Tue, Mar 10, 2026
Whatsapp

26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ

Reported by:  PTC News Desk  Edited by:  Shanker Badra -- February 04th 2021 12:04 PM
26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ

26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ

ਨਵੀਂ ਦਿੱਲੀ : ਦੇਸ਼ ਦੇ ਰਾਜਧਾਨੀ ਦਿੱਲੀ ਦੀ ਸਰਹੱਦਾਂ 'ਤੇ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੇ ਨਾਲ-ਨਾਲ ਐੱਮਐੱਸਪੀ 'ਤੇ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਿੰਘੂ ਬਾਰਡਰ 'ਤੇ ਚੱਲ ਰਿਹਾ ਕਿਸਾਨਾਂ ਦਾ ਪ੍ਰਦਰਸ਼ਨ ਵੀਰਵਾਰ ਨੂੰ 71ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੇ ਲਈ ਸਰਕਾਰ ਵੀ ਪੂਰਾ ਜ਼ੋਰ ਲਗਾ ਰਹੀ ਹੈ। ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ [caption id="attachment_472089" align="aligncenter" width="700"]Farmers' protest : Delhi Police One more arrested in Red Fort violence case 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ'ਤੇ ਹੋਈ ਹਿੰਸਾ ਮਾਮਲੇ 'ਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ[/caption] 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਚ ਹੋਈ ਹਿੰਸਾ 'ਚ ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੇ ਧਰਮੇਂਦਰ ਸਿੰਘ ਹਰਮਨ ਨਾਂਅ ਦੇ ਸ਼ਖਸ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਧਰਮੇਂਦਰ ਦੀ ਗ੍ਰਿਫ਼ਤਾਰੀ ਵੀਡੀਓ ਫੁਟੇਜ ਦੀ ਜਾਂਚ ਅਤੇ ਉਸ ਦੀ ਲੋਕੇਸ਼ਨ ਦੇ ਆਧਾਰ 'ਤੇ ਕੀਤੀ ਗਈ ਹੈ। ਕ੍ਰਾਇਮ ਬ੍ਰਾਂਚ ਦੀ ਮੰਨੀਏ ਤਾਂ ਧਰਮੇਂਦਰ ਸਿੰਘ ਹਰਮਨ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਹ ਦਿੱਲੀ ਦਾ ਹੀ ਰਹਿਣ ਵਾਲਾ ਹੈ। [caption id="attachment_472088" align="aligncenter" width="310"]Farmers' protest : Delhi Police One more arrested in Red Fort violence case 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ'ਤੇ ਹੋਈ ਹਿੰਸਾ ਮਾਮਲੇ 'ਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ[/caption] ਪੁਲਿਸ ਮੁਤਾਬਕ ਇਕ ਵੀਡੀਓ ਫੁਟੇਜ 'ਚ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ 'ਚ ਉਹ ਹਲਚਲ ਕਰਦੇ ਸਾਫ਼ ਦਿਖਾਈ ਦਿੰਦੇ ਹਨ। ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਧਰਮੇਂਦਰ ਦਿੱਲੀ ਦਾ ਹੀ ਰਹਿਣ ਵਾਲਾ ਹੈ। ਇਸ ਆਧਾਰ 'ਤੇ ਪੁਲਿਸ ਦੀਆਂ ਕਈ ਟੀਮਾਂ ਛਾਪੇਮਾਰੀ 'ਚ ਜੁੱਟੀਆਂ ਸਨ। ਕ੍ਰਾਇਮ ਬ੍ਰਾਂਚ ਦੇ ਸੂਤਰਾਂ ਮੁਤਾਬਕ ਐਸਆਈਟੀ ਨੂੰ ਧਰਮੇਂਦਰ ਦੀ ਇਕ ਵੀਡੀਓ ਫੁਟੇਜ ਮਿਲੀ ,ਜਿਸ 'ਚ ਉਹ ਕਾਰ ਦੇ ਉੱਪਰ ਚੜਿਆ ਨਜ਼ਰ ਆ ਰਿਹਾ ਸੀ। [caption id="attachment_472090" align="aligncenter" width="286"]Farmers' protest : Delhi Police One more arrested in Red Fort violence case 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ'ਤੇ ਹੋਈ ਹਿੰਸਾ ਮਾਮਲੇ 'ਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨੂੰ ਸਮਰਥਨ ਦੇਣ ਲਈ ਵਿਰੋਧੀ ਪਾਰਟੀਆਂ ਦੇ ਸਾਂਸਦ ਪਹੁੰਚੇ ਗਾਜ਼ੀਪੁਰ ਬਾਰਡਰ ਇਸ ਦੌਰਾਨ ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਧਰਮੇਂਦਰ ਦੀ 26 ਜਨਵਰੀ ਦੀ ਲੋਕੇਸ਼ਨ ਲਾਲ ਕਿਲ੍ਹੇ ਦੇ ਕੋਲ ਹੀ ਸੀ ਤਾਂ ਇਕ ਸੂਚਨਾ ਦੇ ਆਧਾਰ 'ਤੇ ਧਰਮੇਂਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸ ਦੇਈਏ ਕਿ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ 'ਚ ਦਿੱਲੀ ਪੁਲਿਸ ਹੁਣ ਤਕ 124 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। 44 ਐਫਆਈਆਰ ਦਰਜ ਕਰ ਚੁੱਕੀ ਹੈ। ਜਿਸ 'ਚ 14 ਮਾਮਲਿਆਂ ਦੀ ਜਾਂਚ ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਕਰ ਰਹੀ ਹੈ। ਉੱਥੇ ਬਾਕੀ ਹੋਰ ਮੁਲਜ਼ਮਾਂ ਦੀ ਤਲਾਸ਼ 'ਚ ਕ੍ਰਾਇਮ ਬ੍ਰਾਂਚ ਦੀਆਂ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। -PTCNews


Top News view more...

Latest News view more...

PTC NETWORK
PTC NETWORK