Fri, Apr 26, 2024
Whatsapp

‘Rail Roko’ Protest : ਮਾਨਸਾ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਰੋਕੀਆਂ ਰੇਲਾਂ

Written by  Shanker Badra -- February 18th 2021 02:16 PM
‘Rail Roko’ Protest : ਮਾਨਸਾ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਰੋਕੀਆਂ ਰੇਲਾਂ

‘Rail Roko’ Protest : ਮਾਨਸਾ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਰੋਕੀਆਂ ਰੇਲਾਂ

ਮਾਨਸਾ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 3 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਲਗਤਾਰ ਜਾਰੀ ਹੈ। ਇਸ ਦੌਰਾਨ ਸ਼ੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਰੇਲ ਰੋਕੋ ਅਭਿਆਨ ਚਲਾਉਣ ਦਾ ਫੈਸਲਾ ਕੀਤਾ ਹੈ।  ਜਿੱਥੇ ਦੇਸ਼ ਭਰ ਵਿਚ ਚਾਰ ਘੰਟੇ (12 ਤੋਂ 4 ਵਜੇ) ਦੇ ਲਈ ਟ੍ਰੇਨਾਂ ਨੂੰ ਰੋਕਿਆ ਗਿਆ ਹੈ ,ਓਥੇ ਹੀ ਪੰਜਾਬ ਵਿੱਚ ਵੀ ਕਿਸਾਨ ਜਥੇਬੰਦੀਆਂ ਨੇ 12 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਹੈ। ਪੜ੍ਹੋ ਹੋਰ ਖ਼ਬਰਾਂ :: ਲੁਧਿਆਣਾ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ 4 ਘੰਟੇ ਲਈ ਰੋਕੀਆਂ ਰੇਲਾਂ [caption id="attachment_475936" align="aligncenter" width="1280"]Farmers’ ‘Rail Roko’ Protest : Farmers Rail Roko Andolan at Mansa railway station ‘Rail Roko’ Protest : ਮਾਨਸਾ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ 4 ਘੰਟੇ ਲਈ ਰੋਕੀਆਂ ਰੇਲਾਂ[/caption] ਖੇਤੀ ਕਾਨੂੰਨਾਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ 'ਚ ਰੇਲਾਂ ਰੋਕ ਕੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਦਿੱਲੀ ਦੀ ਸਰਹੱਦ 'ਤੇ ਮਾਰੇ ਗਏ ਕਿਸਾਨਾਂ ਲਈ 2 ਮਿੰਟ ਦਾ ਮੌਨ ਰੱਖਿਆ ਗਿਆ ਹੈ।ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹਨਾਂ ਦਾ ਸੰਘਰਸ਼ ਉਨ੍ਹਾਂ ਚਿਰ ਜਾਰੀ ਰਹੇਗਾ, ਜਿਨ੍ਹਾਂ ਚਿਰ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ। ਇਸ ਤੋਂ ਇਲਾਵਾ ਲੁਧਿਆਣਾ ਦੇ ਰੇਲਵੇ ਸਟੇਸ਼ਨ , ਸਮਰਾਲਾ ਰੇਲਵੇ ਸਟੇਸ਼ਨ, ਲਾਡੋਵਾਲਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਰੇਲ ਲਾਈਨਾਂ 'ਤੇ ਬੈਠ ਕੇ ਰੇਲਾਂ ਨੂੰ ਰੋਕਿਆ ਹੈ। [caption id="attachment_475938" align="aligncenter" width="1280"]Farmers’ ‘Rail Roko’ Protest : Farmers Rail Roko Andolan at Mansa railway station ‘Rail Roko’ Protest : ਮਾਨਸਾ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ 4 ਘੰਟੇ ਲਈ ਰੋਕੀਆਂ ਰੇਲਾਂ[/caption] ਦਰਅਸਲ 'ਚ ਸੰਯੁਕਤ ਕਿਸਾਨ ਮੋਰਚੇ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿੱਚ ਅੱਜ ਚਾਰ ਘੰਟੇ ਲਈ (12 ਤੋਂ 4 ਵਜੇ) ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ,ਮਜ਼ਦੂਰ , ਨੌਜਵਾਨ ਤੇ ਔਰਤਾਂ ਨੇ ਇਸ ਅੰਦੋਲਨ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ 'ਚ ਧਰਨੇ 'ਚ ਪਹੁੰਚ ਕੇ ਟਰੇਨਾਂ ਰੋਕਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ। [caption id="attachment_475935" align="aligncenter" width="696"]Farmers’ ‘Rail Roko’ Protest : Farmers Rail Roko Andolan at Mansa railway station ‘Rail Roko’ Protest : ਮਾਨਸਾ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ 4 ਘੰਟੇ ਲਈ ਰੋਕੀਆਂ ਰੇਲਾਂ[/caption] ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਰੇੜਕਾ ਬਰਕਰਾਰ ਹੈ। ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦਰਮਿਆਨ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਇਸ ਤਹਿਤ ਅੱਜ ਕਿਸਾਨਾਂ ਵੱਲੋਂ ਦੇਸ਼ ਭਰ 'ਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। -PTCNews


Top News view more...

Latest News view more...