Advertisment

ਕਿਸਾਨਾਂ ਨੂੰ ਦਿੱਲੀ ਧਰਨਾ ਦੇਣ ਦੀ ਮਿਲੀ ਇਜਾਜ਼ਤ, ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦਿੱਤੀ ਜਾਣਕਾਰੀ

author-image
Shanker Badra
Updated On
New Update
ਕਿਸਾਨਾਂ ਨੂੰ ਦਿੱਲੀ ਧਰਨਾ ਦੇਣ ਦੀ ਮਿਲੀ ਇਜਾਜ਼ਤ, ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦਿੱਤੀ ਜਾਣਕਾਰੀ
Advertisment
ਕਿਸਾਨਾਂ ਨੂੰ ਦਿੱਲੀ ਧਰਨਾ ਦੇਣ ਦੀ ਮਿਲੀ ਇਜਾਜ਼ਤ, ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦਿੱਤੀ ਜਾਣਕਾਰੀ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਹਰਿਆਣਾ 'ਚ ਵੱਖ-ਵੱਖ ਥਾਵਾਂ 'ਤੇ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਪਹੁੰਚ ਗਏ ਹਨ ਤੇ ਦਿੱਲੀ ਪੁਲਿਸ ਨਾਲ ਕਿਸਾਨਾਂ ਦੀਆਂ ਝੜਪਾਂ ਹੋ ਰਹੀਆਂ ਹਨ।
Advertisment
 Farmers Protest : Farmers allowed to Delhi dharna by Union govt ਕਿਸਾਨਾਂ ਨੂੰ ਦਿੱਲੀ ਧਰਨਾ ਦੇਣ ਦੀ ਮਿਲੀ ਇਜਾਜ਼ਤ , ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦਿੱਤੀ ਜਾਣਕਾਰੀ ਇਸ ਦੌਰਾਨ ਕੇਂਦਰ ਸਰਕਾਰ ਵੀ ਕਿਸਾਨਾਂ ਦੇ ਰੋਹ ਅੱਗੇ ਝੁਕ ਗਈ ਹੈ ਅਤੇ ਕਿਸਾਨਾਂ ਨੂੰ ਦਿੱਲੀ ਵਿਖੇ ਬੁਰਾੜੀ ਦੀ ਨਿਰੰਕਾਰੀ ਗਰਾਊਂਡ 'ਚ ਧਰਨਾ ਦੇਣ ਦੀ ਇਜਾਜ਼ਤ ਮਿਲ ਗਈ ਹੈ। ਇਸ ਸਬੰਧੀ ਬੀ.ਕੇ.ਯੂ. ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਜਾਣਕਾਰੀ ਦਿੱਤੀ ਹੈ। ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਸਿੰਘੁ ਬਾਰਡਰ ਨੂੰ ਪਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕਿਸਾਨ ਹੁਣ ਦਿੱਲੀ 'ਚ ਦਾਖ਼ਲ ਹੋ ਸਕਣਗੇ। ਹਾਲਾਂਕਿ ਦਿੱਲੀ ਪੁਲਿਸ ਦੀ ਇਕ ਟੀਮ ਕਿਸਾਨਾਂ ਦੇ ਨਾਲ ਰਹੇਗੀ ਅਤੇ ਉਨ੍ਹਾਂ 'ਤੇ ਨਜ਼ਰ ਰੱਖੇਗੀ। publive-image  Farmers Protest : Farmers allowed to Delhi dharna by Union govt ਕਿਸਾਨਾਂ ਨੂੰ ਦਿੱਲੀ ਧਰਨਾ ਦੇਣ ਦੀ ਮਿਲੀ ਇਜਾਜ਼ਤ , ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦਿੱਤੀ ਜਾਣਕਾਰੀ ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਟਿਕਰੀ ਸਰਹੱਦ 'ਤੇ ਕਿਸਾਨਾਂ ਨੂੰ ਖਦੇੜਨ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਹਨ ਅਤੇ ਹੰਝੂ ਗੈਸ ਦੇ ਗੋਲ਼ੇ ਵੀ ਦਾਗ਼ੇ ਹਨ। ਦਿੱਲੀ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਿਸਾਨ ਅਤੇ ਪੁਲਿਸ ਆਹਮੋ -ਸਾਹਮਣੇ ਹਨ ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। publive-image ਕਿਸਾਨਾਂ ਨੂੰ ਦਿੱਲੀ ਧਰਨਾ ਦੇਣ ਦੀ ਮਿਲੀ ਇਜਾਜ਼ਤ , ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦਿੱਤੀ ਜਾਣਕਾਰੀ ਇਸ ਤੋਂ ਪਹਿਲਾਂ ਦਿੱਲੀ ਦੇ ਮੂੰਡਕਾ ਬਾਰਡਰ ,ਸਿੰਘੂ ਬਾਰਡਰ 'ਤੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਜ਼ਬਰਦਸਤ ਝੜਪ ਦੇਖਣ ਨੂੰ ਮਿਲੀ ਸੀ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਵੱਡੇ-ਵੱਡੇ ਪੱਥਰਾਂ ਦੇ ਉੱਪਰ ਮਿੱਟੀ ਦੇ 10-10 ਫੁੱਟ ਢੇਰ ਲਾ ਦਿੱਤੇ ਸਨ ਤਾਂ ਕਿ ਕਿਸਾਨ ਹਰਿਆਣਾ 'ਚ ਦਾਖਲ ਨਾ ਹੋ ਸਕਣ। ਸ਼ੰਭੂ ਬਾਰਡਰ 'ਤੇ ਵੀ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਕੇ ਨਹਿਰ 'ਚ ਸੁੱਟ ਦਿੱਤੇ ਹਨ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਕੀਤੀਆਂ ਤੇ ਪੁਲਿਸ ਨੇ ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਛੱਡੇ ਸਨ। -PTCNews publive-image-
latest-news punjab-news punjabi-news news-in-punjabi farmers-protest-in-delhi delhi-farmer-protest news-in-punjab-farmbill-2020 delhi-chalo-protest
Advertisment

Stay updated with the latest news headlines.

Follow us:
Advertisment