Thu, Apr 25, 2024
Whatsapp

ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ

Written by  Shanker Badra -- December 17th 2020 05:36 PM -- Updated: December 17th 2020 05:47 PM
ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ

ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ

ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 22ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ। [caption id="attachment_458688" align="aligncenter" width="300"]Farmers Protest in Delhi against the Central Government's Farmers laws 2020 ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ[/caption] ਇਸ ਦੌਰਾਨ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਸਾਡਾ ਅੰਦੋਲਨਦਿਨੋਂ -ਦਿਨ ਮਜ਼ਬੂਤੀ ਫੜ ਰਿਹਾ ਹੈ ਅਤੇ ਕੇਂਦਰ ਸਰਕਾਰ ਆਪਣੇ ਮਾਧਿਅਮ ਨਾਲ ਗ਼ਲਤ ਪ੍ਰਚਾਰ ਕਰ ਰਹੀ ਹੈ। ਇਹ ਅੰਦੋਲਨ ਤਦ ਤੱਕ ਖ਼ਤਮ ਨਹੀਂ ਹੋਵੇਗਾ ,ਜਦ ਤੱਕ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰੇਗੀ। [caption id="attachment_458687" align="aligncenter" width="300"]Farmers Protest in Delhi against the Central Government's Farmers laws 2020 ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ[/caption] ਕਿਸਾਨ ਜਥੇਬੰਦੀਆਂ ਨੇ ਚਿੱਲਾ ਬਾਰਡਰ 'ਤੇ ਇੱਕ ਵੱਡੇ ਕਿਸਾਨ ਆਗੂ ਨੂੰ ਗ੍ਰਿਫ਼ਤਾਰ ਕੀਤੇ ਜਾਣ 'ਤੇ ਇਤਰਾਜ  ਜਤਾਇਆ ਹੈ।ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੇ ਹੋਰ ਸੂਬਿਆਂ ਤੋਂ ਆ ਰਹੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਜੇ ਸਰਕਾਰ ਨੇ ਅਜਿਹੀ ਕਾਰਵਾਈ ਬੰਦ ਨਾ ਕੀਤੀ ਤਾਂ ਅਸੀਂ ਜਵਾਬ ਦੇਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੰਤ ਬਾਬਾ ਰਾਮ ਸਿੰਘ ਜੀ ਨਾਨਕਸਰ ਸੀਂਗੜਾ ਵਾਲੇ ਇਸ ਅੰਦੋਲਨ ਲਈ ਇੱਕ ਸੰਦੇਸ਼ ਦੇ ਗਏ ਹਨ। [caption id="attachment_458685" align="aligncenter" width="300"]Farmers Protest in Delhi against the Central Government's Farmers laws 2020 ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ[/caption] ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਵਕੀਲਾਂ ਦਾ ਇੱਕ ਪੈੱਨਲ ਬਣਾਇਆ ਹੈ ,ਜਿਸ 'ਚ  ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਨ ,ਸੀਨੀਅਰ ਵਕੀਲ ਐੱਚਐੱਸ ਫੂਲਕਾ ,ਸੁਪਰੀਮ ਕੋਰਟ ਦੇ ਵਕੀਲ ਦੁਸ਼ਯੰਤ ਦਵੇ , ਵਕੀਲਕੋਲਿਨ ਗੋਂਸਲਸ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਵਕੀਲ ਤੈਅ ਕਰਨਗੇ ਇਸ ਕਮੇਟੀ ਦਾ ਹਿੱਸਾ ਬਣਨਾ ਹੈ ਜਾਂ ਨਹੀਂ।ਸੁਪਰੀਮ ਕੋਰਟ ਦੇ ਕਿਸੇ ਵੀ ਸੁਝਾਅ 'ਤੇ ਟਾਲਾਵੱਟਿਆ ਹੈ। -PTCNews


Top News view more...

Latest News view more...