧ 2 ਥਾਵਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਤੇ ਟੋਲ ਪਲਾਜ਼ੇ ਕੀਤੇ ਗਏ ਬੰਦ:ਪੰਚਕੁਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 17ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਢ 'ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕੇਂਦਰ ਦੇ ਕਾਨੂੰਨ ਇਸ ਵੇਲੇ ਕਾਨੂੰਨਾਂ ਤੋਂ ਜ਼ਿਆਦਾ ਕੇਂਦਰ ਤੇ ਕਿਸਾਨਾਂ ਦੀ ਮੁੱਛ ਦਾ ਸਵਾਲ ਬਣੇ ਹੋਏ ਜਾਪਦੇ ਹਨ। ਕਿਸਾਨਾਂ ਅਤੇ ਕੇਂਦਰ ਵਿਚਾਲੇ ਅੜਿੱਕਾ ਬਰਕਰਾਰ ਹੈ। [caption id="attachment_457222" align="aligncenter" width="300"]Farmers protest and toll plazas Bandh at 2 places in Panchkula against agriculture laws 2020 ਪੰਚਕੂਲਾ 'ਚ ਖੇਤੀ ਕਾਨੂੰਨਾਂ ਵਿਰੁੱਧ 2 ਥਾਵਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਤੇ ਟੋਲ ਪਲਾਜ਼ੇ ਕੀਤੇ ਗਏ ਬੰਦ[/caption] ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਕੀਤੇ ਜਾ ਰਹੇ ਵਿਰੋਧ ਦੇ ਚਲਦਿਆਂ ਅੱਜ ਕਈ ਥਾਵਾਂ 'ਤੇ ਟੋਲ ਪਲਾਜ਼ਾ ਪਰਚੀ ਮੁਕਤ ਕਰ ਦਿੱਤੇ ਗਏ ਹਨ। ਇਸ ਦੌਰਾਨ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਸਮੇਤ ਦੇਸ਼ ਭਰ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚੇ' ਦੀ ਅਗਵਾਈ ਹੇਠ ਅੱਜ ਦਿੱਲੀ -ਜੈਪੁਰ ਅਤੇ ਦਿੱਲੀ -ਆਗਰਾ ਕੌਮੀ ਮਾਰਗ ਜਾਮ ਕੀਤਾ ਜਾਵੇਗਾ। ਉਧਰ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਅੱਜ ਦੇਸ਼ ਭਰ ਦੇ ਟੋਲ ਪਲਾਜ਼ੇ ਵੀ ਬੰਦ ਕਰਨਗੀਆਂ। [caption id="attachment_457221" align="aligncenter" width="300"]Farmers protest and toll plazas Bandh at 2 places in Panchkula against agriculture laws 2020 ਪੰਚਕੂਲਾ 'ਚ ਖੇਤੀ ਕਾਨੂੰਨਾਂ ਵਿਰੁੱਧ 2 ਥਾਵਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਤੇ ਟੋਲ ਪਲਾਜ਼ੇ ਕੀਤੇ ਗਏ ਬੰਦ[/caption] ਕਿਸਾਨਾਂ ਨੇ ਬੀਤੀ ਰਾਤ ਹੀ ਟੋਲ ਪਲਾਜ਼ਿਆਂ 'ਤੇ ਡੇਰੇ ਲਗਾ ਲਏ ਸੀ ਅਤੇ ਟੋਲ ਫਰੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਪੰਚਕੂਲਾ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਪੰਚਕੂਲਾ ਦੇ ਚੰਡੀਮੰਦਿਰ ਅਤੇ ਜਲੌਲੀ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਨੇ ਟੋਲ ਫਰੀ ਕੀਤਾ ਹੈ। ਪੰਚਕੂਲਾ ਵਿੱਚ ਦੋ ਥਾਵਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ ਅਤੇ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ। ਓਥੇ ਕਿਸੇ ਵੀ ਪ੍ਰਕਾਰ ਦੀ ਸਥਿਤੀ ਖਰਾਬ ਨਾ ਹੋਵੇ ,ਇਸ ਲਈ ਭਾਰੀ ਪੁਲਿਸ ਫੋਰਸ ਮੌਕੇ 'ਤੇ ਤਾਇਨਾਤ ਹੈ। [caption id="attachment_457220" align="aligncenter" width="300"]Farmers protest and toll plazas Bandh at 2 places in Panchkula against agriculture laws 2020 ਪੰਚਕੂਲਾ 'ਚ ਖੇਤੀ ਕਾਨੂੰਨਾਂ ਵਿਰੁੱਧ 2 ਥਾਵਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਤੇ ਟੋਲ ਪਲਾਜ਼ੇ ਕੀਤੇ ਗਏ ਬੰਦ[/caption] ਦੱਸ ਦੇਈਏ ਕਿ ਇਸ ਤੋਂ ਇਲਾਵਾ ਕਿਸਾਨਾਂ ਨੇ 14 ਦਸੰਬਰ ਤੋਂ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਦਾ ਘਿਰਾਓ ਕਰਨ ਦੀ ਯੋਜਨਾ ਵੀ ਬਣਾਈ ਹੈ। ਇਸ ਪੂਰੀ ਰਣਨੀਤੀ ਦਾ ਉਦੇਸ਼ ਇਹ ਹੈ ਕਿ ਕੇਂਦਰ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰੇ। ਕਿਸਾਨ ਜੱਥੇਬੰਦੀਆਂ ਇਸ ਰਾਹੀਂ ਸਰਕਾਰ 'ਤੇ ਦਬਾਅ ਬਣਾਉਣਾ ਚਾਹੁੰਦੀਆਂ ਹਨ। ਕਿਸਾਨਾਂ ਨੇ ਸਰਕਾਰ 'ਤੇ ਦਬਾਅ ਪਾਉਣ ਲਈ ਇਹ ਆਰਥਿਕ ਮੋਰਚਾ ਬੰਦ ਕਰਨ ਦੀ ਯੋਜਨਾ ਬਣਾਈ ਹੈ। ਕਿਸਾਨਾਂ ਨੇ ਰਿਲਾਇੰਸ ਤੇ ਜਿਓ ਦੇ ਸਾਰੇ ਪ੍ਰੋਡਕਟ ਦਾ ਬਾਈਕਾਟ ਕਰਨ ਦੀ ਵੀ ਅਪੀਲ ਕੀਤੀ ਹੈ। -PTCNews


Top News view more...

Latest News view more...