ਤੂੜੀ ਬਣਾਉਣ ਵਾਲੀ ਮਸ਼ੀਨ 'ਚ ਆਉਣ ਨਾਲ ਕਿਸਾਨ ਦੇ ਪੁੱਤਰ ਦੀ ਹੋਈ ਮੌਤ
ਧਰਮਕੋਟ: ਮੋਗਾ ਜਿਲ੍ਹੇ ਦੇ ਹਲਕਾ ਧਰਮਕੋਟ ਦੇ ਪਿੰਡ ਬੱਗੇ 'ਚ ਇਕ ਨੌਜਵਾਨ ਦੀ ਤੂੜੀ ਬਣਾਉਣ ਵਾਲੀ ਮਸ਼ੀਨ ਦੇ ਰੀਪਰ 'ਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਸੁੱਖ ਗਿੱਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਨੇੜਲੇ ਪਿੰਡ ਬੱਗੇ ਦੇ ਕਿਸਾਨ ਬਲਵਿੰਦਰ ਸਿੰਘ ਦੇ ਨੌਜਵਾਨ ਪੁੱਤਰ ਗੁਰਚਰਨ ਸਿੰਘ (ਮੰਨਾਂ )ਦੀ ਤੂੜੀ ਬਣਾਉਣ ਵਾਲੀ ਮਸ਼ੀਨ ਵਿੱਚ ਆਉਣ ਕਾਰਨ ਬਹੁਤ ਹੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗੁਰਚਰਨ ਸਿੰਘ (ਮੰਨਾ )ਆਪਣੀ ਤੂੜੀ ਵਾਲੀ ਮਸ਼ੀਨ ਨਾਲ ਤੂੜੀ ਬਣਾ ਰਿਹਾ ਸੀ। ਮਸ਼ੀਨ ਸਾਫ਼ ਕਰਨ ਲੱਗਿਆ ਪੈਰ ਤਿਲਕਣ ਦੇ ਨਾਲ ਮਸ਼ੀਨ ਦੇ ਕਟਰ ਦੀ ਲਪੇਟ ਵਿਚ ਆਉਣ ਕਾਰਨ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ 23 ਸਾਲ ਦੇ ਕਰੀਬ ਸੀ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਹ ਵੀ ਪੜ੍ਹੋ: Parmish Verma ਦੇ ਫੈਨਸ ਲਈ ਚੰਗੀ ਖ਼ਬਰ- ਜਲਦ ਹੀ ਬਣਨ ਜਾ ਰਹੇ ਹਨ ਮਾਪੇ ! ਇਸ ਦੁਖਦਾਈ ਮੌਤ ਨਾਲ ਪਿੰਡ ਬੱਗੇ ਅਤੇ ਨਾਲ ਦੇ ਪਿੰਡਾਂ 'ਚ ਭਾਰੀ ਸੋਗ ਦੀ ਲਹਿਰ ਹੈ ਅਤੇ ਲੋਕਾਂ ਨੂੰ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੁੱਖ ਗਿੱਲ ਵੱਲੋਂ ਪੰਜਾਬ ਸਰਕਾਰ ਵੱਲੋਂ ਇਸ ਪਰਿਵਾਰ ਦੇ ਲਈ ਇੱਕ ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਪਰਿਵਾਰ ਵਿੱਚ ਕਮਾਈ ਕਰਨ ਵਾਲਾ ਕੋਈ ਵੀ ਹੋਰ ਮੈਂਬਰ ਨਹੀਂ ਹੈ ਜਿਸ ਕਰਕੇ ਪਿਤਾ ਬਲਵਿੰਦਰ ਸਿੰਘ ਦੀ ਸਿਹਤ ਠੀਕ ਨਾ ਹੋਣ ਕਰਕੇ ਉਹਨਾਂ ਤੋਂ ਖੇਤਾਂ ਵਿੱਚ ਕੰਮ ਨਹੀਂ ਹੁੰਦਾ। (ਰਮਨਦੀਪ ਦੀ ਰਿਪੋਰਟ) -PTC News