Kisan Andolan: ਕਿਸਾਨਾਂ ਦੇ ਅੱਜ 'ਚੱਕਾ ਜਾਮ' ਨੂੰ ਲੈ ਕੇ ਹਾਈ ਅਲਰਟ 'ਤੇ ਦਿੱਲੀ ਪੁਲਿਸ

By Shanker Badra - February 06, 2021 9:02 am

ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਅੰਦੋਲਨ (Farmers Protest) ਵਿਚਕਾਰ ਪ੍ਰਦਰਸ਼ਨਕਾਰੀਆਂ ਨੇ ਅੱਜ ਸ਼ਨੀਵਾਰ ਨੂੰ ਚੱਕਾ ਜਾਮ ਦਾ ਐਲਾਨ ਕੀਤਾ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ 73 ਦਿਨਾਂ ਤੋਂ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਅੰਦੋਲਨਕਾਰੀ ਕਿਸਾਨ ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਰਾਜਮਾਰਗਾਂ ਨੂੰ ਜਾਮ ਕਰਨ ਦੀ ਯੋਜਨਾ ਬਣਾ ਰਹੇ ਹਨ। 'ਚੱਕਾ ਜਾਮ' ਦੇ ਮੱਦੇਨਜ਼ਰ ਦਿੱਲੀ ਦੀਆਂ ਸਰਹੱਦਾਂ 'ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਕੀਤਾ ਜਾਵੇਗਾ ਚੱਕਾ ਜਾਮ

Farmers'Chakka jam' today : Delhi Police on high alert to avoid Red Fort-like incident Kisan Andolan: ਕਿਸਾਨਾਂ ਦੇ ਅੱਜ 'ਚੱਕਾ ਜਾਮ' ਨੂੰ ਲੈ ਕੇ ਹਾਈ ਅਲਰਟ 'ਤੇ ਦਿੱਲੀ ਪੁਲਿਸ

ਖ਼ਬਰਾਂ ਅਨੁਸਾਰ ਸ਼ੁੱਕਰਵਾਰ ਨੂੰ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ ਦਾ ਬਚਾਅ ਕਰਦਿਆਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆ ਵਿੱਚੋਂ ਕੋਈ ਵੀ ਨਵੇਂ ਖੇਤੀਬਾੜੀ ਕਾਨੂੰਨਾਂ ਵਿੱਚ ਖਾਮੀਆਂ ਨਹੀਂ ਲੱਭ ਸਕਿਆ। ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਇਹ ਦੱਸਣ ਲਈ ਤਿਆਰ ਨਹੀਂ ਹਨ ਕਿ ਇਨ੍ਹਾਂ ਖੇਤੀ ਕਾਨੂੰਨਾਂ' ਵਿਚ 'ਕਾਲਾ' ਕੀ ਹੈ, ਜਿਸ ਵਿਚ ਸਰਕਾਰ ਨੂੰ ਸੁਧਾਰ ਕਰਨਾ ਚਾਹੀਦਾ ਹੈ।

Farmers'Chakka jam' today : Delhi Police on high alert to avoid Red Fort-like incident Kisan Andolan: ਕਿਸਾਨਾਂ ਦੇ ਅੱਜ 'ਚੱਕਾ ਜਾਮ' ਨੂੰ ਲੈ ਕੇ ਹਾਈ ਅਲਰਟ 'ਤੇ ਦਿੱਲੀ ਪੁਲਿਸ

ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਇੱਕ ਨਵੇਂ ਕਾਨੂੰਨ ਦੀ ਮੰਗ ਕੀਤੀ ਅਤੇ ਇੱਕ ਕਾਂਗਰਸ ਸੰਸਦ ਮੈਂਬਰ ਨੇ ਮੌਜੂਦਾ ਕਾਨੂੰਨਾਂ ਨੂੰ ਕਿਸਾਨਾਂ ਲਈ ਮੌਤ ਦਾ ਵਰੰਟ ਦੱਸਿਆ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨਾਂ ਲਈ ਮੌਤ ਦਾ ਫ਼ਰਮਾਨ ਦੱਸਿਆ ਹੈ। ਉਨ੍ਹਾਂ ਨੇ ਪ੍ਰਦਰਸ਼ਨ ਸਥਾਨਾਂ 'ਤੇ ਲਾਈਆਂ ਰੋਕਾਂ ਦੀ ਤੁਲਨਾ ‘ਬਰਲਿਨ ਦੀ ਕੰਧ ਨਾਲ ਕੀਤੀ, ਜੋ ਦੇਸ਼ (ਜਰਮਨੀ) ਨੂੰ ਵੰਡਣ ਲਈ ਬਣਾਈ ਗਈ ਸੀ।

Farmers'Chakka jam' today : Delhi Police on high alert to avoid Red Fort-like incident Kisan Andolan: ਕਿਸਾਨਾਂ ਦੇ ਅੱਜ 'ਚੱਕਾ ਜਾਮ' ਨੂੰ ਲੈ ਕੇ ਹਾਈ ਅਲਰਟ 'ਤੇ ਦਿੱਲੀ ਪੁਲਿਸ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ

ਕਿਸਾਨਾਂ ਦੇ 'ਚੱਕਾ ਜਾਮ' ਨੂੰ ਲੈ ਕੇ ਦਿੱਲੀ ਪੁਲਿਸ ਅੱਜ ਹਾਈ ਅਲਰਟ 'ਤੇ ਹੈ। ਸੜਕਾਂ 'ਤੇ ਜਗ੍ਹਾ-ਜਗ੍ਹਾ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਦਿੱਲੀ ਵਿੱਚ 'ਚੱਕਾ ਜਾਮ' ਨਾ ਕਰਨ ਦੇ ਐਲਾਨ ਦੇ ਬਾਵਜੂਦ ਪਹਿਲਾਂ ਨਾਲੋਂ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਵਧੇਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ 'ਚੱਕਾ ਜਾਮ' ਕੀਤਾ ਜਾਵੇਗਾ।
-PTCNews

adv-img
adv-img