ਮੁੱਖ ਖਬਰਾਂ

ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ

By Shanker Badra -- December 22, 2020 11:12 am -- Updated:Feb 15, 2021

ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 27ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ।

Farmers Protest in Delhi against the Central Government's Farmers laws 2020 ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ

ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀਆਂ ਵੱਲੋਂ ਅੱਜ 10.30 ਵਜੇ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਦੇਸ਼ ਭਰ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰਨਗੇ। ਇਸ ਮੀਟਿੰਗ ਵਿੱਚ ਕਿਸਾਨ ਆਗੂਆਂ ਵੱਲੋਂ ਕੇਂਦਰੀ ਚਿੱਠੀ 'ਤੇ ਵਿਚਾਰ,  ਜਿੱਤ ਅਤੇ ਹਾਰ ਦੀ ਭਾਵਨਾ 'ਚੋ ਨਿਕਲਣ ਸਬੰਧੀਮੰਥਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਥੇਬੰਦੀਆਂ ਵੱਲੋਂ ਹੁਣ ਤੱਕ ਇਕੱਠਾ ਹੋਇਆ ਫੰਡ ਅਤੇ ਹੁਣ ਤੱਕ ਹੋਈ ਲਾਗਤ ਬਾਰੇ ਸਪੱਸ਼ਟੀਕਰਨਦਿੱਤਾ ਜਾ ਸਕਦਾ ਹੈ।

Farmers Protest in Delhi against the Central Government's Farmers laws 2020 ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਦਿੱਲੀ ਦੀ ਵੱਖ-ਵੱਖ ਸਰਹੱਦਾਂ 'ਤੇ ਅੱਜ ਦੂਜੇ ਵੀ 11 ਕਿਸਾਨ ਆਗੂਆਂ ਵੱਲੋਂ 24 ਘੰਟੇ ਲਈ ਭੁੱਖ ਹੜਤਾਲ ਕੀਤੀ ਜਾਵੇਗੀ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਨੇ ਮੁੜ ਗੱਲਬਾਤ ਲਈ ਇੱਕ ਹੋਰ ਸੱਦਾ ਭੇਜਿਆ ਹੈ, ਜਿਸ 'ਤੇ ਕਿਸਾਨਾਂ ਵੱਲੋਂ ਅੱਜ ਵਿਚਾਰ ਕੀਤਾ ਜਾਵੇਗਾ।

Farmers Protest in Delhi against the Central Government's Farmers laws 2020 ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡਲੇਵਾਲਾ ਕਿਹਾ ਹੈ 23 ਦਸੰਬਰ ਨੂੰ ਕਿਸਾਨ ਦਿਵਸ ਦੇ ਰੂਪ 'ਚ ਮਨਾਇਆ ਜਾਏਗਾ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਇੱਕ ਟਾਇਮ ਦਾ ਖਾਣਾ ਤਿਆਗ ਕੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਕਿਸਾਨਾਂ ਬਾਰੇ ਇੱਕ ਨਵਾਂ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਹਰਿਆਣਾ ਦੇ ਕਿਸਾਨ 25 ਤੋਂ 27 ਦਸੰਬਰ ਤੱਕ ਟੋਲ ਅਦਾ ਨਹੀਂ ਕਰਨਗੇ ਤੇ ਹਰਿਆਣਾ ਦੇ ਸਾਰੇ ਟੋਲ ਪਲਾਜ਼ੇ ਫ਼੍ਰੀ ਕੀਤੇ ਜਾਣਗੇ।

Farmers Protest in Delhi against the Central Government's Farmers laws 2020 ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ

ਕਿਸਾਨ ਆਗੂਆਂ ਨੇ ਕਿਹਾ ਹੈ ਕਿ 26 ਤੇ 27 ਤਰੀਕ ਨੂੰ ਐਨ.ਡੀ.ਏ ਦੇ ਸਹਿਯੋਗੀਆਂ ਦਾ ਘਿਰਾਉ ਕੀਤਾ ਜਾਏਗਾ ਤਾਂ ਕਿ ਉਹ ਸਰਕਾਰ ਤੇ ਕਾਨੂੰਨ ਵਾਪਿਸ ਲੈਣ ਲਈ ਦਬਾਅ ਬਣਾਉਣ। ਇਸ ਦੇ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਦਸੰਬਰ ਨੂੰ ਮਨ ਕੀ ਬਾਤ ਕਰਨਗੇ।  ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦੌਰਾਨ ਜਦੋਂ ਤੱਕ ਮੋਦੀ ਦੀ ਮਨ ਕੀ ਬਾਤ ਚੱਲੇਗੀ ,ਓਦੋਂ ਤੱਕ ਲੋਕ ਘਰਾਂ 'ਚ ਥਾਲੀਆਂ ਖੜਕਾਕੇ ਵਿਰੋਧ ਕਰਨਗੇ।
-PTCNews

  • Share