Bharat Bhandh : ਕਿਸਾਨਾਂ ਨੇ 26 ਮਾਰਚ ਨੂੰ ਪੂਰਨ ਤੌਰ ‘ਤੇ ਭਾਰਤ ਬੰਦ ਦਾ ਕੀਤਾ ਐਲਾਨ

Farmers Protest : Farmer unions call for Bharat bandh on 26 March
Bharat Bhandh : ਕਿਸਾਨਾਂ ਨੇ 26 ਮਾਰਚ ਨੂੰ ਪੂਰਨ ਤੌਰ 'ਤੇ ਭਾਰਤ ਬੰਦ ਦਾ ਕੀਤਾ ਐਲਾਨ  

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 106 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਕਿਸਾਨ ਅੰਦੋਲਨ ਹੋਰ ਲੰਮਾ ਚੱਲਣ ਦੇ ਆਸਾਰ ਬਣ ਗਏ ਹਨ। ਇਸ ਲਈ ਕਿਸਾਨ ਜਥੇਬੰਦੀਆਂ ਵੀ ਉਸੇ ਮੁਤਾਬਕ ਅਗਲੀ ਰਣਨੀਤੀ ਐਲਾਨ ਰਹੀਆਂ ਹਨ।

Farmers Protest : Farmer unions call for Bharat bandh on 26 March
Bharat Bhandh : ਕਿਸਾਨਾਂ ਨੇ 26 ਮਾਰਚ ਨੂੰ ਪੂਰਨ ਤੌਰ ‘ਤੇ ਭਾਰਤ ਬੰਦ ਦਾ ਕੀਤਾ ਐਲਾਨ

ਸੰਯੁਕਤ ਕਿਸਾਨ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਅੰਦੋਲਨ ਨੂੰ ਦੇਸ਼ ਦੇ ਹੋਰ ਰਾਜਾਂ ਵਿੱਚ ਫੈਲਾਇਆ ਜਾਵੇ। ਇਸ ਦੇ ਨਾਲ ਹੀ ਮਹਿੰਗਾਈ ਤੇ ਬੇਰੁਜਗਾਰੀ ਅਜਿਹੇ ਮੁੱਦਿਆਂ ਨੂੰ ਉਭਾਰ ਨੇ ਸਮਾਜ ਦੇ ਹੋਰ ਵਰਗਾਂ ਨੂੰ ਨਾਲ ਜੋੜਿਆ ਜਾਵੇ। ਇਸੇ ਰਣਨੀਤੀ ਤਹਿਤ ਸੰਯੁਕਤ ਕਿਸਾਨ ਮੋਰਚਾ ਵੱਲੋਂ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ 26 ਮਾਰਚ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ।

Farmers Protest : Farmer unions call for Bharat bandh on 26 March
Bharat Bhandh : ਕਿਸਾਨਾਂ ਨੇ 26 ਮਾਰਚ ਨੂੰ ਪੂਰਨ ਤੌਰ ‘ਤੇ ਭਾਰਤ ਬੰਦ ਦਾ ਕੀਤਾ ਐਲਾਨ

ਸੰਯੁਕਤ ਕਿਸਾਨ ਮੋਰਚਾ ਨੇ 15 ਮਾਰਚ ਨੂੰ ਡੀਜ਼ਲ , ਪੈਟਰੋਲ ,ਰਸੋਈ ਗੈਸ ਦੀਆਂ ਕੀਮਤਾਂ ‘ ਚ ਵਾਧੇ ਖ਼ਿਲਾਫ਼ ਡੀਸੀ ਤੇ ਐਸਡੀਐਮ ਨੂੰ ਮੰਗ ਪੱਤਰ ਦਿੰਦਿਆਂ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ। ਇਸ ਦਿਨ ਨਿੱਜੀਕਰਨ ਦੇ ਖਿਲਾਫ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ।

Farmers Protest : Farmer unions call for Bharat bandh on 26 March
Bharat Bhandh : ਕਿਸਾਨਾਂ ਨੇ 26 ਮਾਰਚ ਨੂੰ ਪੂਰਨ ਤੌਰ ‘ਤੇ ਭਾਰਤ ਬੰਦ ਦਾ ਕੀਤਾ ਐਲਾਨ

17 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਜ਼ਦੂਰ ਜਥੇਬੰਦੀਆਂ ਤੇ ਹੋਰ ਲੋਕ ਅਧਿਕਾਰ ਜਥੇਬੰਦੀਆਂ ਨਾਲ 26 ਮਾਰਚ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸਾਂਝੀ ਕਨਵੈਨਸ਼ਨ ਕੀਤੀ ਜਾਵੇਗੀ। 19 ਮਾਰਚ ਦਾ ਦਿਨ ਮੁਜ਼ਾਰਾ ਲਹਿਰ ਨੂੰ ਸਮਰਪਿਤ ਹੋਵੇਗਾ। ਇਸ ਦਿਨ FCI ਤੇ ਖੇਤੀ – ਬਚਾਓ ਪ੍ਰੋਗਰਾਮ ਤਹਿਤ ਦੇਸ਼ ਭਰ ਚ ਮੰਡੀਆਂ ‘ ਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਸ਼ਹਾਦਤ ਦਿਵਸ ਮੌਕੇ ਦੇਸ਼ ਭਰ ਦੇ ਨੌਜਵਾਨਾਂ ਨੂੰ ਦਿੱਲੀ ਦੇ ਕਿਸਾਨ – ਅੰਦੋਲਨ ‘ਚ ਸ਼ਮੂਲੀਅਤ ਦਾ ਸੱਦਾ ਦਿੱਤਾ ਜਾਂਦਾ ਹੈ।

Farmers Protest : Farmer unions call for Bharat bandh on 26 March
Bharat Bhandh : ਕਿਸਾਨਾਂ ਨੇ 26 ਮਾਰਚ ਨੂੰ ਪੂਰਨ ਤੌਰ ‘ਤੇ ਭਾਰਤ ਬੰਦ ਦਾ ਕੀਤਾ ਐਲਾਨ

26 ਮਾਰਚ ਨੂੰ ਕਿਸਾਨ ਅੰਦੋਲਨ ਦੇ 4 ਮਹੀਨੇ ਪੂਰੇ ਹੋਣ ‘ਤੇ ਪੁਰੀ ਤਰ੍ਹਾਂ ਨਾਲ ਭਾਰਤ ਬੰਦ ਕੀਤਾ ਜਾਵੇਗਾ। ਇਸ ਵਾਰ ਪੂਰਾ ਦਿਨ ਭਾਰਤ ਬੰਦ ਹੋਵੇਗਾ। 28 ਮਾਰਚ ਨੂੰ ਹੋਲੀ ਵਾਲੇ ਦਿਨ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਜਾਂਦਾ ਹੈ। 11 ਤੋਂ 15 ਮਾਰਚ ਤੱਕ ਬਿਹਾਰ ਵਿੱਚ ਕਿਸਾਨ ਯਾਤਰਾ ਕੱਢੀ ਜਾਵੇਗੀ , ਜੋ 18 ਮਾਰਚ ਨੂੰ ਸੰਪੂਰਨ – ਕ੍ਰਾਂਤੀ ਦਿਵਸ ਮੌਕੇ ਪਟਨਾ ਵਿੱਚ ਵਿਧਾਨ ਸਭਾ ਮਾਰਚ ਵਿੱਚ ਸਮਾਪਤ ਹੋਵੇਗੀ , ਜਿਸ ਵਿੱਚ ਹਜ਼ਾਰਾਂ ਕਿਸਾਨ ਹਿੱਸਾ ਲੈਣਗੇ।
-PTCNews