ਕਿਸਾਨੀ ਅੰਦੋਲਨ ਫਤਿਹ ਕਰਕੇ ਘਰਾਂ ਨੂੰ ਪਰਤ ਰਹੇ ਕਿਸਾਨ, ਹੋ ਰਿਹਾ ਭਰਵਾਂ ਸਵਾਗਤ
ਅਜਨਾਲਾ: ਪਿਛਲੇ ਲੰਮੇ ਸਮੇਂ ਤੋਂ ਤਿੰਨ ਖੇਤੀ ਕਾਨੂੰਨੀ ਬਿੱਲ ਨੂੰ ਲੈ ਕੇ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨ ਖੇਤੀ ਬਿੱਲ ਵਾਪਸ ਹੋਣ ਤੋਂ ਬਾਅਦ ਅੱਜ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇੱਥੇ ਆਮ ਲੋਕਾਂ ਅਤੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਭਾਰੀ ਸਵਾਗਤ ਕੀਤਾ ਜਾ ਰਿਹਾ ਹੈ। ਉਸੇ ਦੇ ਚਲਦੇ ਅਜਨਾਲਾ ਅੰਦਰ ਪਹੁੰਚਣ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਜਨਾਲਾ ਦੇ ਆਗੂਆਂ ਦਾ ਭਰਵਾਂ ਸਵਾਗਤ ਕੀਤਾ ਗਿਆ ਜਿੱਥੇ ਆਮ ਲੋਕਾਂ ਅਤੇ ਕਿਸਾਨਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਉਨ੍ਹਾਂ ਦਾ ਸੁਆਗਤ ਕੀਤਾ ਗਿਆ, ਉਥੇ ਹੀ ਲੱਡੂ ਵੀ ਵੰਡੇ ਗਏ।
ਇਸ ਮੌਕੇ ਕਿਸਾਨ ਆਗੂ ਕਸ਼ਮੀਰ ਸਿੰਘ ਧੰਨਗਈ, ਜਸਪਾਲ ਸਿੰਘ, ਪਲਵਿੰਦਰ ਸਿੰਘ, ਪ੍ਰਿਥੀਪਾਲਪਾਲ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਜਿੱਤ ਹੋਈ ਅਤੇ ਪਿਛਲੇ ਲੰਮੇ ਸਮੇ ਤੋ ਉਹ ਲਗਾਤਾਰ ਦਿੱਲੀ ਦੀਆਂ ਸਰਹੱਦ ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸੀ ਅਤੇ ਅੱਜ ਉਹਨਾਂ ਦੀ ਜਿੱਤ ਹੋਈ ਹੈ ਜਿਸ ਦੇ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਿਆ ਹੈ।
ਉਹਨਾਂ ਨੇ ਕਿਹਾ ਕਿਸਾਨਾਂ ਦਾ ਇਹ ਅੰਦੋਲਨ ਸ਼ਾਂਤਮਈ ਰਿਹਾ ਹੈ ਤੇ ਉਹਨਾਂ ਨੇ ਕਿਹਾ ਕੀ ਦੇਸ਼ਾਂ ਵਿਦੇਸ਼ਾਂ ਵਿਚ ਬੈਠੇ ਸਾਰੇ ਕਿਸਾਨ ਭਰਾਵਾਂ ਅਤੇ ਅੰਦੋਲਨ ਵਿੱਚ ਆਪਣਾ ਹਿੱਸਾ ਪਾਉਣ ਵਾਲੇ ਹਰੇਕ ਵਿਅਕਤੀ ਦੀ ਜਿੱਤ ਹੋਈ ਹੈ।
-PTC News