Fri, Apr 26, 2024
Whatsapp

ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ , ਕੀ ਅੱਜ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?  

Written by  Shanker Badra -- December 05th 2020 02:45 PM
ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ , ਕੀ ਅੱਜ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?  

ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ , ਕੀ ਅੱਜ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?  

ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ , ਕੀ ਅੱਜ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ? :ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਪੰਜਵੇਂ ਗੇੜ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਲਈ 40 ਦੇ ਕਰੀਬ ਕਿਸਾਨ ਜਥੇਬੰਦੀਆਂ ਦੇ ਆਗੂ ਦਿੱਲੀ ਦੇ ਵਿਗਿਆਨ ਭਵਨ 'ਚ ਪਹੁੰਚ ਚੁੱਕੇ ਹਨ। ਕਿਸਾਨ ਆਗੂ 2 ਬੱਸਾਂ 'ਚ ਸਵਾਰ ਹੋ ਕੇ ਵਿਗਿਆਨ ਭਵਨ ਪਹੁੰਚੇ ਹਨ। ਇਸ ਮੀਟਿੰਗ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ,ਪਿਯੂਸ਼ ਗੋਇਲ ,ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਸ਼ਾਮਲ ਹੋਏ ਹਨ। [caption id="attachment_455190" align="aligncenter" width="300"]Farmers Protest Delhi against the Central Government's Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ , ਕੀ ਅੱਜ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?[/caption] ਸੂਤਰਾਂ ਅਨੁਸਾਰ ਸਰਕਾਰ ਕਿਸਾਨਾਂ ਦੇ ਸਾਹਮਣੇ ਖੇਤੀ ਕਾਨੂੰਨਾਂ ਵਿਚ ਕੁੱਝ ਸੋਧਾਂ ਦੀ ਪੇਸ਼ਕਸ਼ ਰੱਖ ਸਕਦੀ ਹੈ। ਕਾਂਟਰੈਕਟ ਫਾਰਮਿੰਗ ਵਿਚ ਵਿਵਾਦ ਹੋਣ 'ਤੇ ਐੱਸ.ਡੀ.ਐੱਮ. ਦੀ ਬਜਾਏ ਸਿਵਲ ਕੋਰਟ ਵਿਚ ਜਾਣ ਦੀ ਆਗਿਆ ਦੇਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ ਪਰ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਘੱਟ ਕੁਝ ਵੀ ਕਬੂਲ ਨਹੀਂ। ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ 'ਤੇ ਕਿਸਾਨ ਜਥੇਬੰਦੀਆਂ ਅੜੀਆਂ ਹੋਈਆਂ ਹਨ। ਕਿਸਾਨਾਂ ਨੇ ਕਿਹਾ ਅੱਜ ਗੱਲ ਆਰ ਜਾਂ ਪਾਰ ਦੀ ਹੋਵੇਗੀ। [caption id="attachment_455191" align="aligncenter" width="300"]Farmers Protest Delhi against the Central Government's Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ , ਕੀ ਅੱਜ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?[/caption] ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਆਰ-ਆਰ ਦੀ ਲੜਾਈ ਲੜ ਕੇ ਆਵਾਂਗੇ, ਰੋਜ਼-ਰੋਜ਼ ਮੀਟਿੰਗਾਂ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਅੱਜ ਦੀ ਮੀਟਿੰਗ 'ਚ ਹੋਰ ਕੋਈ ਗੱਲ ਨਹੀਂ ਹੋਵੇਗੀ, ਸਿਰਫ਼ ਕਾਨੂੰਨਾਂ ਨੂੰ ਰੱਦ ਕਰਨ ਲਈ ਹੀ ਗੱਲ ਹੋਵੇਗੀ। ਇਸ ਤੋਂ ਪਹਿਲਾਂ 1 ਦਸੰਬਰ ਅਤੇ 3 ਦਸੰਬਰ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ ਸੀ, ਜੋ ਬੇਸਿੱਟਾ ਰਹੀ ਸੀ। [caption id="attachment_455193" align="aligncenter" width="300"]Farmers Protest Delhi against the Central Government's Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ , ਕੀ ਅੱਜ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?[/caption] ਦੱਸ ਦੇਈਏ ਕਿ ਇਸ ਮੀਟਿੰਗ ਤੋਂ ਪਹਿਲਾਂ ਕੇਂਦਰ ਦੇ ਚਾਰ ਵੱਡੇ ਕੇਂਦਰੀ ਮੰਤਰੀਆਂ ਦੀ ਪ੍ਰਧਾਨ ਮੰਤਰੀ ਮੋਦੀ ਦੇ ਰਿਹਾਇਸ਼ 'ਤੇ 2 ਘੰਟੇ ਲੰਬੀ ਮੀਟਿੰਗ ਹੋਈ ਹੈ। ਇਸ ਮੀਟਿੰਗ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਸੀ। ਇਸ ਮੀਟਿੰਗ ਮਗਰੋਂ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੋਦੀ ਦੇ ਨਿਵਸ ਦੇ ਪਹੁੰਚੇ ਹਨ। ਹੁਣ ਦੇਖਣਾ ਹੋਵੇਗਾ ਕਿ ਇਸ ਮੀਟਿੰਗ 'ਚਕੋਈ ਹੱਲ ਨਿਕਲੇਗਾ ? [caption id="attachment_455192" align="aligncenter" width="300"]Farmers Protest Delhi against the Central Government's Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ , ਕੀ ਅੱਜ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?[/caption] ਜ਼ਿਕਰਯੋਗ ਹੈ ਕਿ ਦੇਸ਼ ਭਰ ਦੀਆਂ ਕਰੀਬ 500 ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚਾ' ਦੀ ਅਗਵਾਈ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਦੇਸ਼ ਭਰ 'ਚ ਮੋਦੀ ਸਰਕਾਰ, ਅੰਬਾਨੀ ਅਤੇ ਅਡਾਨੀ ਅਤੇ ਹੋਰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਅਰਥੀ-ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ। ਓਥੇ ਹੀ 7 ਦਸੰਬਰ ਨੂੰ ਖਿਡਾਰੀਆਂ ਸਮੇਤ ਹਰੇਕ ਵਰਗ ਦੀਆਂ ਸਖਸ਼ੀਅਤਾਂ ਆਪਣੇ ਸਨਮਾਨ ਮੈਡਲ ਵਾਪਸ ਕਰਨਗੇ। -PTCNews


Top News view more...

Latest News view more...