Fri, Apr 26, 2024
Whatsapp

Farmers Protest : ਮੀਟਿੰਗ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਫਸਿਆ ਪੇਚ

Written by  Shanker Badra -- January 22nd 2021 04:27 PM
Farmers Protest : ਮੀਟਿੰਗ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਫਸਿਆ ਪੇਚ

Farmers Protest : ਮੀਟਿੰਗ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਫਸਿਆ ਪੇਚ

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ 11ਵੇਂ ਗੇੜ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਪੇਚ ਫ਼ਸਦਾ ਨਜ਼ਰ ਆ ਰਿਹਾ ਹੈ। ਕਿਸਾਨ ਯੂਨੀਅਨਾਂ ਨੇ ਕੇਂਦਰੀ ਮੰਤਰੀਆਂ ਨੂੰ ਸਰਕਾਰ ਦੇ ਪ੍ਰਸਤਾਵ ਬਾਰੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। [caption id="attachment_468475" align="aligncenter" width="300"]Farmers Protest : Kisan Jathebandi Meeting with Central Government's on Farmers laws Farmers Protest : ਮੀਟਿੰਗ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇਫਸਿਆ ਪੇਚ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ 11ਵੇਂ ਗੇੜ ਦੀ ਮੀਟਿੰਗ ਇਸ ਮੀਟਿੰਗ ਦੌਰਾਨਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨ ਇੱਕ ਵਾਰ ਮੁੜ ਤੋਂ ਪ੍ਰਸਤਾਵ 'ਤੇ ਵਿਚਾਰ ਕਰ ਲੈਣ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਨ੍ਹਾਂ ਦੇ ਪ੍ਰਸਤਾਵ ਸਵੀਕਾਰ ਨਹੀਂ ਕੀਤੇ ਜਾਣਗੇ। ਸਾਡੀ ਇਕੋ ਮੰਗ ਹੈ ਕਿ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਐਮਐਸਪੀ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ। [caption id="attachment_468476" align="aligncenter" width="300"]Farmers Protest : Kisan Jathebandi Meeting with Central Government's on Farmers laws Farmers Protest : ਮੀਟਿੰਗ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇਫਸਿਆ ਪੇਚ[/caption] ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ’ਤੇ ਅੰਦੋਲਨ ਨੂੰ ਗਲਤ ਰਾਹ ’ਤੇ ਲੈਣ ਜਾਣ ਦਾ ਦੋਸ਼ ਲਾਇਆ ਹੈ। ਸਰਕਾਰ ਨੇ ਕਿਸਾਨਾਂ ਵੱਲੋਂ ਜਾਰੀ ਪ੍ਰੈਸ ਨੋਟ 'ਤੇ ਇਤਰਾਜ਼ ਜਤਾਇਆ ਹੈ ਤੇ ਕਿਹਾ ਕਿ ਫੈਸਲਾ ਮੀਡੀਆ ਤੋਂ ਪਹਿਲਾਂ ਸਰਕਾਰ ਨੂੰ ਦੱਸਣਾ ਚਾਹੀਦਾ ਸੀ। ਕੱਲ੍ਹ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਦਾ ਪ੍ਰਸਤਾਵ ਖਾਰਿਜ ਕਰਨ ਸਬੰਧੀ ਪ੍ਰੈਸ ਨੋਟਜਾਰੀ ਕੀਤਾ ਸੀ। [caption id="attachment_468474" align="aligncenter" width="300"]Farmers Protest : Kisan Jathebandi Meeting with Central Government's on Farmers laws Farmers Protest : ਮੀਟਿੰਗ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇਫਸਿਆ ਪੇਚ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ , ਦਿੱਲੀ ਪੁਲਿਸ ਨੇ ਤੋੜਿਆ ਮੇਰੀ ਗੱਡੀ ਦਾ ਸ਼ੀਸ਼ਾ ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਦਿੱਲੀ ਪੁਲਿਸ 'ਤੇ ਬਦਸਲੂਕੀ ਕਰਨ ਦੇ ਇਲਜ਼ਾਮ ਲਗਾਏ ਸਨ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੋਸ਼ ਲਾਇਆ ਸੀ ਕਿ ਉਸ ਦੀ ਕਾਰ ਦਾ ਪਿਛਲਾ ਸ਼ੀਸ਼ਾ ਦਿੱਲੀ ਪੁਲਿਸ ਨੇ ਤੋੜਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਤੋਂ ਇਲਾਵਾ ਕੁੱਝ ਵੀ ਮੰਨਜ਼ੂਰ ਨਹੀਂ ਹੈ।  ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮ.ਐਸ.ਪੀ 'ਤੇ ਕਾਨੂੰਨ ਬਣਾਉਣ ਦੀ ਮੰਗ 'ਤੇ ਗੱਲ ਖੜੀ ਹੈ। -PTCNews


Top News view more...

Latest News view more...