Sat, Apr 27, 2024
Whatsapp

ਦਿੱਲੀ ਦੇ ਟਿਕਰੀ ਬਾਰਡਰ ਤੋਂ ਸਿੰਘੂ ਬਾਰਡਰ ਲਈ ਕਿਸਾਨਾਂ ਦਾ ਟਰੈਕਟਰ ਮਾਰਚ ਹੋਇਆ ਸ਼ੁਰੂ   

Written by  Shanker Badra -- January 07th 2021 10:59 AM -- Updated: January 07th 2021 11:00 AM
ਦਿੱਲੀ ਦੇ ਟਿਕਰੀ ਬਾਰਡਰ ਤੋਂ ਸਿੰਘੂ ਬਾਰਡਰ ਲਈ ਕਿਸਾਨਾਂ ਦਾ ਟਰੈਕਟਰ ਮਾਰਚ ਹੋਇਆ ਸ਼ੁਰੂ   

ਦਿੱਲੀ ਦੇ ਟਿਕਰੀ ਬਾਰਡਰ ਤੋਂ ਸਿੰਘੂ ਬਾਰਡਰ ਲਈ ਕਿਸਾਨਾਂ ਦਾ ਟਰੈਕਟਰ ਮਾਰਚ ਹੋਇਆ ਸ਼ੁਰੂ   

ਦਿੱਲੀ ਦੇ ਟਿਕਰੀ ਬਾਰਡਰ ਤੋਂ ਸਿੰਘੂ ਬਾਰਡਰ ਲਈ ਕਿਸਾਨਾਂ ਦਾ ਟਰੈਕਟਰ ਮਾਰਚ ਹੋਇਆ ਸ਼ੁਰੂ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 43ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। [caption id="attachment_464117" align="aligncenter" width="300"]Farmers' protest । Farmers Tractor March Today । Kisan Andolan । Tractor March News ਦਿੱਲੀ ਦੇ ਟਿਕਰੀ ਬਾਰਡਰ ਤੋਂ ਸਿੰਘੂ ਬਾਰਡਰ ਲਈ ਕਿਸਾਨਾਂ ਦਾ ਟਰੈਕਟਰ ਮਾਰਚ ਹੋਇਆ ਸ਼ੁਰੂ[/caption] ਪੜ੍ਹੋ ਹੋਰ ਖ਼ਬਰਾਂ : ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ Farmers Tractor March : ਕਿਸਾਨਾਂ ਵੱਲੋਂ ਅੱਜ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਅਤੇ ਕੇ.ਐਮ.ਪੀ ਐਕਸਪ੍ਰੈਸ ਵੇਅ 'ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਟਿਕਰੀ ਬਾਰਡਰ ਤੋਂ ਸਿੰਘੂ ਬਾਰਡਰ ਲਈ ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨਾਲ ਜੁੜੇ ਕਿਸਾਨਾਂ ਦੇ ਟਰੈਕਟਰ ਰਵਾਨਾ ਹੋਏ ਹਨ। ਕਿਸਾਨ ਇਸ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਦੀ ਰਿਹਰਸਲ ਦੱਸ ਰਹੇ ਹਨ। [caption id="attachment_464115" align="aligncenter" width="300"]Farmers' protest । Farmers Tractor March Today । Kisan Andolan । Tractor March News ਦਿੱਲੀ ਦੇ ਟਿਕਰੀ ਬਾਰਡਰ ਤੋਂ ਸਿੰਘੂ ਬਾਰਡਰ ਲਈ ਕਿਸਾਨਾਂ ਦਾ ਟਰੈਕਟਰ ਮਾਰਚ ਹੋਇਆ ਸ਼ੁਰੂ[/caption] Farmers Tractor March : ਦਰਅਸਲ 'ਚ ਕਿਸਾਨਾਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਟਰੈਕਟਰ ਪਰੇਡ ਕੱਢੀ ਜਾਵੇਗੀ। ਇਸ ਨੂੰ 'ਟਰੈਕਟਰ ਕਿਸਾਨ ਪਰੇਡ' ਦਾ ਨਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿਚ ਅੰਦੋਲਨ ਨੂੰ ਤੇਜ਼ ਕਰਨ ਲਈ, ਸਰਕਾਰੀ ਝੂਠ ਅਤੇ ਪ੍ਰਚਾਰ ਨੂੰ ਬੇਨਕਾਬ ਕਰਨ ਲਈ 6 ਜਨਵਰੀ ਤੋਂ 20 ਜਨਵਰੀ ਤੱਕ "ਦੇਸ਼ ਜਾਗ੍ਰਿਤੀ ਪਦਰਵਾੜਾ"ਮਨਾਇਆ ਜਾਵੇਗਾ। ਇਸ ਪੰਦਰਵਾੜੇ ਵਿਚ ਦੇਸ਼ ਦੇ ਹਰ ਜ਼ਿਲ੍ਹੇ ਵਿਚ ਧਰਨਾ ਅਤੇ ਪੱਕੇ ਮੋਰਚੇ ਲਗਾਏ ਜਾਣਗੇ। [caption id="attachment_464116" align="aligncenter" width="300"]Farmers' protest । Farmers Tractor March Today । Kisan Andolan । Tractor March News ਦਿੱਲੀ ਦੇ ਟਿਕਰੀ ਬਾਰਡਰ ਤੋਂ ਸਿੰਘੂ ਬਾਰਡਰ ਲਈ ਕਿਸਾਨਾਂ ਦਾ ਟਰੈਕਟਰ ਮਾਰਚ ਹੋਇਆ ਸ਼ੁਰੂ[/caption] ਪੜ੍ਹੋ ਹੋਰ ਖ਼ਬਰਾਂ : ਵਿਦਿਆਰਥੀ ਹੋ ਜਾਣ ਤਿਆਰ ! ਪੰਜਾਬ ਸਰਕਾਰ ਨੇ ਇਸ ਦਿਨ ਤੋਂ ਸਕੂਲ ਖੋਲ੍ਹਣ ਦਾ ਕੀਤਾ ਐਲਾਨ Farmers Tractor March : ਕਿਸਾਨ ਨੁਮਾਇੰਦਿਆਂ ਨੇ ਕਿਹਾ ਕਿ 9 ਜਨਵਰੀ ਨੂੰ ਚੌਧਰੀ ਛੋਟੂ ਰਾਮ ਦੀ ਜੈਯੰਤੀ 'ਤੇ , ਕਿਸਾਨਾਂ ਦੇ ਮਸੀਹਾ, ਉਨ੍ਹਾਂ ਦੇ ਯਾਦ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਤਿੰਨੋਂ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣਾ ਦੇਸ਼ ਦੀ ਖੇਤੀ ਵਿੱਚ ਔਰਤਾਂ ਦੇ ਯੋਗਦਾਨ ਨੂੰ ਉਜਾਗਰ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ  23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੀ ਯਾਦ ਵਿੱਚ "ਆਜ਼ਾਦ ਹਿੰਦ ਕਿਸਾਨ ਦਿਵਸ" ਮਨਾ ਕੇ ਪੂਰੇ ਦੇਸ਼ 'ਚ ਗਵਰਨਰ ਹਾਊਸਾਂ ਤੱਕ ਮਾਰਚ ਕੀਤਾ ਜਾਵੇਗਾ। Farmers' protest । Farmers Tractor March Today । Kisan Andolan । Tractor March News -PTCNews


Top News view more...

Latest News view more...