Thu, Apr 25, 2024
Whatsapp

ਕਿਸਾਨ ਜਥੇਬੰਦੀਆਂ ਨੇ ਬਣਾਈ 5 ਮੈਂਬਰੀ ਕਮੇਟੀ, ਸਰਕਾਰ ਨਾਲ ਗੱਲਬਾਤ ਸਬੰਧੀ ਅੱਜ ਲਵੇਗੀ ਫੈਸਲਾ

Written by  Shanker Badra -- December 23rd 2020 12:00 PM
ਕਿਸਾਨ ਜਥੇਬੰਦੀਆਂ ਨੇ ਬਣਾਈ 5 ਮੈਂਬਰੀ ਕਮੇਟੀ, ਸਰਕਾਰ ਨਾਲ ਗੱਲਬਾਤ ਸਬੰਧੀ ਅੱਜ ਲਵੇਗੀ ਫੈਸਲਾ

ਕਿਸਾਨ ਜਥੇਬੰਦੀਆਂ ਨੇ ਬਣਾਈ 5 ਮੈਂਬਰੀ ਕਮੇਟੀ, ਸਰਕਾਰ ਨਾਲ ਗੱਲਬਾਤ ਸਬੰਧੀ ਅੱਜ ਲਵੇਗੀ ਫੈਸਲਾ

ਕਿਸਾਨ ਜਥੇਬੰਦੀਆਂ ਨੇ ਬਣਾਈ 5 ਮੈਂਬਰੀ ਕਮੇਟੀ, ਸਰਕਾਰ ਨਾਲ ਗੱਲਬਾਤ ਸਬੰਧੀ ਅੱਜ ਲਵੇਗੀ ਫੈਸਲਾ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 28ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੇ ਹੁਣ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। [caption id="attachment_460185" align="aligncenter" width="300"]Farmers Protest in Delhi against the Central Government's Farmers laws 2020 ਕਿਸਾਨ ਜਥੇਬੰਦੀਆਂ ਨੇ ਬਣਾਈ 5 ਮੈਂਬਰੀ ਕਮੇਟੀ, ਸਰਕਾਰ ਨਾਲ ਗੱਲਬਾਤ ਸਬੰਧੀ ਅੱਜ ਲਵੇਗੀ ਫੈਸਲਾ[/caption] ਇੱਕ ਪਾਸੇ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ 'ਤੇ ਡਟੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। [caption id="attachment_460184" align="aligncenter" width="300"]Farmers Protest in Delhi against the Central Government's Farmers laws 2020 ਕਿਸਾਨ ਜਥੇਬੰਦੀਆਂ ਨੇ ਬਣਾਈ 5 ਮੈਂਬਰੀ ਕਮੇਟੀ, ਸਰਕਾਰ ਨਾਲ ਗੱਲਬਾਤ ਸਬੰਧੀ ਅੱਜ ਲਵੇਗੀ ਫੈਸਲਾ[/caption] ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਲਈ ਸੱਦਾ ਭੇਜਿਆ ਗਿਆ ਸੀ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ 32 ਕਿਸਾਨ ਜਥੇਬੰਦੀਆਂ ’ਚੋਂ ਹੀ ਇਕ 5 ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿਚ ਕੁਲਵੰਤ ਸਿੰਘ ਸੰਧੂ, ਡਾ.