Tue, Apr 23, 2024
Whatsapp

‘Rail Roko’ Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਧਰਨਾ ਲੈ ਕੇ ਰੋਕੀਆਂ ਰੇਲਾਂ

Written by  Shanker Badra -- February 18th 2021 02:56 PM -- Updated: February 18th 2021 02:59 PM
‘Rail Roko’ Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਧਰਨਾ ਲੈ ਕੇ ਰੋਕੀਆਂ ਰੇਲਾਂ

‘Rail Roko’ Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਧਰਨਾ ਲੈ ਕੇ ਰੋਕੀਆਂ ਰੇਲਾਂ

ਬਰਨਾਲਾ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 3 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਲਗਤਾਰ ਜਾਰੀ ਹੈ। ਇਸ ਦੌਰਾਨ ਸ਼ੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਰੇਲ ਰੋਕੋ ਅਭਿਆਨ ਚਲਾਉਣ ਦਾ ਫੈਸਲਾ ਕੀਤਾ ਹੈ।  ਜਿੱਥੇ ਦੇਸ਼ ਭਰ ਵਿਚ ਚਾਰ ਘੰਟੇ (12 ਤੋਂ 4 ਵਜੇ) ਦੇ ਲਈ ਟ੍ਰੇਨਾਂ ਨੂੰ ਰੋਕਿਆ ਗਿਆ ਹੈ ,ਓਥੇ ਹੀ ਪੰਜਾਬ ਵਿੱਚ ਵੀ ਕਿਸਾਨ ਜਥੇਬੰਦੀਆਂ ਨੇ 12 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਹੈ। ਪੜ੍ਹੋ ਹੋਰ : ਖ਼ਬਰਾਂ ‘Rail Roko’ Protest : ਮਾਨਸਾ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਰੋਕੀਆਂ ਰੇਲਾਂ [caption id="attachment_475956" align="aligncenter" width="700"]Farmers’ ‘Rail Roko’ Protest : Farmers Rail Roko Andolan at Barnala railway station ‘Rail Roko’ Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਧਰਨਾ ਲੈ ਕੇ ਰੋਕੀਆਂ ਰੇਲਾਂ[/caption] ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਬਰਨਾਲਾ 'ਚ ਰੇਲਾਂ ਰੋਕ ਕੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਹੈ। ਕਿਸਾਨਾਂ ਨੇ ਬਰਨਾਲਾ ਵਿੱਚ 2 ਥਾਵਾਂ ‘ਤੇ ਬਠਿੰਡਾ -ਅੰਬਾਲਾ ਰੇਲਵੇ ਟਰੈਕ ਨੂੰ ਬੰਦ ਕਰ ਦਿੱਤਾ ਹੈ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹਨਾਂ ਦਾ ਸੰਘਰਸ਼ ਉਨ੍ਹਾਂ ਚਿਰ ਜਾਰੀ ਰਹੇਗਾ, ਜਿਨ੍ਹਾਂ ਚਿਰ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ। ਇਸ ਤੋਂ ਇਲਾਵਾ ਮਾਨਸਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਰੇਲ ਲਾਈਨਾਂ 'ਤੇ ਬੈਠ ਕੇ ਰੇਲਾਂ ਨੂੰ ਰੋਕਿਆ ਹੈ। [caption id="attachment_475955" align="aligncenter" width="700"]Farmers’ ‘Rail Roko’ Protest : Farmers Rail Roko Andolan at Barnala railway station ‘Rail Roko’ Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਧਰਨਾ ਲੈ ਕੇ ਰੋਕੀਆਂ ਰੇਲਾਂ[/caption] ਦਰਅਸਲ 'ਚ ਸੰਯੁਕਤ ਕਿਸਾਨ ਮੋਰਚੇ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿੱਚ ਅੱਜ ਚਾਰ ਘੰਟੇ ਲਈ (12 ਤੋਂ 4 ਵਜੇ) ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ,ਮਜ਼ਦੂਰ , ਨੌਜਵਾਨ ਤੇ ਔਰਤਾਂ ਨੇ ਇਸ ਅੰਦੋਲਨ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ 'ਚ ਧਰਨੇ 'ਚ ਪਹੁੰਚ ਕੇ ਟਰੇਨਾਂ ਰੋਕਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ। [caption id="attachment_475958" align="aligncenter" width="1280"]Farmers’ ‘Rail Roko’ Protest : Farmers Rail Roko Andolan at Barnala railway station ‘Rail Roko’ Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਧਰਨਾ ਲੈ ਕੇ ਰੋਕੀਆਂ ਰੇਲਾਂ[/caption] ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ 4 ਘੰਟੇ ਲਈ ਰੋਕੀਆਂ ਰੇਲਾਂ ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ 'ਚ ਬੰਦ ਅੰਦੋਲਨਕਾਰੀਆਂ ਅਤੇ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਕੌਰ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ ਅਤੇ ਉਸ ਉੱਪਰ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨਕਾਰੀਆਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। -PTCNews


Top News view more...

Latest News view more...