ਪੰਜਾਬ 'ਚ ਬਿਜਲੀ ਸੰਕਟ ਦੇ ਚਲਦਿਆਂ ਕਿਸਾਨਾਂ ਨੇ ਜਲੰਧਰ ਦੇ ਪੀ.ਏ.ਪੀ. ਚੌਂਕ 'ਚ ਲਗਾਇਆ ਧਰਨਾ
ਜਲੰਧਰ : ਪੰਜਾਬ ਵਿਚ ਬਿਜਲੀ ਸੰਕਟ ਦੇ ਚਲਦਿਆਂ ਕਿਸਾਨਾਂ ਨੇ ਅੱਜ ਜਲੰਧਰ-ਦਿੱਲੀ ਹਾਈਵੇ 'ਤੇ ਧਰਨਾ ਲਗਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕੋਲੇ ਦੀ ਘਾਟ ਕਾਰਨ ਸੂਬੇ 'ਚ ਆਏ ਬਿਜਲੀ ਸੰਕਟ ਦੇ ਰੋਸ ਕਾਰਨ ਪੀ.ਏ.ਪੀ. ਚੌਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ।
ਪੰਜਾਬ 'ਚ ਬਿਜਲੀ ਸੰਕਟ ਦੇ ਚਲਦਿਆਂ ਕਿਸਾਨਾਂ ਨੇ ਜਲੰਧਰ ਦੇ ਪੀ.ਏ.ਪੀ. ਚੌਂਕ 'ਚ ਲਗਾਇਆ ਧਰਨਾ
ਇਸ ਦੌਰਾਨ ਬਿਜਲੀ ਸੰਕਟ ਤੋਂ ਖਫ਼ਾ ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਜਤਾਇਆ ਹੈ। ਜਿਸ ਕਾਰਨ ਪੀ.ਏ.ਪੀ. ਚੌਕ 'ਚੋਂ ਲੰਘ ਰਹੇ ਲੋਕਾਂ ਨੂੰ ਅੱਜ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤੇ ਦੂਰ - ਦੂਰ ਤੱਕ ਪੈਦਲ ਜਾਣ ਲਈ ਮਜਬੂਰ ਹੋਣਾ ਪਿਆ ਹੈ।
ਪੰਜਾਬ 'ਚ ਬਿਜਲੀ ਸੰਕਟ ਦੇ ਚਲਦਿਆਂ ਕਿਸਾਨਾਂ ਨੇ ਜਲੰਧਰ ਦੇ ਪੀ.ਏ.ਪੀ. ਚੌਂਕ 'ਚ ਲਗਾਇਆ ਧਰਨਾ
ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵੇਲੇ ਝੋਨੇ ਦੀ ਫ਼ਸਲ ਨੂੰ ਆਖ਼ਰੀ ਪਾਣੀ ਦੀ ਲੋੜ ਹੈ , ਬਿਜਲੀ ਦੇ ਲੰਮੇ -ਲੰਮੇ ਕੱਟ ਝੋਨੇ ਦੀ ਫਸਲ ਨੂੰ ਪ੍ਰਭਾਵਿਤ ਕਰ ਸਕਦੇ ਹਨ। ਕਿਸਾਨਾਂ ਨੇ ਕਿਹਾ ਕਿ ਸਰਕਾਰ ਦੇ ਮਾੜੇ ਪ੍ਰਬੰਧਾਂ ਕਰਕੇ ਬਿਜਲੀ ਦੇ ਕੱਟ ਲੱਗ ਰਹੇ ਹਨ।
-PTCNews