ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ, ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਫਸਿਆ ਪੇਚ

Farmers Protest : Kisan Jathebandi Meeting with Central Government's on Farmers laws
ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ , ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇਫਸਿਆ ਪੇਚ 

ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ, ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇਫਸਿਆ ਪੇਚ:ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ। ਇਸ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਪੇਚ ਫ਼ਸ ਗਿਆ ਹੈ। ਅੱਜ ਦੀ ਮੀਟਿੰਗ ਵਿੱਚ 4 ਘੰਟੇ ਕੋਈ ਗੱਲਬਾਤ ਨਹੀਂ ਹੋਈ ਤੇ ਅਗਲੀ ਤਰੀਖ ਦੇਣ ਤੋਂ ਸਰਕਾਰ ਨੇ ਹੱਥ ਖਿੱਚ ਲਏ ਹਨ।

Farmers Protest : Kisan Jathebandi Meeting with Central Government's on Farmers laws
ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ , ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇਫਸਿਆ ਪੇਚ

ਇਸ ਮੀਟਿੰਗ ਦੌਰਾਨਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਕਿਸਾਨ ਇੱਕ ਵਾਰ ਮੁੜ ਤੋਂ ਸਰਕਾਰ ਦੀ ਪ੍ਰਪੋਜਲ ‘ਤੇ ਵਿਚਾਰ ਕਰ ਲੈਣ ਪਰ ਕਿਸਾਨਾਂ ਨੇ ਸਾਫ਼ ਮਨ੍ਹਾ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਇਕੋ ਮੰਗ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਐਮਐਸਪੀ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ।

Farmers Protest : Kisan Jathebandi Meeting with Central Government's on Farmers laws
ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ , ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇਫਸਿਆ ਪੇਚ

ਦਰਅਸਲ ‘ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਵਿਚਕਾਰ ਅੱਜ 11ਵੇਂ ਦੌਰ ਦੀ ਮੀਟਿੰਗ ਹੋ ਰਹੀ ਸੀ। 20 ਮਿੰਟ ਦੀ ਮੀਟਿੰਗ ਹੋਣ ਤੋਂ ਬਾਅਦ ਬੈਠਕ ਰੁੱਕ ਗਈ। ਕੇਂਦਰੀ ਮੰਤਰੀ ਉੱਠ ਕੇ ਬਾਹਰ ਚਲੇ ਗਏ। ਇਸ ਤੋਂ ਬਾਅਦ ਕਿਸਾਨ ਅਤੇ ਕੇਂਦਰੀ ਮੰਤਰੀ ਦੁਪਹਿਰ ਦਾ ਖਾਣਾ ਖਾਣ ਲਈ ਚਲੇ ਗਏ ਪਰ ਬਰੇਕ ਤੋਂ 3 ਘੰਟੇ ਬਾਅਦ ਹੀ ਕੇਂਦਰੀ ਮੰਤਰੀ ਮੀਟਿੰਗ ‘ਚ ਪਹੁੰਚੇ ਹਨ।

Farmers Protest : Kisan Jathebandi Meeting with Central Government's on Farmers laws
ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ , ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇਫਸਿਆ ਪੇਚ

ਇਸ ਮਗਰੋਂ 15 ਮਿੰਟ ਦੀ ਹੋਈ ਮੀਟਿੰਗ ਤੋਂ ਬਾਅਦ ਕਿਸਾਨਾਂ ਅਤੇ ਸਰਕਾਰ ਵਿਚਾਲੇ ਡੈੱਡਲਾਕ ਬਣ ਗਿਆ ਅਤੇ ਕੇਂਦਰੀ ਮੰਤਰੀਆਂ ਨੇ ਅਗਲੀ ਮੀਟਿੰਗ ਰੱਖਣ ਤੋਂ ਇੰਨਕਾਰ ਕਰ ਦਿੱਤਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਜੇ ਕਿਸਾਨਾਂ ਕੋਲ ਕੋਈ ਵੱਖਰੀ ਪ੍ਰਪੋਜਲ ਹੈ ਤਾਂ ਸਰਕਾਰ ਮੀਟਿੰਗ ਕਰਨ ਲਈ ਤਿਆਰ ਹੈ ਪਰ ਕਿਸਾਨਾਂ ਨੇ ਕਿਹਾ ਕਿ ਕਾਨੂੰਨ ਰੱਦ ਕਰਨ ਤੋਂ ਬਿਨ੍ਹਾਂ ਕੁੱਝ ਵੀ ਮੰਨਜੂਰ ਨਹੀਂ ਹੈ।

ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ , ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇਫਸਿਆ ਪੇਚ

ਦੱਸਣਯੋਗ ਹੈ ਕਿ ਪਿਛਲੀ ਮੀਟਿੰਗ ‘ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਸੀ, ਉਸ ਪ੍ਰਸਤਾਵ ਨੂੰ ਬੀਤੀ ਕੱਲ੍ਹ ਸ਼ਾਮ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ। ਸਰਕਾਰ ਨੇ ਕਿਸਾਨਾਂ ਵੱਲੋਂ ਜਾਰੀ ਪ੍ਰੈਸ ਨੋਟ ‘ਤੇ ਇਤਰਾਜ਼ ਜਤਾਇਆ ਹੈ ਤੇ ਕਿਹਾ ਕਿ ਫੈਸਲਾ ਮੀਡੀਆ ਤੋਂ ਪਹਿਲਾਂ ਸਰਕਾਰ ਨੂੰ ਦੱਸਣਾ ਚਾਹੀਦਾ ਸੀ। ਕੱਲ੍ਹ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਦਾ ਪ੍ਰਸਤਾਵ ਖਾਰਿਜ ਕਰਨ ਸਬੰਧੀ ਪ੍ਰੈਸ ਨੋਟਜਾਰੀ ਕੀਤਾ ਸੀ।
-PTCNews