Advertisment

ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲੇਟ ਕਰਨ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ

author-image
Shanker Badra
Updated On
New Update
ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲੇਟ ਕਰਨ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ
Advertisment
publive-image ਮੋਗਾ : ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ 10 ਦਿਨ ਲੇਟ ਕਰਨ ਤੋਂ ਬਾਅਦ ਕਿਸਾਨਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਅੱਜ ਦੋਵੇਂ ਸੂਬਿਆਂ ਦੇ ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਮੋਗਾ 'ਚ ਵੀ ਵੱਖ - ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ।
Advertisment
publive-image ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲੇਟ ਕਰਨ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਖ਼ਰੀਦ ਲੇਟ ਸ਼ੁਰੂ ਹੋਣ ਕਾਰਨ ਵੱਖ -ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ ਤੇ ਇਸ ਸਬੰਧ ਵਿਚ ਅੱਜ ਪੂਰੇ ਸੂਬੇ ਭਰ ਵਿੱਚ ਕਾਂਗਰਸੀ ਵਿਧਾਇਕਾਂ ਅਤੇ ਡੀਸੀ ਦਫ਼ਤਰਾਂ ਬਾਹਰ ਵੱਖ -ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਉਸੇ ਤਹਿਤ ਅੱਜ ਮੋਗਾ ਵਿਖੇ ਵੀ ਮੋਗਾ ਦੇ ਡੀ. ਸੀ ਦਫਤਰ ਬਾਹਰ ਕਾਦੀਆਂ ਗਰੁੱਪ ਵੱਲੋਂ ਐਸਡੀਐਮ ਰਾਹੀਂ ਭਾਰਤ ਸਰਕਾਰ ਨੂੰ ਮੰਗ ਪੱਤਰ ਸੌਂਪਿਆ। publive-image ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲੇਟ ਕਰਨ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਨਿਰਮਲ ਸਿੰਘ ਮਾਣੂੰਕੇ ਨੇ ਦੱਸਿਆ ਕਿ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਹਰ ਸਾਲ ਸਾਉਣੀ ਦੀ ਫ਼ਸਲ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੁੰਦੀ ਹੈ ਪਰ ਇਸ ਵਾਰ ਕੇਂਦਰ ਵੱਲੋਂ ਇਹ ਖਰੀਦ 11 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੀ ਕਿਸਾਨੀ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ 1 ਅਕਤੂਬਰ ਤੋਂ ਝੋਨੇ ਦੀ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ ਪਰ ਝੋਨੇ ਦੀ ਖਰੀਦ 10 ਦਿਨ ਲੇਟ ਸ਼ੁਰੂ ਕਰਨੀ ਕਿਸੇ ਵੀ ਤਰ੍ਹਾਂ ਵਾਜਿਬ ਨਹੀਂ। publive-image ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲੇਟ ਕਰਨ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਲੇਟ ਸ਼ੁਰੂ ਹੋਣ ਕਾਰਨ ਕਿਸਾਨੀ ਦਾ ਆਰਥਿਕ ਤੌਰ 'ਤੇ ਵੱਡਾ ਨੁਕਸਾਨ ਹੋਵੇਗਾ ਅਤੇ ਅਗੇਤੀਆਂ ਫਸਲਾਂ , ਸਬਜੀਆਂ ਆਦਿ ਦੀ ਬਿਜਾਈ ਵੀ ਲੇਟ ਹੋ ਜਾਵੇਗੀ ,ਜਿਸ ਨਾਲ ਝੋਨੇ ਦੀ ਫਸਲ ਦੇ ਨਾਲ - ਨਾਲ ਅਗਲੀ ਫ਼ਸਲ ਦਾ ਵੀ ਨੁਕਸਾਨ ਹੋ ਜਾਵੇਗਾ ਅਤੇ ਆਰਥਿਕ ਤੌਰ 'ਤੇ ਟੁੱਟ ਚੁੱਕੀ ਕਿਸਾਨੀ ਇਹ ਨੁਕਸਾਨ ਝੱਲਣ ਦੇ ਸਮਰੱਥ ਨਹੀਂ। ਇਸ ਲਈ ਬੇਨਤੀ ਹੈ ਕਿ ਝੋਨੇ ਦੀ ਫ਼ਸਲ ਜੋ ਕਿ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ, ਉਸਦੀ ਤਰੁੰਤ ਖਰੀਦ ਸ਼ੁਰੂ ਕਰਨ ਦੇ ਹੁਕਮ ਕੇਂਦਰੀ ਖਰੀਦ ਏਜੰਸੀਆਂ ਨੂੰ ਦਿੱਤੇ ਜਾਣ । -PTCNews publive-image-
punjab-news farmers-protest moga paddy-procurement
Advertisment

Stay updated with the latest news headlines.

Follow us:
Advertisment