ਮੁੱਖ ਖਬਰਾਂ

'ਮਨ ਕੀ ਬਾਤ' 'ਚ ਤਿਰੰਗੇ ਦੀ ਘਟਨਾ 'ਤੇ ਦੁੱਖ ਜਤਾਉਣ ਵਾਲੇ ਨਰਿੰਦਰ ਮੋਦੀ 'ਤੇ ਟਿਕੈਤ ਦਾ ਪਲਟਵਾਰ

By Jagroop Kaur -- January 31, 2021 4:28 pm -- Updated:January 31, 2021 4:28 pm

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨੇ ਦਿੱਲੀ ’ਚ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਵਾਪਰੀ ਘਟਨਾ ’ਤੇ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ ਦਿੱਲੀ ’ਚ 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਵੇਖ ਦੇਸ਼ ਬਹੁਤ ਦੁਖੀ ਹੋਇਆ ਹੈ।ਪ੍ਰਧਾਨ ਮੰਤਰੀ ਦੀ ਇਸ ਟਿੱਪਣੀ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਗਾਜ਼ੀਪੁਰ ਸਰਹੱਦ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ’ਤੇ ਬੈਠੇ ਰਾਕੇਸ਼ ਟਿਕੈਤ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।

मन की बात में मोदी ने कहा-दिल्ली में तिरंगे का अपमान हुआ, टिकैत बोले-तिरंगा  क्या सिर्फ प्रधानमंत्री का है | Modi farmer movement and Rakesh Tikait kpa

ਹੋਰ ਪੜ੍ਹੋ :ਟਰੈਕਟਰ ਮਾਰਚ ਨੂੰ ਲੈਕੇ ਦਿੱਲੀ ਪੁਲਿਸ ਨੇ ਕਹੀ ਵੱਡੀ ਗੱਲ, ਕਿਸਾਨਾਂ ਨੇ ਦੱਸਿਆ ਆਪਣਾ ਫੈਸਲਾ

ਰਾਕੇਸ਼ ਨੇ ਕਿਹਾ ਕਿ ਸਾਰਾ ਦੇਸ਼ ਤਿਰੰਗੇ ਨਾਲ ਪਿਆਰ ਕਰਦਾ ਹੈ, ਜਿਸ ਨੇ ਤਿਰੰਗੇ ਦਾ ਅਪਮਾਨ ਕੀਤਾ ਹੈ, ਸਰਕਾਰ ਉਸ ਨੂੰ ਫੜੇ੍ਹੇ। ਟਿਕੈਤ ਨੇ ਇਹ ਵੀ ਕਿਹਾ ਕਿ ਕੀ ਤਿਰੰਗਾ ਸਿਰਫ ਪ੍ਰਧਾਨ ਮੰਤਰੀ ਦਾ ਹੈ?ਸਰਕਾਰ ਨਾਲ ਮੁੜ ਤੋਂ ਗੱਲਬਾਤ ਸ਼ੁਰੂ ਹੋਣ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਕਿਹਾ ਕਿ ਬੰਦੂਕ ਦੀ ਨੋਕ ’ਤੇ ਗੱਲਬਾਤ ਨਹੀਂ ਹੋ ਸਕਦੀ। ਰਾਕੇਸ਼ ਨੇ ਕੱਲ੍ਹ ਸ਼ਾਮ ਹੀ ਕਿਹਾ ਸੀ ਕਿ ਕਿਸਾਨਾਂ ਨੂੰ ਨਾ ਤਾਂ ਕਮਜ਼ੋਰ ਹੋਣ ਦੀ ਲੋੜ ਹੈ ਅਤੇ ਨਾ ਹੀ ਨਿਰਾਸ਼। Will honour PM's dignity, but also protect farmers' self-respect: Naresh  Tikait

ਹੋਰ ਪੜ੍ਹੋ : 26 ਜਨਵਰੀ ਦੀ ਘਟਨਾ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ, ਤਿਰੰਗੇ ਦਾ ਅਪਮਾਨ ਦੇਖ ਕੇ ਦੇਸ਼ ਹੋਇਆ ਹੈ ਦੁਖੀ

ਕਿਸਾਨਾਂ ਦਾ ਹੌਂਸਲਾ ਡਿਗਾਉਣ ਦੀ ਇਕ ਸਾਜਿਸ਼ ਰਚੀ ਗਈ ਸੀ, ਜਿਸ ’ਚੋਂ ਕਿਸਾਨ ਹੁਣ ਨਿਕਲ ਚੁੱਕਾ ਹੈ।ਕਿਸਾਨਾਂ ਦਾ ਹੌਂਸਲਾ ਘੱਟ ਨਹੀਂ ਹੋਵੇਗਾ। ਕਿਸਾਨ ਆਪਣੀ ਲੜਾਈ ਪੂਰੀ ਮਜ਼ਬੂਤੀ ਨਾਲ ਲੜੇਗਾ। ਇਸ ਲੜਾਈ ’ਚ ਕਿਸਾਨ ਦੀ ਜਿੱਤ ਯਕੀਨਨ ਪੱਕੀ ਹੈ। ਰਾਕੇਸ਼ ਨੇ ਇਹ ਵੀ ਕਿਹਾ ਕਿ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਸਨਮਾਨ ਕਰਦੇ ਹਾਂ ਅਤੇ ਇਸ ਮੁੱਦੇ ਦਾ ਹੱਲ ਚਾਹੁੰਦੇ ਹਾਂ।We respect what PM Modi said: Naresh Tikaitਦੱਸ ਦੇਈਏ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਲਾਲ ਕਿਲ੍ਹੇ ਦੀ ਫਸੀਲ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿੱਥੇ ਪ੍ਰਧਾਨ ਮੰਤਰੀ ਹਰ ਸਾਲ 15 ਅਗਸਤ ਆਜ਼ਾਦੀ ਦਿਹਾੜੇ ’ਤੇ ਝੰਡਾ ਲਹਿਰਾਉਂਦੇ ਹਨ। ਅੱਜ ‘ਮਨ ਕੀ ਬਾਤ’ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ 26 ਜਨਵਰੀ ਨੂੰ ਦਿੱਲੀ ’ਚ ਤਿਰੰਗੇ ਦਾ ਅਪਮਾਨ ਵੇਖ ਕੇ ਦੇਸ਼ ਬਹੁਤ ਦੁਖੀ ਹੋਇਆ।

  • Share