Advertisment

'ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਕਿਸਾਨਾਂ ਨੇ ਨਕਾਰਿਆ', ਕਰ ਦਿੱਤੇ ਇਹ ਵੱਡੇ ਐਲਾਨ

author-image
Sahiba Ahluwalia
New Update
'ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਕਿਸਾਨਾਂ ਨੇ ਨਕਾਰਿਆ', ਕਰ ਦਿੱਤੇ ਇਹ ਵੱਡੇ ਐਲਾਨ
Advertisment
ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਅੱਜ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਸਪਸ਼ਟ ਕੀਤਾ ਹੈ ਕਿ ਸਾਨੂੰ ਅਦਾਲਤ ਦਾ ਕੋਈ ਵੀ ਫੈਸਲਾ ਲਿਖਤੀ ਰੂਪ 'ਚ ਨਹੀਂ ਆਇਆ ਤੇ ਉਹਨਾਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। publive-imageਉਹਨਾਂ ਕਿਹਾ ਕਿ ਅਦਾਲਤ ਦੀ ਕਮੇਟੀ ਸਾਨੂੰ ਮਨਜ਼ੂਰ ਨਹੀਂ ਹੈ ਕਿਉਂਕਿ ਕੇਂਦਰ ਸਰਕਾਰ ਨੇ ਸ਼ਰਾਰਤ ਤਹਿਤ ਕਮੇਟੀ ਬਣਾਈ ਹੈ। ਇਸ ਦੌਰਾਨ ਉਹਨਾਂ ਨੇ ਕਮੇਟੀ 'ਚ ਸ਼ਾਮਿਲ ਲੋਕਾਂ 'ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਲੋਕ ਸਹੀ ਰਾਇ ਨਹੀਂ ਦੇ ਸਕਦੇ ਕਿਉਂਕਿ ਇਹ ਪਹਿਲਾਂ ਤੋਂ ਹੀ ਖੇਤੀ ਕਾਨੂੰਨਾਂ ਦੀ ਹਮਾਇਤ ਕਰ ਚੁੱਕੇ ਹਨ। ਸਾਨੂੰ ਇਹਨਾਂ ਤੋਂ ਇਨਸਾਫ ਦੀ ਕੋਈ ਉਮੀਦ ਨਹੀਂ ਹੈ। ਅੱਗੇ ਉਹਨਾਂ ਕਿਹਾ ਕਿ ਸਰਕਾਰ ਦੀ ਨੀਤੀ ਤੇ ਨੀਅਤ ਸਾਫ ਹੋ ਚੁੱਕੀ ਹੈ, ਸਰਕਾਰ ਚਾਂਹੁੰਦੀ ਹੈ ਕਾਨੂੰਨ ਲਾਗੂ ਹੋਣ। 26 ਜਨਵਰੀ ਦੇ ਪ੍ਰੋਗਰਾਮ 'ਤੇ ਬੋਲਦਿਆਂ ਕਿਸਾਨ ਆਗੂਆਂ ਨੇ ਸਪਸ਼ਟ ਕੀਤਾ ਕਿ ਇਸ ਪ੍ਰੋਗਰਾਮ ਲਈ ਸਾਨੂੰ ਨੋਟਿਸ ਹੋਇਆ ਤੇ ਸੋਮਵਾਰ ਨੂੰ ਇਸ 'ਤੇ ਸੁਣਵਾਈ ਹੋਵੇਗੀ। publive-imageਫਿਲਹਾਲ ਅਸੀਂ ਇਹ ਪ੍ਰੋਗਰਾਮ ਮਿਥਿਆ ਹੋਇਆ ਕਿ ਸਾਡਾ 26 ਜਨਵਰੀ ਦਾ ਪ੍ਰੋਗਰਾਮ ਸ਼ਾਂਤੀਪੂਰਨ ਹੋਵੇਗਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਸਾਨ ਆਗੂਆਂ ਨੇ ਸਪਸ਼ਟ ਕੀਤਾ ਕਿ 15 ਜਨਵਰੀ ਨੂੰ ਕੇਂਦਰ ਨਾਲ ਹੋਣ ਵਾਲੀ ਮੀਟਿੰਗ 'ਚ ਕਿਸਾਨ ਜਥੇਬੰਦੀਆਂ ਸ਼ਾਮਿਲ ਹੋਣਗੀਆਂ ਤੇ 26 ਜਨਵਰੀ ਤੋਂ ਬਾਅਦ ਵੀ ਸਾਡਾ ਸੰਘਰਸ਼ ਜਾਰੀ ਰਹੇਗਾ। publive-imageਜ਼ਿਕਰ ਏ ਖਾਸ ਹੈ ਕਿ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮੁੱਦੇ ਦੇ ਹੱਲ ਲਈ ਚਾਰ ਮੈਂਬਰੀ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। -PTC News-
punjab-news farmer-news farmer latest-farmer-news farmers-antifarmeracts farmer-meeting-news
Advertisment

Stay updated with the latest news headlines.

Follow us:
Advertisment