Advertisment

ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵੀ ਜਾਰੀ , ਅੱਜ ਹੋਵੇਗੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ

author-image
Shanker Badra
Updated On
New Update
ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵੀ ਜਾਰੀ , ਅੱਜ ਹੋਵੇਗੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ
Advertisment
publive-image ਨਵੀ ਦਿੱਲੀ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਜਿੱਥੇ ਕਿਸਾਨ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ ,ਉੱਥੇ ਹੀ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਹੁਣ ਤੱਕ 10ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ। Kisan Andolan: 
Advertisment
ਕਿਸਾਨ ਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ ਨੇ ਕੋਈ ਹੁਕਮ ਦੇਣ ਤੋਂ ਕੀਤਾ ਇਨਕਾਰ Farmers Protest in Delhi against the Central Government's Farmers laws 2020 ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵੀ ਜਾਰੀ , ਅੱਜ ਹੋਵੇਗੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਇਸ ਦੌਰਾਨ ਇਕ ਵਾਰ ਫਿਰ ਤੋਂ ਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਪੇਚ ਫਸਦਾ ਹੋਇਆ ਨਜ਼ਰ ਆ ਰਿਹਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਹੈ, ਜਿਸ ਨੂੰ ਫ਼ਿਲਹਾਲ ਕਿਸਾਨਾਂ ਨੇ ਨਾਕਾਰ ਦਿੱਤਾ ਹੈ। ਇਸ ਮੀਟਿੰਗ 'ਚ ਕਿਸਾਨਾਂ ਨੇ NIA ਵੱਲੋਂ ਕਿਸਾਨ ਆਗੂਆਂ ਨੂੰ ਭੇਜੇ ਜਾ ਰਹੇ ਸੰਮਨਾਂ 'ਤੇ ਇਤਰਾਜ਼ ਜਤਾਇਆ ਹੈ।ਖੇਤੀਬਾੜੀ ਮੰਤਰੀਤੋਮਰ ਨੇ ਕਿਹਾ ਕਿ ਕਿਸੇ ਬੇਕਸੂਰ ਨਾਲ ਕੋਈ ਬੇਇਨਸਾਫ਼ੀ ਨਹੀਂ ਹੋਵੇਗੀ। Delhi police and Farmers between meeting today regarding Kisan Tractor Parade on january 26 ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ ਦਰਅਸਲ 'ਚ ਸਰਕਾਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਹੈ, ਜਿਸ ਉੱਤੇ ਕਿਸਾਨ ਆਗੂ ਅੱਜ ਆਪਸ ਵਿੱਚ ਵਿਚਾਰ-ਵਟਾਂਦਰਾ ਕਰ ਰਹੇ ਹਨ। ਸਰਕਾਰ ਨੇ ਕਿਹਾ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਵਿੱਚ ਸਰਕਾਰ ਅਤੇ ਕਿਸਾਨ ਦੋਵੇਂ ਹੋਣ ਪਰ ਕਿਸਾਨ ਆਗੂ ਇਸ ਪ੍ਰਸਤਾਵ 'ਤੇ ਰਾਜੀ ਨਹੀਂ ਹੋਏ। ਇਸ ਦੇ ਨਾਲ ਹੀ ਸਰਕਾਰ ਵੱਲੋਂ ਅਪੀਲ ਕੀਤੀ ਗਈ ਕਿ ਇਸ ਪ੍ਰਸਤਾਵ ਦੇ ਨਾਲ-ਨਾਲ ਤੁਹਾਨੂੰ ਅੰਦੋਲਨ ਵੀ ਖ਼ਤਮ ਕਰਨਾ ਹੋਵੇਗਾ।
Advertisment
Delhi police and Farmers between meeting today regarding Kisan Tractor Parade on january 26 ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ ਪੜ੍ਹੋ ਹੋਰ ਖ਼ਬਰਾਂ : ਕਿਸਾਨ ਬਾਹਰੀ ਰਿੰਗ ਰੋਡ 'ਤੇ ਪਰੇਡ ਕਰਨ ਲਈ ਬਜ਼ਿੱਦ , ਪੁਲਿਸ ਨੇ ਕਿਸਾਨਾਂ ਨੂੰ ਆਪਣਾ ਰੂਟ ਪਲਾਨ ਬਦਲਣ ਲਈ ਕਿਹਾ ਸਰਕਾਰ ਦੇ ਇਸ ਨਵੇਂ ਪ੍ਰਸਤਾਵ ਦੇ ਸੰਬੰਧ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਇੱਕ ਮੀਟਿੰਗ ਸਵੇਰੇ 11 ਵਜੇ ਸਿੰਘੂ ਸਰਹੱਦ 'ਤੇ ਹੋਵੇਗੀ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੁਪਹਿਰ 2 ਵਜੇ ਬੈਠਕ ਕਰੇਗਾ ਅਤੇ ਫੈਸਲਾ ਕਰੇਗਾ ਕਿ ਸਰਕਾਰ ਦੇ ਪ੍ਰਸਤਾਵ ਨੂੰ ਅਪਣਾਉਣਾ ਹੈ ਜਾਂ ਇਸ ਨੂੰ ਰੱਦ ਕਰਨਾ ਹੈ। ਕਿਸਾਨ ਜਥੇਬੰਦੀਆਂ ਇਸ ਮੀਟਿੰਗ ਵਿੱਚ ਸਰਕਾਰ ਨੂੰ ਆਪਣਾ ਅਧਿਕਾਰਤ ਫੈਸਲਾ ਦੱਸਣਗੀਆਂ। ਸਰਕਾਰ ਨੇ ਕਿਹਾ ਜੇਕਰ ਕਿਸਾਨਾਂ ਦਾ ਭਰੋਸਾ ਰਿਹਾ ਤਾਂ ਉਹ ਸੁਪਰੀਮ ਕੋਰਟ 'ਚ ਇਸ ਮਾਮਲੇ 'ਤੇ ਹਲਫੀਆ ਬਿਆਨ ਦੇਣ ਲਈ ਵੀ ਤਿਆਰ ਹਨ। Delhi police and Farmers between meeting today regarding Kisan Tractor Parade on january 26 ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨ ਟਰੈਕਟਰ ਪਰੇਡ 'ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਦਿੱਲੀ ਪੁਲਿਸ ਨੂੰ ਹੀ ਫ਼ੈਸਲਾ ਕਰਨਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਇਹ ਕਾਨੂੰਨ ਵਿਵਸਥਾ ਦਾ ਮਾਮਲਾ ਹੈ , ਅਸੀਂ ਇਸ ਵਿੱਚ ਦਖ਼ਲ ਨਹੀਂ ਦੇਵਾਂਗੇ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਜਾਂ ਕਿਸੇ ਪ੍ਰਦਰਸ਼ਨ 'ਤੇ ਪਾਬੰਦੀ ਨਹੀਂ ਲਗਾ ਸਕਦੇ। ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਪੁਲਿਸ ਨੂੰ ਇਸ ਬਾਰੇ ਫੈਸਲਾ ਲੈਣਾ ਚਾਹੀਦਾ ਹੈ। -PTCNews publive-image-
punjab-news punjabi-news farmers-protest news-in-punjabi farmers-bill-2020 dilli-chalo kisan-andolan farmer-protest-2020 ptc-stands-with-farmers
Advertisment

Stay updated with the latest news headlines.

Follow us:
Advertisment