ਮੁੱਖ ਖਬਰਾਂ

ਕਿਸਾਨੀ ਅੰਦੋਲਨ ਲਈ ਬਣਾਇਆ ਗਿਆ ਆਈ.ਟੀ. ਵਿੰਗ : ਕਿਸਾਨ ਆਗੂ

By Shanker Badra -- December 16, 2020 8:12 pm -- Updated:Feb 15, 2021

ਕਿਸਾਨੀ ਅੰਦੋਲਨ ਲਈ ਬਣਾਇਆ ਗਿਆ ਆਈ.ਟੀ. ਵਿੰਗ : ਕਿਸਾਨ ਆਗੂ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 21ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ।  ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਹੋਵੇਗਾ, ਸਗੋਂ 3 ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ -2020 , ਪਰਾਲੀ ਬਿੱਲ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

Farmers Protest : Farmer leaders press conference at Singhu border ਕਿਸਾਨੀ ਅੰਦੋਲਨ ਲਈ ਬਣਾਇਆ ਗਿਆ ਆਈ.ਟੀ. ਵਿੰਗ : ਕਿਸਾਨ ਆਗੂ

ਇਸ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਕਿਸਾਨੀ ਅੰਦੋਲਨ ਲਈ ਆਈ.ਟੀ. ਵਿੰਗ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਵਾਲਿਆਂ ਨੂੰ ਜਵਾਬ' ਦੇਵਾਂਗੇ। ਅਸੀਂ ਸਰਕਾਰ ਤੋਂ ਮੰਗਾਂ ਮੰਨਵਾਂ ਕੇ ਹੀ ਘਰਾਂ ਨੂੰ ਵਾਪਸ ਜਾਵਾਂਗੇ।  ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਬਾਰੇ ਅਸੀਂ ਅਜੇ ਕੁਝ ਨਹੀਂ ਬੋਲਣਾ ਚਾਹੁੰਦੇ।

Farmers Protest : Farmer leaders press conference at Singhu border ਕਿਸਾਨੀ ਅੰਦੋਲਨ ਲਈ ਬਣਾਇਆ ਗਿਆ ਆਈ.ਟੀ. ਵਿੰਗ : ਕਿਸਾਨ ਆਗੂ

ਦਰਅਸਲ 'ਚ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਖ਼ਲ ਪਟੀਸ਼ਨਾਂ 'ਤੇ ਅੱਜ ਸੁਣਵਾਈ ਹੋਈ ਹੈ।ਚੀਫ਼ ਜਸਟਿਸ ਐਸ. ਏ. ਬੋਬੜੇ, ਜਸਟਿਸ ਏ. ਐਸ. ਬੋਪੰਨਾ ਅਤੇ ਜਸਟਿਸ ਵੀ. ਰਾਮਸੁਬਰਾਮਣੀਅਮ ਦੇ ਬੈਂਚ ਨੇ ਸੁਣਵਾਈ ਕਰਦਿਆਂ ਕਿਹਾ ਕਿ ਇਸ ਮਾਮਲੇ 'ਤੇ ਇਕ ਕਮੇਟੀ ਬਣਾਈ ਜਾਵੇਗੀ, ਜਿਹੜੀ ਕਿ ਇਸ ਮਾਮਲੇ ਦਾ ਹੱਲ ਕਰੇਗੀ।

ਅਦਾਲਤ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਨੋਟਿਸ ਭੇਜਿਆ ਹੈ ਅਤੇ ਤਿੰਨਾਂ ਸਰਕਾਰਾਂ ਨੂੰ ਵੀਰਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ। ਹੁਣ ਇਸ ਮਾਮਲੇ 'ਤੇ ਭਲਕੇ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ 20 ਦਸੰਬਰ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕਸ਼ਰਾਧਾਂਜਲੀ ਦਿੱਤੀ ਜਾਵੇਗੀ।
-PTCNews

  • Share