ਮੁੱਖ ਖਬਰਾਂ

ਕਿਸਾਨਾਂ ਨੇ ਹੁਣ ਸੰਘਰਸ਼ ਹੋਰ ਤੇਜ਼ ਕਰਨ ਦਾ ਕੀਤਾ ਐਲਾਨ , ਮੋਦੀ ਨੂੰ ਦਿੱਤੀ ਇਹ ਵੱਡੀ ਧਮਕੀ 

By Shanker Badra -- December 26, 2020 6:12 pm -- Updated:Feb 15, 2021

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ   ਕੇਂਦਰ ਦੀ ਚਿੱਠੀ ਦਾ ਕਿਸਾਨਾਂ ਨੇ ਚਿੱਠੀ ਜ਼ਰੀਏ ਜਵਾਬ ਦਿੱਤਾ ਹੈ। ਇਸ ਚਿੱਠੀ 'ਚ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਅਸੀਂ ਕਦੇ ਵੀ ਖੇਤੀ ਕਾਨੂੰਨਾਂ 'ਚ ਸੋਧ ਦੀ ਮੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਉਸਦੀ ਪ੍ਰਕਿਰਿਆ 'ਤੇ ਚਰਚਾ ਕੀਤੀ ਜਾਵੇ।

Farmers Protest : Farmers to Tractor march on all borders of Delhi on December 30 ਕਿਸਾਨਾਂ ਨੇ ਹੁਣ ਸੰਘਰਸ਼ ਹੋਰ ਤੇਜ਼ ਕਰਨ ਦਾ ਕੀਤਾ ਐਲਾਨ , ਮੋਦੀ ਨੂੰ ਦਿੱਤੀ ਇਹ ਵੱਡੀ ਧਮਕੀ

ਇਸ ਦੌਰਾਨ ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਕਿਸਾਨਾਂ ਨੇ ਸਰਕਾਰ ਸਾਹਮਣੇ ਆਪਣਾ ਏਜੰਡਾ ਰੱਖਿਆ ਹੈ , ਤਿੰਨ ਖੇਤੀ ਕਾਨੂੰਨ ਰੱਦ ਹੋਣ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਕਿਸਾਨਾਂ ਵੱਲੋਂ 30 ਦਸੰਬਰ ਨੂੰ ਦਿੱਲੀ ਦੇ ਸਾਰੇ ਬਾਰਡਰਾਂ 'ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਹ ਟਰੈਕਟਰ ਮਾਰਚ ਕੇ.ਐਮ.ਪੀ. ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਅਤੇ ਦਿੱਲੀ ਵਾਸੀਆਂ ਨੂੰ ਨਵਾਂ ਸਾਲ ਦਿੱਲੀ ਦੇ ਬਾਰਡਰਾਂ 'ਤੇ ਮਨਾਉਣ ਦਾ ਸੱਦਾ ਦਿੱਤਾ ਹੈ।

Farmers Protest : Farmers to Tractor march on all borders of Delhi on December 30 ਕਿਸਾਨਾਂ ਨੇ ਹੁਣ ਸੰਘਰਸ਼ ਹੋਰ ਤੇਜ਼ ਕਰਨ ਦਾ ਕੀਤਾ ਐਲਾਨ , ਮੋਦੀ ਨੂੰ ਦਿੱਤੀ ਇਹ ਵੱਡੀ ਧਮਕੀ

ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਕੇਂਦਰ ਨੂੰ ਭੇਜੀ ਚਿੱਠੀ 'ਚ ਕਿਸਾਨ ਆਗੂਆਂ ਨੇ ਕੇਂਦਰ ਨੂੰ 29 ਦਸੰਬਰ ਨੂੰ 11 ਵਜੇ ਮੀਟਿੰਗ ਦਾ ਸੁਝਾਅ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਐੱਮ.ਐੱਸ.ਪੀ ਨੂੰ ਵੀ ਕਾਨੂੰਨੀ ਰੂਪ ਦੇਵੇ। ਉਨ੍ਹਾਂ ਕਿਹਾ ਕਿ ਸਰਕਾਰ ਤੱਥਾਂ ਨੂੰ ਲੁਕਾ ਕੇ ਗਲਤ ਬਿਆਨਬਾਜ਼ੀ ਕਰ ਰਹੀ ਹੈ। ਇਸ ਦੇ ਨਾਲ ਹੀ ਕਿਹਾ ਕਿ ਸਰਕਾਰੀ ਤੰਤਰ ਦਾ ਗਲਤ ਇਸਤੇਮਾਲ ਨਾ ਕਰਕੇ ਸਾਡੇ ਅੰਦੋਲਨ ਨੂੰ ਬਦਨਾਮ ਨਾ ਕਰੋ।

Farmers Protest : Farmers to Tractor march on all borders of Delhi on December 30 ਕਿਸਾਨਾਂ ਨੇ ਹੁਣ ਸੰਘਰਸ਼ ਹੋਰ ਤੇਜ਼ ਕਰਨ ਦਾ ਕੀਤਾ ਐਲਾਨ , ਮੋਦੀ ਨੂੰ ਦਿੱਤੀ ਇਹ ਵੱਡੀ ਧਮਕੀ

ਕਿਸਾਨਾਂ ਨੇ ਲਿਖਿਆ ਹੈ ਕਿ ਅਫ਼ਸੋਸ ਦੀ ਗੱਲ ਹੈ ਕਿ ਇਸ ਪੱਤਰ ਵਿਚ ਸਰਕਾਰ ਨੇ ਪਿਛਲੀਆਂ ਮੀਟਿੰਗਾਂ ਦੇ ਤੱਥ ਛੁਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਸੀਂ ਹਮੇਸ਼ਾਂ ਹਰ ਗੱਲਬਾਤ ਵਿਚ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਸਰਕਾਰ ਨੇ ਇਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਿਵੇਂ ਕਿ ਅਸੀਂ ਇਨ੍ਹਾਂ ਕਾਨੂੰਨਾਂ ਵਿਚ ਸੋਧ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਕਿਸਾਨ ਜੱਥੇਬੰਦੀਆਂ ਹਮੇਸ਼ਾਂ ਖੁੱਲੇ ਮਨ ਨਾਲ ਗੱਲਬਾਤ ਕਰਨ ਲਈ ਤਿਆਰ ਹਨ ਅਤੇ ਰਹਿਣਗੀਆਂ।
-PTCNews

  • Share