Advertisment

ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ: ਸੁਪਰੀਮ ਕੋਰਟ

author-image
Riya Bawa
Updated On
New Update
ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ: ਸੁਪਰੀਮ ਕੋਰਟ
Advertisment
publive-image
Advertisment
Farmers' protest : ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਵੱਲੋਂ ਸੜਕਾਂ ਬੰਦ ਕਰਨ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਕਿਸਾਨਾਂ ਦੇ ਧਰਨੇ ਦੇ ਮਾਮਲੇ ਵਿਚ ਪਾਈ ਗਈ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਜਿਸ ਵਿਚ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਧਰਨੇ ਦੇ ਕਾਰਨ ਰਾਹ ਬੰਦ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਸੁਪਰੀਮ ਕੋਰਟ 'ਚ ਦਰਜ ਕਿਸਾਨਾਂ ਨੂੰ ਦਿੱਲੀ ਦੀ ਸਰਹੱਦ ਤੋਂ ਹਟਾਉਣ ਲਈ ਪਟੀਸ਼ਨ 'ਤੇ ਸਮਾਂ ਦਿੰਦੇ ਹੋਏ ਅਗਲੀ ਸੁਣਵਾਈ 7 ਦਸੰਬਰ ਨੂੰ ਤੈਅ ਕੀਤੀ ਹੈ। ਸੁਪਰੀਮ ਕੋਰਟ ਨੇ ਕਿਸਾਨ ਜਥੇਬੰਦੀਆਂ ਨੂੰ ਰਸਤਾ ਹਟਾਉਣ ਸਬੰਧੀ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਹੈ। Supreme Court mulls limit to role as policy watchdog - The Hindu ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ। ਅਦਾਲਤ ਨੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਆਪਣਾ ਜਵਾਬ ਦਾਇਰ ਕਰਨ। ਜ਼ਿਕਰਯੋਗ ਹੈ ਕਿ ਹੁਣ ਮਾਮਲੇ ਦੀ ਸੁਣਵਾਈ 7 ਦਸੰਬਰ ਨੂੰ ਕੀਤੀ ਜਾਵੇਗੀ।
Advertisment
  ਉਧਰ ਅਦਾਲਤ ਵਿਚ ਸੁਣਵਾਈ ਦੌਰਾਨ ਕਿਸਾਨਾਂ ਵੱਲੋਂ ਪੇਸ਼ ਹੋਏ ਐਡਵੋਕੇਟ ਦੁਸ਼ਯੰਤ ਦਵੇ ਨੇ ਕਿਹਾ, "ਨਾ ਤਾਂ ਸੜਕ ਜਾਮ ਕੀਤੀ ਗਈ ਹੈ ਅਤੇ ਨਾ ਹੀ ਕਿਸਾਨਾਂ ਨੇ ਇਸ ਨੂੰ ਬੰਦ ਕੀਤਾ ਹੈ।" ਉਨ੍ਹਾਂ ਕਿਹਾ, "ਕਿਸਾਨਾਂ ਨੂੰ ਰਾਮਲੀਲਾ ਮੈਦਾਨ ਵਿਚ ਜਾਣ ਤੋਂ ਰੋਕ ਦਿੱਤਾ ਗਿਆ ਪਰ ਭਾਜਪਾ ਨੇ ਉੱਥੇ ਇੱਕ ਸਿਆਸੀ ਰੈਲੀ ਕੀਤੀ। ਇਸ 'ਤੇ ਜੱਜ ਜਸਟਿਸ ਸੰਜੇ ਕਿਸ਼ਨ ਕੌਲ ਨੇ ਕਿਹਾ,' ਸੜਕਾਂ ਸਾਫ਼ ਹੋਣੀਆਂ ਚਾਹੀਦੀਆਂ ਹਨ। ਅਸੀਂ ਵਾਰ-ਵਾਰ ਕਾਨੂੰਨ ਨਹੀਂ ਬਣਾ ਸਕਦੇ। ਤੁਹਾਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ ਪਰ ਤੁਸੀਂ ਰਸਤਾ ਨਹੀਂ ਰੋਕ ਸਕਦੇ। ਉਨ੍ਹਾਂ ਕਿਹਾ,' ਹੁਣ ਕੁਝ ਹੱਲ ਲੱਭਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਭਾਵੇਂ ਮਾਮਲਾ ਸੁਣਵਾਈ ਅਧੀਨ ਹੋਵੇ, ਪਰ ਸੜਕਾਂ ਨੂੰ ਰੋਕਿਆ ਨਹੀਂ ਜਾ ਸਕਦਾ। Farmers protest over Lakhimpur Kheri violence in UP's Mathura - India News ਗੌਰਤਲਬ ਹੈ ਕਿ ਪਿਛਲੇ ਸਾਲ 26 ਨਵੰਬਰ ਤੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਵੱਖ -ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਤੇ ਸਰਕਾਰ ਵਿਚਕਾਰ 12 ਮੀਟਿੰਗਾਂ ਦੇ ਦੌਰ ਤੋਂ ਬਾਅਦ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। Man found murdered near farmers' protest site at Singhu; BJP targets Tikait - The Week publive-image -PTC News-
supreme-court farmers-protest farmers-unions
Advertisment

Stay updated with the latest news headlines.

Follow us:
Advertisment