Fri, Apr 19, 2024
Whatsapp

ਸਿਰਸਾ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

Written by  Shanker Badra -- October 06th 2020 06:04 PM -- Updated: October 06th 2020 06:11 PM
ਸਿਰਸਾ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਸਿਰਸਾ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਸਿਰਸਾ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ:ਸਿਰਸਾ : ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਕੈਬਨਿਟ ਮੰਤਰੀ ਰਣਜੀਤ ਚੌਟਾਲਾ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਲਿਆ ਹੈ। ਇਸ ਦੌਰਾਨ ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਹੈ ਤੇ ਪੁਲਿਸ ਨੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾ ਛੱਡੀਆਂ ਅਤੇ ਨਾਲ ਹੀ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਹਨ। [caption id="attachment_437527" align="aligncenter" width="300"] ਸਿਰਸਾ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੀਆਂਪਾਣੀ ਦੀਆਂ ਬੁਛਾੜਾਂ[/caption] ਦਰਅਸਲ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀ ਦੀਆਂ ਬੁਛਾੜਾ ਦੀ ਵਰਤੋਂ ਕਰਦਿਆਂ ਕਿਸਾਨਾਂ ਨੂੰ ਧਰਨੇ ਵਾਲੇ ਸਥਾਨ ਤੋਂ ਹਟਾ ਦਿੱਤਾ ਹੈ। ਇਸ ਤੋਂ ਬਾਅਦ ਬਰਨਾਲਾ ਰੋਡ 'ਤੇ ਸਥਿਤੀ ਤਣਾਅਪੂਰਨ ਬਣ ਗਈ ਸੀ। [caption id="attachment_437528" align="aligncenter" width="300"] ਸਿਰਸਾ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੀਆਂਪਾਣੀ ਦੀਆਂ ਬੁਛਾੜਾਂ[/caption] ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਨਾਅਰੇਬਾਜ਼ੀ ਕਰਦੇ ਹੋਏ ਭੂਮਣਸ਼ਾਹ ਚੌਕ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਬੈਰੀਗੇਟ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ। ਉਪਰੋਂ ਛਾਲ ਮਾਰ ਕੇ ਵੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਲੋਕਾਂ ਦੇ ਬੁਲਾਵੇ 'ਤੇ ਮਾਮਲਾ ਕੁਝ ਸ਼ਾਂਤ ਹੋ ਗਿਆ। ਪ੍ਰਦਰਸ਼ਨਕਾਰੀਆਂ ਨੇ ਫਿਰ ਸੜਕ ਜਾਮ ਕਰ ਦਿੱਤੀ ਅਤੇ ਸੜਕ ਜਾਮ ਕਰਕੇ ਬੈਠ ਗਏ। ਉਨ੍ਹਾਂ ਕਿਹਾ ਕਿ ਉਹ ਉਪ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਨਾਲ ਮਿਲਣ ਤੋਂ ਬਾਅਦ ਹੀ ਜਾਣਗੇ। [caption id="attachment_437526" align="aligncenter" width="300"] ਸਿਰਸਾ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੀਆਂਪਾਣੀ ਦੀਆਂ ਬੁਛਾੜਾਂ[/caption] ਦੱਸ ਦੇਈਏ ਕਿ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਸਨ। ਉਪ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਦੀ ਰਿਹਾਇਸ਼ ਨੂੰ ਜਾਣ ਵਾਲੀਆਂ ਸੜਕਾਂ ਅਤੇ ਗਲੀਆਂ ਨੂੰ ਵੀ ਸੀਲ ਕਰ ਦਿੱਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਵੱਖ-ਵੱਖ ਥਾਵਾਂ ’ਤੇ ਬੈਰੀਗੇਟਿੰਗ ਕੀਤੀ ਗਈ ਸੀ। -PTCNews


Top News view more...

Latest News view more...