ਮੁੱਖ ਖਬਰਾਂ

ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਕੀਤਾ ਇਨਕਾਰ, ਕਿਸਾਨ ਵੀ ਆਪਣੀਆਂ ਮੰਗਾਂ 'ਤੇ ਡਟੇ

By Shanker Badra -- December 09, 2020 9:12 am -- Updated:Feb 15, 2021

ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਕੀਤਾ ਇਨਕਾਰ, ਕਿਸਾਨ ਵੀ ਆਪਣੀਆਂ ਮੰਗਾਂ 'ਤੇ ਡਟੇ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਆਗੂਆਂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਲੇ ਦੇਰ ਰਾਤ ਤੱਕ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ ਅਤੇ ਕਿਸਾਨਾਂ ਨੂੰ ਨਿਰਾਸ਼ਾ ਲੈ ਕੇ ਹੀ ਵਾਪਸ ਪਰਤਣਾ ਪਿਆ ਹੈ। ਇਸ ਮੀਟਿੰਗ ਵਿੱਚ 13 ਕਿਸਾਨ ਆਗੂ ਪਹੁੰਚੇ ਸਨ। ਇਸ ਮੀਟਿੰਗ ਵਿੱਚ ਸ਼ਾਹ ਤੋਂ ਇਲਾਵਾ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਰੇਲ ਮੰਤਰੀ ਪਿਊਸ਼ ਗੋਇਲ ਵੀ ਮੌਜੂਦ ਸਨ।

Farmers Protest in Delhi against the Central Government's Farm laws 2020 ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਕੀਤਾ ਇਨਕਾਰ, ਕਿਸਾਨ ਵੀ ਆਪਣੀਆਂ ਮੰਗਾਂ 'ਤੇ ਡਟੇ

ਇਸ ਮੀਟਿੰਗ ਵਿੱਚ ਕਿਸਾਨਾਂ ਨੇ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਦੁਹਰਾਇਆ ਗਿਆ ਜਦਕਿ ਸਰਕਾਰ ਨੇ ਸੋਧ ਕਰਨ ਦੇ ਪ੍ਰਸਤਾਵ ਨੂੰ ਦੁਹਰਾਇਆ। ਕਿਸਾਨ ਆਗੂਆਂ ਨੇ ਕਿਹਾ ਕਿ ਮੀਟਿੰਗ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 10 ਦਸੰਬਰ ਨੂੰ ਮੀਟਿੰਗ ਰੱਖਣ ਦਾ ਵੀ ਸੁਝਾਅ ਦਿੱਤਾ ਪਰ ਉਨ੍ਹਾਂ ਸਾਫ਼ ਕਰ ਦਿੱਤਾ ਕਿ ਇਸ ਬਾਰੇ ਸਰਕਾਰ ਦੇ ਮਤਿਆਂ ਨੂੰ ਵੇਖਣ ਮਗਰੋਂ ਹੀ ਕੋਈ ਫੈਸਲਾ ਲਿਆ ਜਾਵੇਗਾ।

Farmers Protest in Delhi against the Central Government's Farm laws 2020 ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਕੀਤਾ ਇਨਕਾਰ, ਕਿਸਾਨ ਵੀ ਆਪਣੀਆਂ ਮੰਗਾਂ 'ਤੇ ਡਟੇ

ਦੱਸਣਯੋਗ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਅੱਜ ਲਿਖਤੀ ਪ੍ਰਸਤਾਵ ਭੇਜਣ ਦਾ ਭਰੋਸਾ ਦਿੱਤਾ ਪਰ ਕੇਂਦਰ ਖੇਤੀ ਕਾਨੂੰਨ ਵਾਪਸ ਲੈਣ ਲਈ ਤਿਆਰ ਨਹੀਂ। ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚਾਲੇ ਪੇਚ ਫਸ ਗਿਆ ਹੈ। ਇਕ ਪਾਸੇ ਜਿੱਥੇ ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਰਹੇ, ਉੱਥੇ ਹੀ ਗ੍ਰਹਿ ਮੰਤਰੀ ਨੇ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ। ਅਜਿਹੇ 'ਚ ਹੁਣ 9 ਦਸੰਬਰ ਦੀ ਮੀਟਿੰਗ ਦੇ ਕੁਝ ਮਾਇਨੇ ਨਹੀਂ ਰਹਿ ਜਾਂਦੇ।

Farmers Protest in Delhi against the Central Government's Farm laws 2020 ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਕੀਤਾ ਇਨਕਾਰ, ਕਿਸਾਨ ਵੀ ਆਪਣੀਆਂ ਮੰਗਾਂ 'ਤੇ ਡਟੇ

ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਤੇ ਸਰਕਾਰ ਵਿਚਾਲੇ ਹੋਣ ਵਾਲੀ ਮੀਟਿੰਗ ਹੁਣ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਵੱਲੋਂ ਕਿਹਾ ਗਿਆ ਕਿ ਅੱਜ 11 ਵਜੇ ਸਰਕਾਰ ਉਨ੍ਹਾਂ ਨੂੰ ਪ੍ਰਸਤਾਵ ਭੇਜੇਗੀ। ਇਸ ਤੋਂ ਬਾਅਦ ਸਿੰਘੂ ਬਾਰਡਰ 'ਤੇ ਹੀ ਕਿਸਾਨਾਂ ਵਲੋਂ ਦੁਪਹਿਰ 12 ਵਜੇ ਬੈਠਕ ਕੀਤੀ ਜਾਵੇਗੀ, ਜਿਸ 'ਚ ਤਜਵੀਜ਼ 'ਤੇ ਚਰਚਾ ਕੀਤੀ ਜਾਵੇਗੀ ਅਤੇ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।  ਇਸ ਤਜਵੀਜ਼ 'ਤੇ ਵਿਚਾਰ ਕਰਕੇ ਕਿਸਾਨ ਜਥੇਬੰਦੀਆਂ ਦੇ ਆਗੂ ਸਰਕਾਰ ਨੂੰ ਆਪਣਾ ਫ਼ੈਸਲਾ ਦੱਸਣਗੇ।
-PTCNews

  • Share