Thu, Apr 25, 2024
Whatsapp

ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਮੀਟਿੰਗ ਸ਼ੁਰੂ ,ਕੀ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?  

Written by  Shanker Badra -- December 30th 2020 02:33 PM -- Updated: December 30th 2020 03:10 PM
ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਮੀਟਿੰਗ ਸ਼ੁਰੂ ,ਕੀ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?  

ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਮੀਟਿੰਗ ਸ਼ੁਰੂ ,ਕੀ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?  

ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਮੀਟਿੰਗ ਸ਼ੁਰੂ ,ਕੀ ਨਿਕਲੇਗਾ ਕੋਈ ਹੱਲ ?:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 35ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਅੱਜ ਦੀ ਮੀਟਿੰਗ ਵਿੱਚੋਂ ਕੁੱਝ ਸਿੱਟੇ ਨਿਕਲਣ ਦੀ ਉਮੀਦ ਹੈ, ਹਾਲਾਂਕਿ ਸਰਕਾਰ ਨੇ ਕਾਨੂੰਨ ਵਾਪਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। [caption id="attachment_462113" align="aligncenter" width="300"]Farmers Protest in Delhi against the Central Government's Farmers laws 2020 ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਮੀਟਿੰਗ ਸ਼ੁਰੂ ,ਕੀ ਨਿਕਲੇਗਾ ਕੋਈ ਹੱਲ ?[/caption] ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿੱਚ ਛੇਵੇਂ ਦੌਰ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ 40 ਕਿਸਾਨ ਜਥੇਬੰਦੀਆਂ ਦੇ ਆਗੂ ਮੌਜੂਦ ਹਨ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ ਪਰ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ। [caption id="attachment_462114" align="aligncenter" width="300"]Farmers Protest in Delhi against the Central Government's Farmers laws 2020 ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਮੀਟਿੰਗ ਸ਼ੁਰੂ ,ਕੀ ਨਿਕਲੇਗਾ ਕੋਈ ਹੱਲ ?[/caption] ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੇ ਨਾਲ ਹੈ, ਫਿਰ ਉਨ੍ਹਾਂ ਨੂੰ ਸਾਡੀ ਮੰਗ ਮੰਨਣੀ ਚਾਹੀਦੀ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਕੋਈ ਸੋਧ ਨਹੀਂ ਚਾਹੁੰਦੇ, ਸਿਰਫ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। [caption id="attachment_462100" align="aligncenter" width="300"]Farmers Protest in Delhi against the Central Government's Farmers laws 2020 ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਮੀਟਿੰਗ ਸ਼ੁਰੂ ,ਕੀ ਨਿਕਲੇਗਾ ਕੋਈ ਹੱਲ ?[/caption] ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਨੂੰ ਕਾਨੂੰਨੀ ਦਰਜਾ ਦੇਣ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਕਿਸਾਨ ਜਥੇਬੰਦੀਆਂ ਨੇ ਕਿਹਾ ਕੇ ਜੇਕਰ ਅੱਜ ਦੀ ਮੀਟਿੰਗ 'ਚ ਕੋਈ ਹੱਲ ਨਾ ਨਿਕਲਿਆ ਤਾਂ 31ਦਸੰਬਰ ਨੂੰ ਦਿੱਲੀ ਦੇ ਸਾਰੇ ਬਾਰਡਰਾਂ 'ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਹ ਟਰੈਕਟਰ ਮਾਰਚ ਕੇ.ਐਮ.ਪੀ. ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਅਤੇ ਦਿੱਲੀ ਵਾਸੀਆਂ ਨੂੰ ਨਵਾਂ ਸਾਲ ਦਿੱਲੀ ਦੇ ਬਾਰਡਰਾਂ 'ਤੇ ਮਨਾਉਣ ਦਾ ਸੱਦਾ ਦਿੱਤਾ ਹੈ। -PTCNews


Top News view more...

Latest News view more...