ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਬੀਬੀਆਂ ਵੱਲੋਂ ਵੀ ਕੱਢਿਆ ਜਾ ਰਿਹੈ Tractor March
ਨਵੀਂ ਦਿੱਲੀ : ਕਿਸਾਨਾਂ ਵੱਲੋਂ ਜਿੱਥੇ ਅੱਜ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਅਤੇ ਕੇ.ਐਮ.ਪੀ ਐਕਸਪ੍ਰੈਸ ਵੇਅ 'ਤੇ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ ,ਓਥੇ ਹੀ ਪੰਜਾਬ ਦੇ ਵੱਖ -ਵੱਖ ਸ਼ਹਿਰਾਂ ਵਿੱਚ ਅੱਜ ਕਿਸਾਨਾਂ ਵੱਲੋਂਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਸਿੰਘੂ ਬਾਰਡਰ ਤੋਂ ਟਿਕਰੀ, ਟਿਕਰੀ ਬਾਰਡਰ ਤੋਂ ਸ਼ਾਹਜਾਪੁਰ, ਗਾਜ਼ੀਪੁਰ ਬਾਰਡਰ ਤੋਂ ਪਲਵਲ, ਪਲਵਲ ਤੋਂ ਗਾਜ਼ੀਪੁਰ ਬਾਰਡਰ 'ਤੇ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਪਹੁੰਚੇ ਹਨ ,ਓਥੇ ਕਿਸਾਨ ਬੀਬੀਆਂ ਵੀ ਦਿੱਲੀ ਬਾਰਡਰ 'ਤੇ ਪੁੱਜ ਗਈਆਂ ਹਨ। ਕਿਸਾਨ ਇਸ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਦੀ ਰਿਹਰਸਲ ਦੱਸ ਰਹੇ ਹਨ। [caption id="attachment_464173" align="aligncenter" width="300"] ਦਿੱਲੀਦੇਸਿੰਘੂ ਬਾਰਡਰ 'ਤੇਕਿਸਾਨ ਬੀਬੀਆਂ ਵੱਲੋਂ ਵੀ ਕੱਢਿਆ ਜਾ ਰਿਹੈ Tractor March[/caption] ਪੜ੍ਹੋ ਹੋਰ ਖ਼ਬਰਾਂ : ਵਿਦਿਆਰਥੀ ਹੋ ਜਾਣ ਤਿਆਰ ! ਪੰਜਾਬ ਸਰਕਾਰ ਨੇ ਇਸ ਦਿਨ ਤੋਂਸਕੂਲ ਖੋਲ੍ਹਣ ਦਾ ਕੀਤਾ ਐਲਾਨ Farmers Tractor March : ਇਸ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਇੱਕ ਕਿਸਾਨ ਬੀਬੀ ਖ਼ੁਦਟਰੈਕਟਰ ਚਲਾ ਕੇ ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਤੋਂ ਦਿੱਲੀ ਪਹੁੰਚੀ ਹੈ। ਇਸ ਕਿਸਾਨ ਬੀਬੀ ਨੇ ਕਿਹਾ ਕਿ ਮੈਂ ਖੁਦ ਖੇਤੀ ਦਾ ਕੰਮ ਕਰਦੀ ਹਾਂ ਅਤੇ ਹੁਣ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਈ ਹੈ। ਉਸ ਨੇ ਕਿਹਾ ਕਿ ਜਦੋਂ ਤੱਕ ਇਹ ਕਿਸਾਨੀ ਸੰਘਰਸ਼ ਚੱਲੇਗਾ , ਓਦੋਂ ਤੱਕ ਇਹ ਸੰਘਰਸ਼ ਚੱਲੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ। ਵੱਡੀ ਗਿਣਤੀ ਵਿੱਚ ਕਿਸਾਨਟਰੈਕਟਰਾਂ 'ਤੇ ਸਵਾਰ ਹੋ ਕੇ ਮੋਦੀ ਸਰਕਾਰ ਨੂੰ ਬਿਪਤਾ ਪਾ ਰਹੇ ਹਨ। [caption id="attachment_464171" align="aligncenter" width="300"] ਦਿੱਲੀਦੇਸਿੰਘੂ ਬਾਰਡਰ 'ਤੇਕਿਸਾਨ ਬੀਬੀਆਂ ਵੱਲੋਂ ਵੀ ਕੱਢਿਆ ਜਾ ਰਿਹੈ Tractor March[/caption] Farmers Tractor March : ਦਰਅਸਲ 'ਚ ਕਿਸਾਨਾਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਟਰੈਕਟਰ ਪਰੇਡ ਕੱਢੀ ਜਾਵੇਗੀ। ਇਸ ਨੂੰ 'ਟਰੈਕਟਰ ਕਿਸਾਨ ਪਰੇਡ' ਦਾ ਨਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿਚ ਅੰਦੋਲਨ ਨੂੰ ਤੇਜ਼ ਕਰਨ ਲਈ, ਸਰਕਾਰੀ ਝੂਠ ਅਤੇ ਪ੍ਰਚਾਰ ਨੂੰ ਬੇਨਕਾਬ ਕਰਨ ਲਈ 6 ਜਨਵਰੀ ਤੋਂ 20 ਜਨਵਰੀ ਤੱਕ "ਦੇਸ਼ ਜਾਗ੍ਰਿਤੀ ਪਦਰਵਾੜਾ"ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਵਿਚ ਦੇਸ਼ ਦੇ ਹਰ ਜ਼ਿਲ੍ਹੇ ਵਿਚ ਧਰਨਾ ਅਤੇ ਪੱਕੇ ਮੋਰਚੇ ਲਗਾਏ ਜਾਣਗੇ। [caption id="attachment_464174" align="aligncenter" width="300"] ਦਿੱਲੀਦੇਸਿੰਘੂ ਬਾਰਡਰ 'ਤੇਕਿਸਾਨ ਬੀਬੀਆਂ ਵੱਲੋਂ ਵੀ ਕੱਢਿਆ ਜਾ ਰਿਹੈ Tractor March[/caption] ਪੜ੍ਹੋ ਹੋਰ ਖ਼ਬਰਾਂ : ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ Farmers Tractor March : ਕਿਸਾਨ ਨੁਮਾਇੰਦਿਆਂ ਨੇ ਕਿਹਾ ਕਿ 9 ਜਨਵਰੀ ਨੂੰ ਚੌਧਰੀ ਛੋਟੂ ਰਾਮ ਦੀ ਜੈਯੰਤੀ 'ਤੇ , ਕਿਸਾਨਾਂ ਦੇ ਮਸੀਹਾ, ਉਨ੍ਹਾਂ ਦੇ ਯਾਦ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਤਿੰਨੋਂ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣਾ ਦੇਸ਼ ਦੀ ਖੇਤੀ ਵਿੱਚ ਔਰਤਾਂ ਦੇ ਯੋਗਦਾਨ ਨੂੰ ਉਜਾਗਰ ਕਰੇਗਾ। Farmers' protest । Farmers Tractor March Today । Kisan Andolan । Tractor March News -PTCNews