adv-img
ਮੁੱਖ ਖਬਰਾਂ

‘Rail Roko’ Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲਰੋਕੋ ਅੰਦੋਲਨ ਹੋਇਆ ਖ਼ਤਮ

By Shanker Badra -- February 18th 2021 04:42 PM

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 3 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਲਗਤਾਰ ਜਾਰੀ ਹੈ। ਇਸ ਦੌਰਾਨ ਕਿਸਾਨਾਂ ਨੇ ਅੱਜ ਦੇਸ਼ ਭਰ 'ਚਰੇਲ ਰੋਕੋ ਅਭਿਆਨ ਚਲਾ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਪੰਜਾਬ ਸਮੇਤ ਦੇਸ਼ ਭਰ ਵਿਚ 12 ਤੋਂ 4 ਵਜੇ ਤੱਕ ਟ੍ਰੇਨਾਂ ਨੂੰ ਰੋਕਿਆ ਗਿਆ ਸੀ। ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹਨਾਂ ਦਾ ਸੰਘਰਸ਼ ਉਨ੍ਹਾਂ ਚਿਰ ਜਾਰੀ ਰਹੇਗਾ, ਜਿਨ੍ਹਾਂ ਚਿਰ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ।

Farmers ‘Rail Roko’ Protest against Modi government by blocking trains for 4 hours ‘Rail Roko’ Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲਰੋਕੋ ਅੰਦੋਲਨ ਹੋਇਆ ਖ਼ਤਮ

ਪੜ੍ਹੋ ਹੋਰ ਖ਼ਬਰਾਂ : ‘Rail Roko’ Protest : ਮਾਨਸਾ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਰੋਕੀਆਂ ਰੇਲਾਂ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਬਰਨਾਲਾ , ਸੰਗਰੂਰ ,ਪਟਿਆਲਾ ,ਮਾਨਸਾ ,ਬਠਿੰਡਾ , ਅੰਮ੍ਰਿਤਸਰ , ਤਰਨਤਾਰਨ , ਜਲੰਧਰ , ਸੰਗਰੂਰ ਸਮੇਤ ਪੂਰੇ ਪੰਜਾਬ ਵਿੱਚ ਕਿਸਾਨਾਂ ਨੇ ਰੇਲਵੇ ਸਟੇਸ਼ਨਾਂ 'ਤੇ ਧਰਨਾ ਲੈ ਕੇ ਰੇਲਾਂ ਰੋਕੀਆਂ ਹਨ। ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ ਦੌਰਾਨ ਹਜ਼ਾਰਾਂ ਕਿਸਾਨ ਰੇਲ ਪੱਟੜੀਆਂ 'ਤੇ ਬੈਠੇ ਨਜ਼ਰ ਆਏ ਹਨ। ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਪੰਜਾਬ, ਹਰਿਆਣਾ 'ਚ ਕਈ ਥਾਵਾਂ 'ਤੇ ਰੇਲ ਪੱਟੜੀਆਂ 'ਤੇ ਬੈਠੇ ਨਜ਼ਰ ਹਨ ਤੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

Farmers ‘Rail Roko’ Protest against Modi government by blocking trains for 4 hours ‘Rail Roko’ Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲਰੋਕੋ ਅੰਦੋਲਨ ਹੋਇਆ ਖ਼ਤਮ

ਰੇਲਵੇ ਨੇ ਇਸ ਅੰਦੋਲਨ ਨੂੰ ਦੇਖਦੇ ਹੋਏ ਕਈ ਟ੍ਰੇਨਾਂ ਰੱਦ ਕਰ ਦਿੱਤੀਆਂ ਸਨ। ਜੰਮੂ-ਕਸ਼ਮੀਰ ਵਿੱਚ ਵੀ ਯੂਨਾਈਟਿਡ-ਕਿਸਾਨ ਮੋਰਚਾ ਦੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ 4 ਘੰਟੇ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ 'ਚ ਹਿੱਸਾ ਲੈਂਦੇ ਹੋਏ ਜੰਮੂ ਦੇ ਚੰਨੀ ਹਿਮਤ ਖੇਤਰ 'ਚ ਰੇਲਵੇ ਟ੍ਰੈਕ 'ਤੇ ਬੈਠੇ ਸਨ। ਓਡੀਸ਼ਾ ਦੇ ਪੁਰੀ ਤੋਂ ਉੱਤਰਾਖੰਡ ਦੇ ਹਰਿਦੁਆਰ ਤੱਕ ਜਾਣ ਵਾਲੀ ਉਤਕਲ ਐਕਸਪ੍ਰੈੱਸ ਨੂੰ ਗਾਜ਼ੀਆਬਾਦ ਰੇਲਵੇ ਸਟੇਸ਼ਨ 'ਤੇ ਰੋਕਿਆ ਗਿਆ। ਹਰਿਆਣਾ ਵਿੱਚ ਵੀ ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਨੇ ਅੰਬਾਲਾ 'ਚ ਰੇਲਵੇ ਟ੍ਰੈਕ ਨੂੰ ਬਲਾਕ ਕੀਤਾ ਸੀ।

ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ 4 ਘੰਟੇ ਲਈ ਰੋਕੀਆਂ ਰੇਲਾਂ

Farmers ‘Rail Roko’ Protest against Modi government by blocking trains for 4 hours ‘Rail Roko’ Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲਰੋਕੋ ਅੰਦੋਲਨ ਹੋਇਆ ਖ਼ਤਮ

ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ 'ਚ ਬੰਦ ਅੰਦੋਲਨਕਾਰੀਆਂ ਅਤੇ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਕੌਰ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ ਅਤੇ ਉਸ ਉੱਪਰ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।  ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਰੇੜਕਾ ਬਰਕਰਾਰ ਹੈ। ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ।

-PTCNews

  • Share