ਮੁੱਖ ਖਬਰਾਂ

ਕਿਸਾਨੀ ਅੰਦੋਲਨ ਦਾ ਅੱਜ 43ਵਾਂ ਦਿਨ : ਕਿਸਾਨ ਅੱਜ ਦਿੱਲੀ ਦੇ ਕੇ.ਐਮ.ਪੀ ਐਕਸਪ੍ਰੈਸ ਵੇਅ 'ਤੇ ਕਰਨਗੇ ਟਰੈਕਟਰ ਮਾਰਚ        

By Shanker Badra -- January 07, 2021 9:20 am -- Updated:January 07, 2021 9:32 am

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 43ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਤੇ ਭੁੱਖ ਹੜਤਾਲ ਜਾਰੀ ਹੈ।

Farmers' protest : Farmers Tractor March at Delhi Borders Today ਕਿਸਾਨੀ ਅੰਦੋਲਨ ਦਾ 43ਵਾਂ ਦਿਨ : ਕਿਸਾਨ ਅੱਜ ਦਿੱਲੀ ਦੇ ਕੇ.ਐਮ.ਪੀ ਐਕਸਪ੍ਰੈਸ ਵੇਅ 'ਤੇ ਕਰਨਗੇ ਟਰੈਕਟਰ ਮਾਰਚ

ਪੜ੍ਹੋ ਹੋਰ ਖ਼ਬਰਾਂ : ਵਿਦਿਆਰਥੀ ਹੋ ਜਾਣ ਤਿਆਰ ! ਪੰਜਾਬ ਸਰਕਾਰ ਨੇ ਇਸ ਦਿਨ ਤੋਂਸਕੂਲ ਖੋਲ੍ਹਣ ਦਾ ਕੀਤਾ ਐਲਾਨ

Farmers Tractor March Today : ਕਿਸਾਨਾਂ ਵੱਲੋਂ ਅੱਜ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਅਤੇ ਕੇ.ਐਮ.ਪੀ ਐਕਸਪ੍ਰੈਸ ਵੇਅ 'ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਤੋਂ ਟਿਕਰੀ, ਟਿਕਰੀ ਬਾਰਡਰ ਤੋਂ ਸ਼ਾਹਜਾਪੁਰ, ਗਾਜ਼ੀਪੁਰ ਬਾਰਡਰ ਤੋਂ ਪਲਵਲ, ਪਲਵਲ ਤੋਂ ਗਾਜ਼ੀਪੁਰ ਬਾਰਡਰ 'ਤੇ ਟਰੈਕਟਰ ਮਾਰਚ ਹੋਵੇਗਾ। ਇਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪੰਜਾਬ, ਹਰਿਆਣਾ, ਯੂ ਪੀ, ਰਾਜਸਥਾਨ ਸਮੇਤ ਦੇਸ਼ ਭਰ ਵਿਚ ਟਰੈਕਟਰ ਸ਼ਾਮਲ ਹੋਣਗੇ। ਕਿਸਾਨ ਇਸ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਦੀ ਰਿਹਰਸਲ ਦੱਸ ਰਹੇ ਹਨ।

Farmers' protest : Farmers Tractor March at Delhi Borders Today ਕਿਸਾਨੀ ਅੰਦੋਲਨ ਦਾ 43ਵਾਂ ਦਿਨ : ਕਿਸਾਨ ਅੱਜ ਦਿੱਲੀ ਦੇ ਕੇ.ਐਮ.ਪੀ ਐਕਸਪ੍ਰੈਸ ਵੇਅ 'ਤੇ ਕਰਨਗੇ ਟਰੈਕਟਰ ਮਾਰਚ

Farmers Tractor March Today :  ਦਰਅਸਲ 'ਚ ਕਿਸਾਨਾਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇਰਾਜਪਥ 'ਤੇ ਟਰੈਕਟਰ ਪਰੇਡ ਕੱਢੀ ਜਾਵੇਗੀ। ਇਸ ਨੂੰ 'ਟਰੈਕਟਰ ਕਿਸਾਨ ਪਰੇਡ' ਦਾ ਨਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿਚ ਅੰਦੋਲਨ ਨੂੰ ਤੇਜ਼ ਕਰਨ ਲਈ, ਸਰਕਾਰੀ ਝੂਠ ਅਤੇ ਪ੍ਰਚਾਰ ਨੂੰ ਬੇਨਕਾਬ ਕਰਨ ਲਈ 6 ਜਨਵਰੀ ਤੋਂ 20 ਜਨਵਰੀ ਤੱਕ "ਦੇਸ਼ ਜਾਗ੍ਰਿਤੀ ਪਦਰਵਾੜਾ"ਮਨਾਇਆ ਜਾਵੇਗਾ। ਇਸ ਪੰਦਰਵਾੜੇ ਵਿਚ ਦੇਸ਼ ਦੇ ਹਰ ਜ਼ਿਲ੍ਹੇ ਵਿਚ ਧਰਨਾ ਅਤੇ ਪੱਕੇ ਮੋਰਚੇ ਲਗਾਏ ਜਾਣਗੇ।

Farmers' protest : Farmers Tractor March at Delhi Borders Today ਕਿਸਾਨੀ ਅੰਦੋਲਨ ਦਾ 43ਵਾਂ ਦਿਨ : ਕਿਸਾਨ ਅੱਜ ਦਿੱਲੀ ਦੇ ਕੇ.ਐਮ.ਪੀ ਐਕਸਪ੍ਰੈਸ ਵੇਅ 'ਤੇ ਕਰਨਗੇ ਟਰੈਕਟਰ ਮਾਰਚ

Farmers Tractor March Today : ਕਿਸਾਨ ਨੁਮਾਇੰਦਿਆਂ ਨੇ ਕਿਹਾ ਕਿ 9 ਜਨਵਰੀ ਨੂੰ ਚੌਧਰੀ ਛੋਟੂ ਰਾਮ ਦੀ ਜੈਯੰਤੀ 'ਤੇ , ਕਿਸਾਨਾਂ ਦੇ ਮਸੀਹਾ, ਉਨ੍ਹਾਂ ਦੇ ਯਾਦ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਤਿੰਨੋਂ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣਾ ਦੇਸ਼ ਦੀ ਖੇਤੀ ਵਿੱਚ ਔਰਤਾਂ ਦੇ ਯੋਗਦਾਨ ਨੂੰ ਉਜਾਗਰ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ  23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੀ ਯਾਦ ਵਿੱਚ "ਆਜ਼ਾਦ ਹਿੰਦ ਕਿਸਾਨ ਦਿਵਸ" ਮਨਾ ਕੇ ਪੂਰੇ ਦੇਸ਼ 'ਚ ਗਵਰਨਰ ਹਾਊਸਾਂ ਤੱਕ ਮਾਰਚ ਕੀਤਾ ਜਾਵੇਗਾ।

Farmers' protest । Farmers Tractor March Today । Kisan Andolan । Tractor March News
-PTCNews

  • Share