Sat, Apr 20, 2024
Whatsapp

ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ, ਉਲੀਕਿਆ ਜਾਵੇਗਾ ਸੰਘਰਸ਼ ਦਾ ਨਵਾਂ ਪ੍ਰੋਗਰਾਮ

Written by  Shanker Badra -- March 02nd 2021 12:49 PM
ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ, ਉਲੀਕਿਆ ਜਾਵੇਗਾ ਸੰਘਰਸ਼ ਦਾ ਨਵਾਂ ਪ੍ਰੋਗਰਾਮ

ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ, ਉਲੀਕਿਆ ਜਾਵੇਗਾ ਸੰਘਰਸ਼ ਦਾ ਨਵਾਂ ਪ੍ਰੋਗਰਾਮ

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 100 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਪੜ੍ਹੋ ਹੋਰ ਖ਼ਬਰਾਂ : ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਕਿਸਾਨ ਖੁਦਕੁਸ਼ੀਆਂ ਦਾ ਮਾਮਲਾ [caption id="attachment_478777" align="aligncenter" width="750"]Farmers Protest : Sanyukt Kisan Morcha meeting today Next strategy of the struggle ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ, ਉਲੀਕਿਆ ਜਾਵੇਗਾਸੰਘਰਸ਼ ਦਾ ਨਵਾਂ ਪ੍ਰੋਗਰਾਮ[/caption] ਇਸ ਦੌਰਾਨ ਅੱਜ ਸੰਯੁਕਤ ਕਿਸਾਨਮੋਰਚੇ ਦੀ ਮੀਟਿੰਗ ਹੋਵੇਗੀ ਅਤੇ ਅਗਲੀ ਰਣਨੀਤੀ 'ਤੇ ਮੰਥਨ ਹੋਵੇਗਾ। ਇਸ ਮੀਟਿੰਗ ਵਿੱਚ ਪੱਛਮੀ ਬੰਗਾਲ,ਕੇਰਲਾ ਮਹਾਰਾਸ਼ਟਰ ਵਿੱਚ ਕਿਸਾਨ ਮਹਾਂ ਪੰਚਾਇਤਾਂ ਕਰਨ ਸਮੇਤ ਅਗਲੇ ਪ੍ਰੋਗਰਾਮ ਦਾ ਐਲਾਨ ਹੋ ਸਕਦਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ। [caption id="attachment_478776" align="aligncenter" width="700"]Farmers Protest : Sanyukt Kisan Morcha meeting today Next strategy of the struggle ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ, ਉਲੀਕਿਆ ਜਾਵੇਗਾਸੰਘਰਸ਼ ਦਾ ਨਵਾਂ ਪ੍ਰੋਗਰਾਮ[/caption] ਇਸ ਤੋਂ ਪਹਿਲਾਂ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ 'ਯੁਵਾ ਕਿਸਾਨ ਦਿਵਸ' ਮਨਾਇਆ ਗਿਆ ਸੀ।ਇਸ ਦੇ ਇਲਾਵਾ ਕਿਸਾਨਾਂ ਵੱਲੋਂ ਪੱਗੜੀ ਸੰਭਾਲ ਦਿਵਸ ਮਨਾਇਆ ਗਿਆ ਸੀ।ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 23 ਮਾਰਚ ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੀਆਂ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ 'ਤੇ ਬੈਠਣਗੇ। [caption id="attachment_478778" align="aligncenter" width="700"]Farmers Protest : Sanyukt Kisan Morcha meeting today Next strategy of the struggle ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ, ਉਲੀਕਿਆ ਜਾਵੇਗਾਸੰਘਰਸ਼ ਦਾ ਨਵਾਂ ਪ੍ਰੋਗਰਾਮ[/caption] ਪੜ੍ਹੋ ਹੋਰ ਖ਼ਬਰਾਂ : ਰਾਜ ਸਭਾ ਟੀਵੀ ਅਤੇ ਲੋਕ ਸਭਾ ਟੀਵੀ ਦਾ ਹੋਇਆ ਮਰਜ਼ਰ, ਹੁਣ ਨਵੇਂ ਚੈਨਲ ਦਾ ਨਾਮ ਹੋਵੇਗਾ ਸੰਸਦ ਟੀਵੀ ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਰੇੜਕਾ ਬਰਕਰਾਰ ਹੈ। ਪਿਛਲੀ ਮੀਟਿੰਗ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਸੀ, ਉਸ ਪ੍ਰਸਤਾਵ ਨੂੰ ਕਿਸਾਨਾਂ ਨੇ ਓਸੇ ਸਮੇਂ ਹੀ ਰੱਦ ਕਰ ਦਿੱਤਾ ਸੀ। ਜਿਸ ਮਗਰੋਂ ਹੁਣ ਕੇਂਦਰ ਅਤੇ ਕਿਸਾਨਾਂ ਵਿਚਾਲੇ ਡੈੱਡਲਾਕ ਬਣਿਆ ਹੋਇਆ ਹੈ। -PTCNews


Top News view more...

Latest News view more...