Thu, Sep 17, 2026
Whatsapp

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਕੀਤੇ ਜਾਣਗੇ ਪ੍ਰਦਰਸ਼ਨ

Reported by:  PTC News Desk  Edited by:  Shanker Badra -- December 14th 2020 10:10 AM
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਕੀਤੇ ਜਾਣਗੇ ਪ੍ਰਦਰਸ਼ਨ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਕੀਤੇ ਜਾਣਗੇ ਪ੍ਰਦਰਸ਼ਨ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਕੀਤੇ ਜਾਣਗੇ ਪ੍ਰਦਰਸ਼ਨ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 19ਵੇਂ ਦਿਨ ਵੀ ਜਾਰੀ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨ ਆਗੂਆਂ ਨੇ ਆਪਣਾ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ ਅਤੇ ਅੱਜ ਕਿਸਾਨ ਆਗੂ ਦਿੱਲੀ ਦੇ ਸਿੰਘੂ ਬਾਰਡਰ 'ਤੇ ਭੁੱਖ ਹੜਤਾਲ 'ਤੇ ਬੈਠ ਗਏ ਹਨ। [caption id="attachment_457528" align="aligncenter" width="300"]Farmers Protests DC Offices Against Farmers Bills 2020 in India ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇਕੀਤੇ ਜਾਣਗੇ ਪ੍ਰਦਰਸ਼ਨ[/caption] ਕਿਸਾਨ ਆਗੂ ਅੱਜ ਸਵੇਰੇ 8 ਵਜੇ ਭੁੱਖ ਹੜਤਾਲ 'ਤੇ ਬੈਠ ਗਏ ਹਨ ਤੇ ਸਿੰਘੂ ਬਾਰਡਰ 'ਤੇ ਕਿਸਾਨ ਆਗੂਆਂ ਵੱਲੋਂਇੱਕ ਰੋਜ਼ਾ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਅਸੀਂ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਸਪਸ਼ਟ ਤੌਰ 'ਤੇ ਦੱਸਿਆ ਕਿ ਕਾਨੂੰਨ ਰੱਦ ਕਰਨੇ ਪੈਣਗੇ ,ਸੋਧ ਮਨਜੂਰ ਨਹੀਂ। [caption id="attachment_457527" align="aligncenter" width="300"]Farmers Protests DC Offices Against Farmers Bills 2020 in India ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇਕੀਤੇ ਜਾਣਗੇ ਪ੍ਰਦਰਸ਼ਨ[/caption] ਇਸ ਦੇ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇਸ਼ ਭਰ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਓਧਰ ਦਿੱਲੀ ਵੱਲ ਜਾਣ ਵਾਲੇ ਕਿਸਾਨਾਂ ਵੱਲੋਂ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ਜਾਮ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਪੁਲਿਸ ਨੇ ਹਰਿਆਣਾ-ਰਾਜਸਥਾਨ ਸਰਹੱਦ ਦੇ ਨਾਲ-ਨਾਲ ਰੋਕਿਆ ਹੋਇਆ ਹੈ। ਇਸ ਦੇ ਇਲਾਵਾ ਗੁਰਨਾਮ ਸਿੰਘ ਚੰਡੂਨੀ ਨੇ ਕਿਹਾ ਕਿ ਜੇਕਰ 19 ਦਸੰਬਰ ਤੱਕ ਸਰਕਾਰ ਨਾ ਮੰਨੀ ਤਾਂ ਮੈਂ ਭੁੱਖ ਹੜਤਾਲ 'ਤੇ ਬੈਠਾਂਗਾ। [caption id="attachment_457529" align="aligncenter" width="300"]Farmers Protests DC Offices Against Farmers Bills 2020 in India ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇਕੀਤੇ ਜਾਣਗੇ ਪ੍ਰਦਰਸ਼ਨ[/caption] ਇੱਕ ਪਾਸੇ ਜਿੱਥੇ ਕਿਸਾਨ ਆਉਣ ਵਾਲੇ ਦਿਨਾਂ ਵਿਚ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦੇ ਰਹੇ ਹਨ, ਦੂਜੇ ਪਾਸੇ ਕਈ ਕੇਂਦਰੀ ਮੰਤਰੀ ਵਾਰ ਵਾਰ ਦੋਸ਼ ਲਗਾ ਰਹੇ ਹਨ ਕਿ ਮਾਓਵਾਦੀਆਂ, ਖੱਬੇਪੱਖੀ ਅਤੇ ਦੇਸ਼ ਵਿਰੋਧੀ ਅਨਸਰਾਂ ਨੇ ਕਿਸਾਨੀ ਅੰਦੋਲਨ ਨੂੰ ਆਪਣੇ ਹੱਥਾਂ ਵਿਚ ਲੈ ਲਿਆ ਹੈ। ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਇਸ ਦੋਸ਼ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ  ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਦੀ ਸਾਜਿਸ਼ ਰਚ ਰਹੀ ਹੈ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK