ਮੁੱਖ ਖਬਰਾਂ

ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਲਈ ਭੇਜਿਆ ਸੱਦਾ ਪੱਤਰ  

By Shanker Badra -- December 21, 2020 10:12 am -- Updated:Feb 15, 2021

ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਲਈ ਭੇਜਿਆ ਸੱਦਾ ਪੱਤਰ :ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਮੁੜ ਗੱਲਬਾਤ ਲਈ ਕਿਸਾਨ ਜਥੇਬੰਦੀਆਂ ਤੋਂ ਸਮਾਂ ਮੰਗਿਆ ਹੈ ਪਰ ਸਰਕਾਰ ਨੇ ਆਪਣੇ ਵੱਲੋਂ ਕੋਈ ਮੀਟਿੰਗ ਲਈ ਦਿਨ ਤੈਅ ਨਹੀਂ ਕੀਤਾ। ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਅਗਲੀ ਮੀਟਿੰਗ ਦਾ ਸਮਾਂ ਨਿਰਧਾਰਤ ਕਰਕੇ ਗੱਲਬਾਤ ਅੱਗੇ ਵਧਾਉਣ ਲਈ ਕਿਹਾ ਹੈ।ਇਸ ਪੱਤਰ 'ਚ ਕਿਸਾਨਾਂ ਨੂੰ ਗੱਲਬਾਤ ਰਾਹੀਂ ਜਲਦੀ ਅੰਦੋਲਨ ਖ਼ਤਮ ਕਰਨ ਦੀ ਗੱਲ ਆਖੀ ਗਈ ਹੈ। ਇਸ ਦੇ ਨਾਲ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਦਾ ਵੀ ਹਵਾਲਾ ਦਿੱਤਾ ਗਿਆ ਹੈ।

Farmers Protest : Central government Invitation letter to farmers' organizations for talks ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਲਈ ਭੇਜਿਆ ਸੱਦਾ ਪੱਤਰ

https://youtu.be/4-NIRr7qXb0

ਦਰਅਸਲ 'ਚ ਕੇਂਦਰ ਸਰਕਾਰ ਵੱਲੋਂ ਮੁੜ ਗੱਲਬਾਤ ਲਈ ਕਿਸਾਨਾਂ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਵਿਵੇਕ ਅਗਰਵਾਲ ਨੇ ਕ੍ਰਾਂਤੀਕਾਰੀ ਕਿਸਾਨ ਮੋਰਚਾ ਸਣੇ 40 ਕਿਸਾਨ ਸੰਗਠਨਾਂ ਨੂੰ ਇੱਕ ਵਾਰ ਫਿਰ ਗੱਲਬਾਤ ਦਾ ਸੱਦਾ ਦਿੰਦਿਆ ਪੱਤਰ ਲਿਖਿਆ ਹੈ ਪਰ ਮੀਟਿੰਗ ਦਾ ਸਮਾਂ ਅਜੇ ਤੈਅ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲਦੀ ਗੱਲਬਾਤ ਦਾ ਸੰਕੇਤ ਦਿੱਤਾ ਸੀ।

Farmers Protest : Central government Invitation letter to farmers' organizations for talks ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਲਈ ਭੇਜਿਆ ਸੱਦਾ ਪੱਤਰ

ਇਸ ਪੱਤਰ ਤੋਂ ਜ਼ਾਹਿਰ ਹੁੰਦਾ ਹੈ ਕਿ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਦੀ ਕੋਈ ਕਾਹਲੀ ਨਹੀਂ ਹੈ, ਸਰਕਾਰ ਹੁਣ ਗੱਲਬਾਤ ਅੱਗੇ ਤੋਰਨ ਲਈ ਵੀ ਕਿਸਾਨ ਜਥੇਬੰਦੀਆਂ ਉਪਰ ਜ਼ਿੰਮੇਵਾਰੀ ਸੁਟਣ ਦੇ ਰੌਂਅ ਵਿਚ ਜਾਪਦੀ ਹੈ।ਇਸ ਪੱਤਰ ਤੋਂ ਸਪਸ਼ਟ ਹੈ ਕਿ ਸਰਕਾਰ ਨੂੰ ਠੰਢ ਵਿਚ ਡੱਟੇ ਕਿਸਾਨਾਂ ਨਾਲ ਜਲਦ ਮੀਟਿੰਗ ਕਰਨ ਦੀ ਕੋਈ ਕਾਹਲ ਨਹੀਂ ਹੈ।ਡਾ ਦਰਸ਼ਨ ਪਾਲ ਨੂੰ ਲਿਖੇ ਪੱਤਰ ਵਿਚ ਕਈ ਸਵਾਲ ਖੜੇ ਕੀਤੇ ਹਨ।

Farmers Protest : Central government Invitation letter to farmers' organizations for talks ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਲਈ ਭੇਜਿਆ ਸੱਦਾ ਪੱਤਰ

ਦੱਸ ਦੇਈਏ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 26ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਹੁਣ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਇੱਕ ਰੋਜ਼ਾ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਇਸੇ ਵਿਚਾਲੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ 24 ਘੰਟੇ ਲਈ ਭੁੱਖ ਹੜਤਾਲ 'ਤੇ ਬੈਠਣਗੇ। ਕਿਸਾਨ ਜਥੇਬੰਦੀਆਂ ਦੇ 11 ਆਗੂ ਅੱਜ 11 ਵਜੇ ਹਰੇਕ ਧਰਨੇ ਵਾਲੀ ਥਾਂ 'ਤੇ ਭੁੱਖ ਹੜਤਾਲ' 'ਤੇ ਬੈਠਣਗੇ।
-PTCNews

  • Share