Advertisment

ਵੱਡੀ ਖ਼ਬਰ ! ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਪੂਰਾ ਭਾਰਤ ਬੰਦ ਕਰਨ ਦਾ ਐਲਾਨ

author-image
Shanker Badra
Updated On
New Update
ਵੱਡੀ ਖ਼ਬਰ ! ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਪੂਰਾ ਭਾਰਤ ਬੰਦ ਕਰਨ ਦਾ ਐਲਾਨ
Advertisment
ਵੱਡੀ ਖ਼ਬਰ ! ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਪੂਰਾ ਭਾਰਤ ਬੰਦ ਕਰਨ ਦਾ ਐਲਾਨ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 7 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੇ ਟਿਕਰੀ ਤੇ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ ਤੇ ਦੂਜੇ ਸੂਬਿਆਂ ਤੋਂ ਕਿਸਾਨ ਵੀ ਦਿੱਲੀ ਕੂਚ ਕਰ ਰਹੇ ਹਨ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ। ਇਨ੍ਹਾਂ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ।
Advertisment
Farmers Protest : Farmers' organizations announce Bharat band on December 8 ਵੱਡੀ ਖ਼ਬਰ ! ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਪੂਰਾ ਭਾਰਤ ਬੰਦ ਕਰਨ ਦਾ ਐਲਾਨ publive-image ਇਸ ਦੌਰਾਨ 5 ਦਸੰਬਰ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ 31 ਕਿਸਾਨ ਜਥੇਬੰਦੀਆਂ ਸਮੇਤ ਦੇਸ਼ ਭਰ ਦੀਆਂ ਸਮੁੱਚੀਆਂ ਜਥੇਬੰਦੀਆਂ ਨੇ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ 5 ਦਸੰਬਰ ਦੀ ਮੀਟਿੰਗ ਵਿਚ ਜਾਣ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਮੰਗਾਂ ਨਾ ਮੰਨਣ ਦੀ ਸੂਰਤ ਵਿਚ 8 ਦਸੰਬਰ ਨੂੰ ਭਾਰਤ ਬੰਦ ਕਰਨ ਦਾ ਫੈਸਲਾ ਵੀ ਲਿਆ ਹੈ। ਇਸ ਦੇ ਇਲਾਵਾ 5 ਦਸੰਬਰ ਨੂੰ ਕਾਰਪੋਰੇਟ ਘਰਾਣਿਆਂ ਸਮੇਤ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ। 7 ਦਸੰਬਰ ਨੂੰ ਖਿਡਾਰੀਆਂ ਸਮੇਤ ਹਰੇਕ ਵਰਗ ਦੀਆਂ ਸਖਸ਼ੀਅਤਾਂ ਆਪਣੇ ਸਨਮਾਨ ਮੈਡਲ ਵਾਪਸ ਕਰਨਗੇ।
Advertisment
Farmers Protest : Farmers' organizations announce Bharat band on December 8 ਵੱਡੀ ਖ਼ਬਰ ! ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਪੂਰਾ ਭਾਰਤ ਬੰਦ ਕਰਨ ਦਾ ਐਲਾਨ ਦਰਅਸਲ 'ਚ 5 ਦਸੰਬਰ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੜ ਗੱਲਬਾਤ ਹੋਵੇਗੀ ,ਜਿਸ ਦੇ ਲਈਕੱਲ ਇੱਕ ਵਾਰ ਫਿਰ ਕਿਸਾਨ ਆਗੂਕੇਂਦਰੀ ਮੰਤਰੀਆਂ ਨਾਲ ਮੀਟਿੰਗ ਕਰਨ ਲਈ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਹੱਲ ਹੋ ਸਕਦੀਆਂ ਹਨ ,ਕਿਉਂਕਿ ਪਿਛਲੀ ਮੀਟਿੰਗ ਵਿੱਚ ਕੇਂਦਰੀ ਮੰਤਰੀਆਂ ਨੇ ਕਿਹਾ ਸੀ ਕਿ ਕਾਨੂੰਨਾਂ ਨੂੰ ਰੱਦ ਕਰਨ ਲਈ ਪ੍ਰਧਾਨ ਮੰਤਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। Farmers Protest : Farmers' organizations announce Bharat band on December 8 ਵੱਡੀ ਖ਼ਬਰ ! ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਪੂਰਾ ਭਾਰਤ ਬੰਦ ਕਰਨ ਦਾ ਐਲਾਨ ਦੱਸ ਦੇਈਏ ਕਿ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦੀ ਮੰਗ ਕੀਤੀ ਹੈ, ਉੱਥੇ ਹੀ ਬਿਜਲੀ ਸੋਧ ਪ੍ਰਸਤਾਵਿਤ ਬਿੱਲ, ਪਰਾਲੀ ਦੇ ਮੁੱਦੇ 'ਤੇ ਲਿਆਂਦਾ ਆਰਡੀਨੈਂਸ ਵੀ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਨੂੰ ਡੀਜ਼ਲ ਅੱਧੇ ਰੇਟ 'ਤੇ ਦੇਣ ਦੀ ਮੰਗ ਰੱਖੀ ਗਈ ਹੈ। ਇਸ ਦੇ ਇਲਾਵਾ ਬੁੱਧੀਜੀਵੀਆਂ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਵੀ ਮੰਗ ਰੱਖੀ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ 8 ਦਸੰਬਰ ਨੂੰ ਭਾਰਤ ਬੰਦ ਕੀਤਾ ਜਾਵੇਗਾ ਅਤੇ ਟੋਲ ਪਲਾਜ਼ੇ ਬੰਦ ਰਹਿਣਗੇ। -PTCNews publive-image-
punjab-news punjabi-news news-in-punjabi delhi-farmer-protest dilli-chalo farmbill-2020 farmers-protest-delhi
Advertisment

Stay updated with the latest news headlines.

Follow us:
Advertisment