ਸ਼ੰਭੂ ਬਾਰਡਰ 'ਤੇ ਹਰਿਆਣਾ ਵਾਲੇ ਪਾਸੇ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ, ਆਮ ਲੋਕ ਪ੍ਰੇਸ਼ਾਨ

By Shanker Badra - November 26, 2020 9:11 am

ਸ਼ੰਭੂ ਬਾਰਡਰ 'ਤੇ ਹਰਿਆਣਾ ਵਾਲੇ ਪਾਸੇ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ, ਆਮ ਲੋਕ ਪ੍ਰੇਸ਼ਾਨ:ਚੰਡੀਗੜ੍ਹ  : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦਾ 26 ਤੇ 27 ਨਵੰਬਰ ਨੂੰ ਯਾਨੀ ਅੱਜ ਦਿੱਲੀ ਵਿਚ ਵੱਡਾ ਅੰਦੋਲਨ ਹੋਣ ਜਾ ਰਿਹਾ ਹੈ। ਦੇਸ਼ ਦੇ ਕਿਸਾਨ ਇਸ ਅੰਦੋਲਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਨ ਤੇ ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਲਏ ਹਨ। ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਟਰੈਕਟਰ -ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ।

Farmers Protest In Delhi : Heavy barricading by police on Haryana side at Shambhu border ਸ਼ੰਭੂ ਬਾਰਡਰ 'ਤੇ ਹਰਿਆਣਾ ਵਾਲੇ ਪਾਸੇ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ, ਆਮ ਲੋਕ ਪ੍ਰੇਸ਼ਾਨ

ਕਿਸਾਨ ਅੰਦੋਲਨ ਦੇ ਚੱਲਦਿਆਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਸਨ ਪਰ ਕਈ ਥਾਵਾਂ 'ਤੇ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਹਨ। ਕਿਸਾਨਾਂ ਨੂੰ ਰੋਕਣ ਲਈ ਖੱਟਰ ਸਰਕਾਰ ਨੇ ਰਾਤੋ- ਰਾਤ ਵੱਡੀਆਂ ਤਿਆਰੀਆਂ ਕੀਤੀਆਂ ਹਨ। ਹਰਿਆਣਾ ਸਰਕਾਰ ਨੇ ਵੱਡੇ-ਵੱਡੇ ਪੱਥਰਾਂ ਦੇ ਉੱਪਰ ਮਿੱਟੀ ਦੇ 10-10 ਫੁੱਟ ਢੇਰ ਲਾ ਦਿੱਤੇ ਹਨ ਤਾਂ ਕਿ ਕਿਸਾਨ ਹਰਿਆਣਾ 'ਚ ਦਾਖਲ ਨਾ ਹੋ ਸਕਣ। ਹਰਿਆਣਾ ਸਰਕਾਰ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ ਤਾਂ ਕਿ ਪੰਜਾਬ 'ਚੋਂ ਕਿਸਾਨ ਦਿੱਲੀ ਨਾ ਪਹੁੰਚ ਸਕਣ।

Farmers Protest In Delhi : Heavy barricading by police on Haryana side at Shambhu border ਸ਼ੰਭੂ ਬਾਰਡਰ 'ਤੇ ਹਰਿਆਣਾ ਵਾਲੇ ਪਾਸੇ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ, ਆਮ ਲੋਕ ਪ੍ਰੇਸ਼ਾਨ

ਓਧਰ ਪੰਜਾਬ ਦੇ ਕਿਸਾਨ ਮੀਂਹ ਦੇ ਮੌਸਮ 'ਚ ਵੀ ਧਰਨੇ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮਿੱਟੀ ਦੇ ਢੇਰ ਚੁੱਕਣੇ ਸਾਡਾ ਕੁਝ ਪਲਾਂ ਦਾ ਕੰਮ ਹੈ ਪਰ ਅਸੀਂ ਸ਼ਾਂਤਮਈ ਤਰੀਕੇ ਨਾਲ ਆਪਣੀ ਹਰ ਗੱਲ ਰੱਖਣੀ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੰਢਿਆਲੀਆਂ ਤਾਰਾਂ ਸਾਨੂੰ ਰੋਕਣ ਲਈ ਲਾਈਆਂ ਗਈਆਂ ਹਨ ,ਉਸੇ ਤਰ੍ਹਾਂ ਭਾਰਤ-ਪਾਕਿਸਤਾਨ ਸਰਹੱਦ 'ਤੇ ਲਾਈਆਂ ਜਾਂਦੀਆਂ ਹਨ। ਕਿਸਾਨ ਵੱਡੇ ਪੱਧਰ 'ਤੇ ਤਿਆਰੀਆਂ ਕਰਕੇ ਦਿੱਲੀ ਵੱਲ ਕੂਚ ਕਰ ਰਹੇ ਹਨ ਪਰ ਰਾਹ 'ਚ ਥਾਂ-ਥਾਂ 'ਤੇ ਔਕੜਾ ਸਾਹਮਣੇ ਆ ਰਹੀਆਂ ਹਨ। ਫਿਲਹਾਲ ਸਭ ਤੋਂ ਵੱਡੀ ਮੁਸ਼ਕਲ ਹਰਿਆਣਾ ਬਾਰਡਰ ਪਾਰ ਕਰਨ ਦੀ ਹੈ।

Farmers Protest In Delhi : Heavy barricading by police on Haryana side at Shambhu border ਸ਼ੰਭੂ ਬਾਰਡਰ 'ਤੇ ਹਰਿਆਣਾ ਵਾਲੇ ਪਾਸੇ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ, ਆਮ ਲੋਕ ਪ੍ਰੇਸ਼ਾਨ

ਇਸ ਦੌਰਾਨ ਕਿਸਾਨ ਅੰਦੋਲਨ ਦੇ ਮੱਦੇਨਜਰ ਦਿੱਲੀ ਵੱਲ ਕੂਚ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ 'ਤੇ ਹਰਿਆਣਾ ਵਾਲੇ ਪਾਸੇ ਪੁਲਿਸ ਵਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ ਤੇ ਕਿਸਾਨ ਪੈਦਲ ਦਿੱਲੀ ਵੱਲ ਜਾ ਰਹੇ ਹਨ। ਜਿਸ ਕਰਕੇ ਕਈ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਪੰਜਾਬ ਦੇ ਸਾਰੇ ਰਸਤੇ ਸੀਲ ਕਰ ਦਿੱਤੇ ਗਏ ਹਨ। ਦਿੱਲੀ ਤੇ ਹਰਿਆਣਾ ਦੇ ਬਾਰਡਰ 'ਤੇ ਹਰ ਪਾਸੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਦੇ ਨਾਲ ਸੀ.ਆਰ.ਪੀ.ਐਫ. ਵੀ ਤਾਇਨਾਤ ਕੀਤੀ ਗਈ ਹੈ। ਵੱਡੀ ਤਾਦਾਦ 'ਚ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਵੱਡੇ-ਵੱਡੇ ਪੱਥਰ ਰੱਖ ਕੇ ਮੁੱਖ ਸੜਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ।
-PTCNews

adv-img
adv-img