ਕਿਸਾਨ ਅੰਦੋਲਨ ਕਾਰਨ ਬੰਦ ਪਈਆਂ ਸੜਕਾਂ ਦੀ ਸਮੱਸਿਆ ਦਾ ਹੱਲ ਲੱਭੇ ਕੇਂਦਰ: SC
ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਹਜ਼ਾਰਾਂ ਕਿਸਾਨ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ 'ਤੇ ਇਕੱਠੇ ਹੋਏ ਹਨ। ਕਿਸਾਨ ਨੋਇਡਾ-ਦਿੱਲੀ ਸੜਕ 'ਤੇ ਵੀ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਕਾਰ ਸੁਪਰੀਮ ਕੋਰਟ ਨੇ ਕੇਂਦਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਵਿਰੋਧ ਕਾਰਨ ਸੜਕਾਂ ਦੀ ਜਾਮ ਦਾ ਹੱਲ ਲੱਭਣ ਲਈ ਕਿਹਾ ਹੈ।
ਅਦਾਲਤ ਨੋਇਡਾ ਦੇ ਇੱਕ ਵਸਨੀਕ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦੀ ਮੰਗ ਕੀਤੀ ਗਈ ਸੀ ਕਿ ਨੋਇਡਾ ਅਤੇ ਦਿੱਲੀ ਦੇ ਵਿਚਕਾਰ ਸੜਕ ਨੂੰ ਬਹਾਲ ਕੀਤਾ ਜਾਵੇ।
ਦੱਸਿਆ ਜਾ ਰਿਹਾ ਹੈ ਕਿ ਐਨਐਚ 24 ਨੂੰ ਕਿਸਾਨ ਪ੍ਰਦਰਸ਼ਨਕਾਰੀਆਂ ਨੇ ਜਨਵਰੀ, ਮਾਰਚ ਅਤੇ ਫਿਰ ਅਪ੍ਰੈਲ ਵਿੱਚ ਬੰਦ ਕੀਤਾ ਸੀ। ਦੂਜੇ ਪਾਸੇ, ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸੜਕਾਂ ਜਾਮ ਕਰਨ ਬਾਰੇ ਹਲਫ਼ਨਾਮਾ ਦਾਇਰ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
-PTCNews