Sat, Apr 20, 2024
Whatsapp

ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਮੀਟਿੰਗ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?

Written by  Shanker Badra -- December 05th 2020 10:48 AM
ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਮੀਟਿੰਗ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?

ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਮੀਟਿੰਗ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?

ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਮੀਟਿੰਗ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ10ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਕਿਸਾਨਾਂ ਦੇ ਇਸ ਸੰਘਰਸ਼ 'ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਪੂਰਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਲਈ ਹਰੇਕ ਲੋੜੀਂਦੀ ਚੀਜ਼ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। [caption id="attachment_455082" align="aligncenter" width="750"]Farmers Protest in Delhi against the Central Government's Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਮੀਟਿੰਗ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?[/caption] ਅੱਜ ਫ਼ਿਰ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਪੰਜਵੇਂ ਗੇੜਦੀ ਮੀਟਿੰਗ ਹੋਵੇਗੀ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਦਾ ਸੱਦਾ ਦਿੱਤਾ ਸੀ। ਇਸ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਆਪਣਾ ਰੁਖ ਸਖ਼ਤ ਕਰ ਲਿਆ ਹੈ। ਖੇਤੀ ਕਾਨੂੰਨਾਂ ਖਿਲਾਫ ਦਿੱਲੀ-ਯੂਪੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅਜੇ ਵੀ ਡਟੇ ਹੋਏ ਹਨ। [caption id="attachment_455081" align="aligncenter" width="700"]Farmers Protest in Delhi against the Central Government's Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਮੀਟਿੰਗ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?[/caption] ਅੱਜ ਦੀ ਇਸ ਮੀਟਿੰਗ 'ਚ ਕੀ ਹੱਲ ਨਿਕਲੇਗਾ, ਉਹ ਕੁਝ ਦੇਰ 'ਚ ਸਾਫ਼ ਹੋ ਜਾਵੇਗਾ। ਇਸ ਮੀਟਿੰਗ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਮੌਜੂਦ ਰਹਿਣਗੇ। ਇਸ ਤੋਂ ਪਹਿਲਾਂ 1 ਦਸੰਬਰ ਅਤੇ 3 ਦਸੰਬਰਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ ਸੀ, ਜੋ ਬੇਸਿੱਟਾ ਰਹੀ ਸੀ। ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ। [caption id="attachment_455083" align="aligncenter" width="750"]Farmers Protest in Delhi against the Central Government's Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਮੀਟਿੰਗ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?[/caption] ਦੇਸ਼ ਭਰ ਦੀਆਂ 472 ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚਾ' ਦੀ ਅਗਵਾਈ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 5 ਦਸੰਬਰ ਨੂੰ ਦੇਸ਼ ਭਰ 'ਚ ਮੋਦੀ ਸਰਕਾਰ, ਅੰਬਾਨੀ ਅਤੇ ਅਡਾਨੀ ਅਤੇ ਹੋਰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਅਰਥੀ-ਫੂਕ ਮੁਜ਼ਾਹਰੇ ਕੀਤੇ ਜਾਣਗੇ। 7 ਦਸੰਬਰ ਨੂੰ ਖਿਡਾਰੀਆਂ ਸਮੇਤ ਹਰੇਕ ਵਰਗ ਦੀਆਂ ਸਖਸ਼ੀਅਤਾਂ ਆਪਣੇ ਸਨਮਾਨ ਮੈਡਲ ਵਾਪਸ ਕਰਨਗੇ। [caption id="attachment_455091" align="aligncenter" width="700"] Farmers Protest in Delhi against the Central Government's Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਮੀਟਿੰਗ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?[/caption] ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਹੋਵੇਗਾ, ਸਗੋਂ 3 ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ -2020 ਰੱਦ ਕਰਵਾਉਣ, ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ਸਮੇਤ ਫਸਲਾਂ ਦੀ ਖ੍ਰੀਦ ਦੀ ਗਰੰਟੀ ਦੇ ਜਾਰੀ ਰੱਖਣ, ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਤੈਅ ਕਰਨ ਅਤੇ ਜੇਲ੍ਹਾਂ 'ਚ ਬੰਦ ਕਿਸਾਨ-ਆਗੂਆਂ ਦੀ ਰਿਹਾਈ ਦੀਆਂ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ 'ਚ ਲਗਾਤਾਰ ਲੋਕ ਪੁੱਜ ਰਹੇ ਹਨ ਅਤੇ ਅੰਦੋਲਨ ਦੇਸ਼ ਅੰਦਰ ਇੱਕ ਕਿਸਾਨ ਕ੍ਰਾਂਤੀ ਦੇ ਰੂਪ ਵਿੱਚ ਸਾਹਮਣੇ ਆ ਰਿਹਾ ਹੈ। -PTCNews


Top News view more...

Latest News view more...