ਮੁੱਖ ਖਬਰਾਂ

ਮਾਨਸਾ 'ਚ ਪੁਲਿਸ ਦੇ ਬੈਰੀਗੇਡ ਤੋੜ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੰਦਰ ਦਾਖ਼ਲ ਹੋਏ ਕਿਸਾਨ

By Shanker Badra -- December 14, 2020 1:12 pm -- Updated:Feb 15, 2021

ਮਾਨਸਾ 'ਚ ਪੁਲਿਸ ਦੇ ਬੈਰੀਗੇਡ ਤੋੜ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੰਦਰ ਦਾਖ਼ਲ ਹੋਏ ਕਿਸਾਨ: ਮਾਨਸਾ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 19ਵੇਂ ਦਿਨ ਵੀ ਜਾਰੀ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨ ਆਗੂਆਂ ਨੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ ਅਤੇ ਅੱਜ ਕਿਸਾਨ ਆਗੂ ਦਿੱਲੀ ਦੇ ਸਿੰਘੂ ਬਾਰਡਰ 'ਤੇ ਭੁੱਖ ਹੜਤਾਲ 'ਤੇ ਬੈਠ ਗਏ ਹਨ।

Farmers Protest : Farmers break police barricade in Mansa Against Farmers Bills ਮਾਨਸਾ 'ਚ ਪੁਲਿਸ ਦੇ ਬੈਰੀਗੇਡ ਤੋੜ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੰਦਰ ਦਾਖ਼ਲ ਹੋਏ ਕਿਸਾਨ

ਇਸ ਦੌਰਾਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਨੂੰ ਤੇਜ਼ ਕਰਦਿਆਂ ਦੇਸ਼ ਭਰ ਵਿੱਚ ਅੱਜ  ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਸ ਤਹਿਤ ਮਾਨਸਾ ਵਿਖੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਦੇਖਣ ਨੂੰ ਮਿਲੀ ਹੈ। ਮਾਨਸਾ 'ਚ ਕਿਸਾਨ ਪੁਲਿਸ ਦੇ ਬੈਰੀਗੇਡ ਤੋੜ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੰਦਰ ਦਾਖ਼ਲ ਹੋ ਗਏ ਹਨ।

Farmers Protest : Farmers break police barricade in Mansa Against Farmers Bills ਮਾਨਸਾ 'ਚ ਪੁਲਿਸ ਦੇ ਬੈਰੀਗੇਡ ਤੋੜ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੰਦਰ ਦਾਖ਼ਲ ਹੋਏ ਕਿਸਾਨ

ਕਿਸਾਨ ਆਗੂ ਅੱਜ ਸਵੇਰੇ 8 ਵਜੇ ਭੁੱਖ ਹੜਤਾਲ 'ਤੇ ਬੈਠ ਗਏ ਹਨ ਤੇ ਸਿੰਘੂ ਬਾਰਡਰ 'ਤੇ ਕਿਸਾਨ ਆਗੂਆਂ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਅਸੀਂ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਸਪਸ਼ਟ ਤੌਰ 'ਤੇ ਦੱਸਿਆ ਕਿ ਕਾਨੂੰਨ ਰੱਦ ਕਰਨੇ ਪੈਣਗੇ ,ਸੋਧ ਮਨਜੂਰ ਨਹੀਂ।

Farmers Protest : Farmers break police barricade in Mansa Against Farmers Bills ਮਾਨਸਾ 'ਚ ਪੁਲਿਸ ਦੇ ਬੈਰੀਗੇਡ ਤੋੜ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੰਦਰ ਦਾਖ਼ਲ ਹੋਏ ਕਿਸਾਨ

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇਸ਼ ਭਰ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਓਧਰ ਦਿੱਲੀ ਵੱਲ ਜਾਣ ਵਾਲੇ ਕਿਸਾਨਾਂ ਵੱਲੋਂ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ਜਾਮ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਪੁਲਿਸ ਨੇ ਹਰਿਆਣਾ-ਰਾਜਸਥਾਨ ਸਰਹੱਦ ਦੇ ਨਾਲ-ਨਾਲ ਰੋਕਿਆ ਹੋਇਆ ਹੈ। ਇਸ ਦੇ ਇਲਾਵਾ ਗੁਰਨਾਮ ਸਿੰਘ ਚੰਡੂਨੀ ਨੇ ਕਿਹਾ ਕਿ ਜੇਕਰ 19 ਦਸੰਬਰ ਤੱਕ ਸਰਕਾਰ ਨਾ ਮੰਨੀ ਤਾਂ ਮੈਂ ਭੁੱਖ ਹੜਤਾਲ 'ਤੇ ਬੈਠਾਂਗਾ।
-PTCNews

  • Share