ਦਿੱਲੀ ਦੇ ਵਿਗਿਆਨ ਭਵਨ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂ, ਨੌਵੇਂ ਗੇੜ ਦੀ ਮੀਟਿੰਗ ਹੋਈ ਸ਼ੁਰੂ
ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਨੌਵੇਂ ਗੇੜ ਦੀ ਮੀਟਿੰਗ ਹੋ ਰਹੀ ਹੈ। ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਮਗਰੋਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਅਹਿਮ ਮੰਨੀ ਜਾ ਰਹੀ ਹੈ। ਇਸ ਮੀਟਿੰਗ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ,ਸੋਮ ਪ੍ਰਕਾਸ਼ ਅਤੇ ਪਿਊਸ਼ ਗੋਇਲ ਹਾਜ਼ਰ ਸਨ। ਕਿਸਾਨੀ ਅੰਦੋਲਨ ਨੂੰ ਲੈ ਕੇ ਪੂਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ। ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ [caption id="attachment_466337" align="aligncenter" width="300"] ਦਿੱਲੀ ਦੇ ਵਿਗਿਆਨ ਭਵਨ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂ, ਨੌਵੇਂ ਗੇੜ ਦੀ ਮੀਟਿੰਗ ਹੋਈ ਸ਼ੁਰੂ[/caption] ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਹ ਅੰਦੋਲਨ ਲੰਬਾ ਚੱਲ ਰਿਹਾ ਹੈ ,ਉਨਾਂ ਹੀ ਇਹ ਮਜ਼ਬੂਤ ਹੁੰਦਾ ਜਾ ਰਿਹਾ ਹੈ। [caption id="attachment_466335" align="aligncenter" width="300"] ਦਿੱਲੀ ਦੇ ਵਿਗਿਆਨ ਭਵਨ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂ, ਨੌਵੇਂ ਗੇੜ ਦੀ ਮੀਟਿੰਗ ਹੋਈ ਸ਼ੁਰੂ[/caption] ਸੁਪਰੀਮ ਕੋਰਟ ਨੇ ਬੀਤੇ ਦਿਨੀਂ ਤਿੰਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ 'ਤੇ 4 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਸੀ ਪਰ ਕਮੇਟੀ 'ਚੋਂ ਭੁਪਿੰਦਰ ਸਿੰਘ ਮਾਨ ਨੇ ਆਪਣਾ ਨਾਂਅ ਵਾਪਸ ਲੈ ਲਿਆ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਜਥੇਬੰਦੀਆਂ ਨੇ ਕਦੇ ਮੰਗ ਨਹੀਂ ਕੀਤੀ ਕਿ ਸੁਪਰੀਮ ਕੋਰਟ ਖੇਤੀ ਕਾਨੂੰਨ 'ਤੇ ਵਿਵਾਦ ਖਤਮ ਕਰਨ ਲਈ ਕਮੇਟੀ ਦਾ ਗਠਨ ਕਰੇ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਇਸ ਪਿੱਛੇ ਕੇਂਦਰ ਸਰਕਾਰ ਦਾ ਹੱਥ ਹੈ। [caption id="attachment_466333" align="aligncenter" width="300"] ਦਿੱਲੀ ਦੇ ਵਿਗਿਆਨ ਭਵਨ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂ, ਨੌਵੇਂ ਗੇੜ ਦੀ ਮੀਟਿੰਗ ਹੋਈ ਸ਼ੁਰੂ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਟੇਟ ਲੋਹੜੀ ਬੰਪਰ ਦਾ ਅੱਜ ਆਵੇਗਾ ਨਤੀਜਾ, ਕੌਣ ਜਿੱਤੇਗਾ 5 ਕਰੋੜ ਰੁਪਏ ਦਾ ਪਹਿਲਾ ਇਨਾਮ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵਿਸ਼ਵਾਸਯੋਗ ਨਹੀਂ ਹੈ ਕਿਉਂਕਿ ਉਹ ਲਿਖਤੀ ਕਹਿ ਰਹੇ ਹਨ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਹਨ। ਕਿਸਾਨਾਂ ਵੱਲੋਂ 26 ਜਨਵਰੀ ਭਾਵ ਗਣਤੰਤਰ ਦਿਵਸ 'ਤੇ ਸ਼ਾਂਤੀਪੂਰਵਕ ਟਰੈਕਟਰ ਪਰੇਡ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਟਰੈਕਟਰ ਮਾਰਚ ਕੱਢਣ 'ਤੇ ਵੀ ਕਿਸਾਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਕੁੱਲ 8 ਬੈਠਕਾਂ ਹੋ ਚੁੱਕੀਆਂ ਹਨ ਪਰ ਇਹ ਸਾਰੀਆਂ ਬੈਠਕਾਂ ਬੇਸਿੱਟਾ ਰਹੀਆਂ ਹਨ। -PTCNews