ਦਰਸ਼ਨ ਪਾਲ, ਜਗਜੀਤ ਡੱਲੇਵਾਲ ,ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ ਕਮੇਟੀ ਵਿਚ ਸ਼ਾਮਲ ਹਨ।ਰਜਿੰਦਰ ਦੀਪ ਸਿੰਘ ਵਾਲਾ ਸਹਾਇਕ ਦੇ ਤੌਰ 'ਤੇ ਕੰਮ ਵੇਖਣਗੇ। [caption id="attachment_460186" align="aligncenter" width="300"] ਕਿਸਾਨ ਜਥੇਬੰਦੀਆਂ ਨੇ ਬਣਾਈ 5 ਮੈਂਬਰੀ ਕਮੇਟੀ, ਸਰਕਾਰ ਨਾਲ ਗੱਲਬਾਤ ਸਬੰਧੀ ਅੱਜ ਲਵੇਗੀ ਫੈਸਲਾ[/caption] ਇਹ 5 ਮੈਂਬਰੀ ਕਮੇਟੀ ਅੱਜ 12 ਵਜੇ ਕੇਂਦਰ ਨਾਲ ਹੋਣ ਵਾਲੀ ਬੈਠਕ 'ਤੇ ਮੰਥਨ ਕਰੇਗੀ ਅਤੇ ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ ਦੁਪਹਿਰ 2 ਵਜੇ ਹੋਵੇਗੀ। ਇਹ 5 ਮੈਂਬਰੀ ਕਮੇਟੀ ਆਪਣਾ ਫ਼ੈਸਲਾ ਦੱਸੇਗੀ ਕਿ ਸਰਕਾਰ ਨਾਲ ਮੀਟਿੰਗ ਕਰਨੀ ਹੈ ਜਾਂ ਨਹੀਂ। ਇਹ ਪੰਜ ਮੈਂਬਰੀ ਕਮੇਟੀ ਸਰਕਾਰ ਦੇ ਪ੍ਰਸਤਾਵ ਦੇ ਸੰਬੰਧ ਵਿੱਚ ਇੱਕ ਖਰੜਾ ਤਿਆਰ ਕਰੇਗੀ ਅਤੇ ਉਸ ਤੋਂ ਬਾਅਦ ਉਸ ਖਰੜੇ ਦੇ ਸੰਬੰਧ ਵਿੱਚ 40 ਕਿਸਾਨ ਨੇਤਾਵਾਂ ਦੀ ਮੀਟਿੰਗ ਕੀਤੀ ਜਾਣੀ ਹੈ। ਇਹ ਖਰੜਾ ਉਸ ਮੀਟਿੰਗ ਵਿੱਚ ਰੱਖਿਆ ਜਾਵੇਗਾ। [caption id="attachment_460183" align="aligncenter" width="300"]Farmers Protest in Delhi against the Central Government's Farmers laws 2020 ਕਿਸਾਨ ਜਥੇਬੰਦੀਆਂ ਨੇ ਬਣਾਈ 5 ਮੈਂਬਰੀ ਕਮੇਟੀ, ਸਰਕਾਰ ਨਾਲ ਗੱਲਬਾਤ ਸਬੰਧੀ ਅੱਜ ਲਵੇਗੀ ਫੈਸਲਾ[/caption] ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਅੱਜ ਕਿਸਾਨ ਦਿਵਸ ਹੈ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਅਪੀਲ ਕੀਤੀ ਹੈ ਕਿ ਅੱਜ ਪੂਰੇ ਦੇਸ਼ ਦੇ ਲੋਕ ਉਨ੍ਹਾਂ ਦੇ ਸਮਰਥਨ 'ਚ ਇਕ ਵੇਲੇ ਦਾ ਭੋਜਨ ਨਾ ਕਰਨ। ਇਸ ਦੇ ਨਾਲ ਹੀ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸਿੰਘੂ ਬਾਰਡਰ 'ਤੇ ਇਕ ਅਹਿਮ ਬੈਠਕ ਕੀਤੀ ਜਾਵੇਗੀ, ਜਿਸ 'ਚ ਕੇਂਦਰ ਸਰਕਾਰ ਵਲੋਂ ਗੱਲਬਾਤ ਲਈ ਭੇਜੇ ਗਏ ਸੱਦੇ 'ਤੇ ਵਿਚਾਰ ਕੀਤਾ ਜਾਵੇਗਾ। -PTCNews


Top News view more...

Latest News view more...