Fri, Apr 19, 2024
Whatsapp

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

Written by  Shanker Badra -- February 18th 2021 05:39 PM
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ (Farm laws)ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਅਜੇ ਤੱਕ ਕਿਸੇ ਠੋਸ ਹੱਲ ’ਤੇ ਨਹੀਂ ਪਹੁੰਚੀ। ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦਰਮਿਆਨ ਹੁਣ ਤੱਕ 10 ਤੋਂ ਵੱਧ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਸਹਿਮਤੀ ਨਹੀਂ ਹੋ ਸਕੀ। ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ 'ਚ 4 ਘੰਟੇ ਲਈ ਰੋਕੀਆਂ ਰੇਲਾਂ [caption id="attachment_476042" align="aligncenter" width="300"]Farmers won’t go back, will burn crops if forced to return to harvesting: Rakesh Tikait ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ[/caption] ਜਿਥੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ 'ਤੇ ਅੜੇ ਹੋਏ ਹਨ, ਉਥੇ ਸਰਕਾਰ ਦਾ ਜ਼ੋਰ ਕਾਨੂੰਨਾਂ ਵਿਚ ਸੁਧਾਰਾਂ 'ਤੇ ਹੈ। ਅੰਦੋਲਨਕਾਰੀ ਕਿਸਾਨ ਇਸ ਅੰਦੋਲਨ ਤਹਿਤ ਅੱਜ ਰੇਲ ਰੋਕੋ ਅੰਦੋਲਨ ਕਰ ਰਹੇ ਹਨ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਨੂੰ ਸਖਤ ਸ਼ਬਦਾਂ ਵਿੱਚ ਕਿਹਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਪਿੱਛੇ ਹਟਣ ਲਈ ਤਿਆਰ ਨਹੀਂ। [caption id="attachment_476041" align="aligncenter" width="246"]Farmers won’t go back, will burn crops if forced to return to harvesting: Rakesh Tikait ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ[/caption] ਰਾਕੇਸ਼ ਟਿਕੈਤ ਨੇ ਹਰਿਆਣਾ ਦੇ ਖਰਕ ਪੁਨੀਆ 'ਚ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਕੇਂਦਰ ਕਿਸੇ ਵੀ ਗਲਤ ਧਾਰਨਾ 'ਚ ਨਾ ਰਹੇ ਕਿ ਕਿਸਾਨ ਫ਼ਸਲ ਦੀ ਕਟਾਈ ਲਈ ਵਾਪਸ ਆਪਣੇ ਘਰ ਚਲੇ ਜਾਣਗੇ। ਜੇਕਰ ਜ਼ਰੂਰਤ ਪਈ ਤਾਂ ਅਸੀਂ ਆਪਣੀਆਂ ਫ਼ਸਲਾਂ ਸਾੜ ਦੇਵਾਂਗੇ। ਉਨ੍ਹਾਂ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਅੰਦੋਲਨ 2 ਮਹੀਨਿਆਂ 'ਚ ਖ਼ਤਮ ਹੋ ਜਾਵੇਗਾ। ਅਸੀਂ ਫ਼ਸਲ ਕੱਟਣ ਦੇ ਨਾਲ-ਨਾਲ ਵਿਰੋਧ ਕਰਾਂਗੇ। [caption id="attachment_476040" align="aligncenter" width="1280"]Farmers won’t go back, will burn crops if forced to return to harvesting: Rakesh Tikait ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ[/caption] ਦੱਸ ਦੇਈਏ ਕਿ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਅੱਜ ਦੇਸ਼ ਭਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਰੇਲਵੇ ਨੇ ਰੇਲਵੇ ਸੁਰੱਖਿਆ ਬਲਾਂ ਦੀਆਂ 20 ਅਤਿਰਿਕਤ ਕੰਪਨੀਆਂ ਤਾਇਨਾਤ ਕੀਤੀਆਂ ਸਨ। ਕਿਸਾਨ ਆਗੂਆਂ ਨੇ ਅੰਦੋਲਨ ਨੂੰ ਸ਼ਾਂਤੀਪੂਰਨ ਬਣਾਈ ਰੱਖਣ ਦੀ ਅਪੀਲ ਕੀਤੀ ਸੀ ਪਰ ਇਸਦੇ ਬਾਵਜੂਦ ਪੁਲਿਸ ਆਪਣੀ ਤਰਫ ਤੋਂ ਹਰ ਸੰਭਵ ਸਾਵਧਾਨੀ ਵਰਤੀ ਗਈ। ਦੇਸ਼ ਦੇ ਕਈ ਰਾਜਾਂ ਵਿੱਚ ਪੁਲਿਸ ਅਲਰਟ ਹਨ। -PTCNews


Top News view more...

Latest News view more...