Fri, Apr 26, 2024
Whatsapp

26 ਜਨਵਰੀ ਨੂੰ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਲਈ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ

Written by  Shanker Badra -- January 15th 2021 05:41 PM
26 ਜਨਵਰੀ ਨੂੰ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਲਈ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ

26 ਜਨਵਰੀ ਨੂੰ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਲਈ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ

ਫਰੀਦਕੋਟ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ। ਕਿਸਾਨਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਪਿੰਡ -ਪਿੰਡ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। [caption id="attachment_466437" align="aligncenter" width="300"]Farmers Protest : Farmers Tractor rally in Faridkot । Kisan Andolan ਫ਼ਰੀਦਕੋਟ : 26 ਜਨਵਰੀ ਨੂੰ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡਲਈ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਖ਼ਤਮ ,ਖੇਤੀ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਸਰਕਾਰ ਕਿਸਾਨਾਂ ਵੱਲੋਂ 26 ਜਨਵਰੀ ਭਾਵ ਗਣਤੰਤਰ ਦਿਵਸ 'ਤੇ ਸ਼ਾਂਤੀਪੂਰਵਕ ਟਰੈਕਟਰ ਪਰੇਡ ਕੀਤੀ ਜਾਵੇਗੀ। ਇਸ ਦੇ ਲਈ ਅੱਜ ਫਰੀਦਕੋਟ ਅੰਦਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਨੇ ਮੋਦੀ ਭਜਾਓ ,ਕਿਸਾਨ ਬਚਾਉ ਟਰੈਕਟਰ ਰੈਲੀ ਕੱਢੀ ਹੈ। 500 ਦੇ ਕਰੀਬ ਟਰੈਕਟਰਾਂ ਅਤੇ ਗੱਡੀਆਂ ਦੇ ਕਾਫਲੇ ਨਾਲਰੈਲੀ ਕੱਢੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕਿਸਾਨ ਵਿਰੋਧੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਸੰਘਰਸ਼ ਜਾਰੀ ਰਹੇਗਾ। [caption id="attachment_466438" align="aligncenter" width="300"]Farmers Protest : Farmers Tractor rally in Faridkot । Kisan Andolan ਫ਼ਰੀਦਕੋਟ : 26 ਜਨਵਰੀ ਨੂੰ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡਲਈ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ[/caption] ਕਿਸਾਨ ਆਗੂਨੇ ਦੱਸਿਆ ਕਿ 26 ਤਰੀਕ ਨੂੰ ਦਿੱਲੀ ਵਿੱਚ ਕੀਤੇ ਜਾ ਰਹੇ ਟਰੈਕਟਰ ਮਾਰਚ ਲਈ ਪਿੰਡ ਪੱਧਰ 'ਤੇ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ ਅਤੇ ਹਰ ਘਰ ਵੱਲੋਂ ਸਾਨੂੰ ਵੱਡੇ ਪੱਧਰ ਤੇ ਸਹਿਯੋਗ ਮਿਲ ਰਿਹਾ ਹੈ ਅਤੇ ਸਮੁੱਚੇ ਪਿੰਡ ਨੇ ਇਹ ਫੈਸਲਾ ਕੀਤਾ ਹੈ ਕਿ ਹਰ ਘਰ ਦਾ ਇਕ ਵਿਅਕਤੀ 26 ਜਨਵਰੀ ਨੂੰ ਦਿੱਲੀ ਵਿੱਚ ਕੱਢੇ ਜਾ ਰਹੇ ਟਰੈਕਟਰ ਮਾਰਚ ਵਿੱਚ ਜ਼ਰੂਰ ਸ਼ਾਮਲ ਹੋਵੇਗਾ। ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ [caption id="attachment_466436" align="aligncenter" width="300"]Farmers Protest : Farmers Tractor rally in Faridkot । Kisan Andolan ਫ਼ਰੀਦਕੋਟ : 26 ਜਨਵਰੀ ਨੂੰ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡਲਈ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ[/caption] ਉਨ੍ਹਾਂ ਕਿਹਾ ਕਿ ਅਸੀਂ ਵੱਡੇ ਪੱਧਰ ਤੇ ਆਪਣੀਆਂ ਮਾਤਾਵਾਂ ਭੈਣਾਂ ਅਤੇ ਬੱਚਿਆਂ ਨੂੰ ਨਾਲ ਲੈ ਕੇ 22 ਨੂੰ ਦਿੱਲੀ ਲਈ ਰਵਾਨਾ ਹੋਵਾਂਗੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਹੁਣ ਇੰਨਾ ਤੇਜ਼ ਹੋ ਜਾਵੇਗਾ ਕਿ ਮੋਦੀ ਸਰਕਾਰ ਨੂੰ ਹੱਥਾਂ ਪੈਰਾਂ ਦੀਆਂ ਪੈ ਜਾਣਗੀਆਂ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। -PTCNews


Top News view more...

Latest News view more...