Thu, Apr 25, 2024
Whatsapp

ਕਿਸਾਨਾਂ ਵੱਲੋਂ ਅੰਦੋਲਨ ਤੇਜ਼ ਕਰਨ ਦਾ ਐਲਾਨ , ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ 

Written by  Shanker Badra -- December 14th 2020 09:15 AM
ਕਿਸਾਨਾਂ ਵੱਲੋਂ ਅੰਦੋਲਨ ਤੇਜ਼ ਕਰਨ ਦਾ ਐਲਾਨ , ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ 

ਕਿਸਾਨਾਂ ਵੱਲੋਂ ਅੰਦੋਲਨ ਤੇਜ਼ ਕਰਨ ਦਾ ਐਲਾਨ , ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ 

ਕਿਸਾਨਾਂ ਵੱਲੋਂ ਅੰਦੋਲਨ ਤੇਜ਼ ਕਰਨ ਦਾ ਐਲਾਨ , ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 19ਵੇਂ ਦਿਨ ਵੀ ਜਾਰੀ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਹੱਲ ਨਾ ਨਿਕਲਣ ਦੇ ਰੋਸ ਵਜੋਂ ਪੰਜਾਬ ਦੇ ਕਿਸਾਨਾਂ ਦੀਆਂ ਦਿੱਲੀ ਵੱਲ ਵਹੀਰਾਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਕਿਸਾਨਾਂ ਨੇ ਆਪਣਾ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। [caption id="attachment_457508" align="aligncenter" width="300"]Farmers Protest : Farmer leaders sit on a hunger strike at Singhu border ਕਿਸਾਨਾਂ ਵੱਲੋਂ ਅੰਦੋਲਨ ਤੇਜ਼ ਕਰਨ ਦਾ ਐਲਾਨ , ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ[/caption] ਅੱਜ ਕਿਸਾਨ ਆਗੂ ਦਿੱਲੀ ਦੇ ਸਿੰਘੂ ਬਾਰਡਰ 'ਤੇ ਭੁੱਖ ਹੜਤਾਲ 'ਤੇ ਬੈਠਣਗੇ। ਅੱਜ ਕਿਸਾਨ ਆਗੂ ਭੁੱਖ ਹੜਤਾਲ 'ਤੇ ਬੈਠ ਗਏ ਹਨ ਤੇ ਸਿੰਘੂ ਬਾਰਡਰ 'ਤੇ ਕਿਸਾਨ ਆਗੂਆਂ ਵਲੋਂ ਭੁੱਖ ਹੜਤਾਲ ਸ਼ੁਰੂ ਹੋ ਗਈ ਹੈ। ਕਿਸਾਨ ਅਜੇ ਵੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਅਸੀਂ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਸਪਸ਼ਟ ਤੌਰ 'ਤੇ ਦੱਸਿਆ ਕਿ ਕਾਨੂੰਨ ਰੱਦ ਕਰਨਾ ਪਵੇਗਾ ਸੋਧ ਮਨਜੂਰ ਨਹੀਂ। [caption id="attachment_457507" align="aligncenter" width="300"]Farmers Protest : Farmer leaders sit on a hunger strike at Singhu border ਕਿਸਾਨਾਂ ਵੱਲੋਂ ਅੰਦੋਲਨ ਤੇਜ਼ ਕਰਨ ਦਾ ਐਲਾਨ , ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ[/caption] ਇਸ ਦੇ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇਸ਼ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਹ ਤਿੰਨੇ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਹੁਣ ਮਹਿਲਾਵਾਂ ਨੂੰ ਵੀ ਧਰਨੇ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਦੇ ਇਲਾਵਾ ਗੁਰਨਾਮ ਸਿੰਘ ਚੰਡੂਨੀ ਨੇ ਕਿਹਾ ਕਿ ਜੇਕਰ 19 ਦਸੰਬਰ ਤੱਕ ਸਰਕਾਰ ਨਾ ਮੰਨੀ ਤਾਂ ਮੈਂ ਭੁੱਖ ਹੜਤਾਲ 'ਤੇ ਬੈਠਾਂਗਾ। [caption id="attachment_457509" align="aligncenter" width="300"]Farmers Protest : Farmer leaders sit on a hunger strike at Singhu border ਕਿਸਾਨਾਂ ਵੱਲੋਂ ਅੰਦੋਲਨ ਤੇਜ਼ ਕਰਨ ਦਾ ਐਲਾਨ , ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ[/caption] ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ 12 ਦਸੰਬਰ ਨੂੰ ਕਈ ਥਾਵਾਂ 'ਤੇ ਟੋਲ ਪਲਾਜ਼ੇ ਬੰਦ ਕੀਤੇ ਗਏ ਸਨ। ਇੱਕ ਪਾਸੇ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਕੁੱਝ ਸੋਧਾਂ ਕਰਨ ਲਈ ਤਿਆਰ ਹੈ , ਦੂਜੇ ਪਾਸੇ ਇਸ ਪ੍ਰਸਤਾਵ ਨੂੰ ਕਿਸਾਨ ਨੇਤਾਵਾਂ ਨੇ ਰੱਦ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ,ਉਹ ਧਰਨੇ ਉੱਤੇ ਬੈਠੇ ਰਹਿਣਗੇ। ਕੇਂਦਰ ਦੇ ਕਾਨੂੰਨ ਇਸ ਵੇਲੇ ਕਾਨੂੰਨਾਂ ਤੋਂ ਜ਼ਿਆਦਾ ਕੇਂਦਰ ਤੇ ਕਿਸਾਨਾਂ ਦੀ ਮੁੱਛ ਦਾ ਸਵਾਲ ਬਣੇ ਹੋਏ ਜਾਪਦੇ ਹਨ। -PTCNews


Top News view more...

Latest News view more...