Mon, Apr 29, 2024
Whatsapp

ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ

Written by  Shanker Badra -- November 19th 2021 02:16 PM
ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ

ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕੀਤੀ ਹੈ। ਪਿਛਲੇ ਕਰੀਬ ਇੱਕ ਸਾਲ ਤੋਂ ਕਿਸਾਨਾਂ ਵੱਲੋਂ ਇਨ੍ਹਾਂ ਬਿੱਲਾਂ ਨੂੰ ਵਾਪਸ ਨਾ ਲੈਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਹਾਲਾਂਕਿ ਕਿਸਾਨਾਂ ਦਾ ਅਜੇ ਵੀ ਕਹਿਣਾ ਹੈ ਕਿ ਜਦੋਂ ਤੱਕ ਸੰਸਦ ਸੈਸ਼ਨ ਵਿੱਚ ਇਹ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨਾਂ ਅੰਦੋਲਨ ਜਾਰੀ ਰਹੇਗਾ। [caption id="attachment_550123" align="aligncenter" width="264"] ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ[/caption] ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਖੇਤੀ ਨੂੰ ਬਿਹਤਰ ਬਣਾਉਣ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ ਸੀ। ਨਰੇਂਦਰ ਸਿੰਘ ਤੋਮਰ ਨੇ ਕਿਹਾ, 'ਪ੍ਰਧਾਨ ਮੰਤਰੀ ਨੇ ਖੇਤੀਬਾੜੀ ਦੇ ਸੁਧਾਰ ਲਈ ਤਿੰਨ ਖੇਤੀਬਾੜੀ ਕਾਨੂੰਨ ਲਿਆਂਦੇ ਹਨ। ਮੈਨੂੰ ਦੁੱਖ ਹੈ ਕਿ ਅਸੀਂ ਦੇਸ਼ ਦੇ ਕੁਝ ਕਿਸਾਨਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਦੇ ਲਾਭ ਨਹੀਂ ਸਮਝਾ ਸਕੇ। ਅਸੀਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਅਸੀਂ ਸਫਲ ਨਹੀਂ ਹੋਏ। [caption id="attachment_550121" align="aligncenter" width="300"] ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ[/caption] ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਦੇਸ਼ ਇਸ ਤੱਥ ਦਾ ਗਵਾਹ ਹੈ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਮੋਦੀ ਨੇ 2014 ਵਿੱਚ ਸਰਕਾਰ ਦੀ ਵਾਗਡੋਰ ਸੰਭਾਲੀ ਹੈ, ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਕਿਸਾਨਾਂ ਅਤੇ ਖੇਤੀਬਾੜੀ ਪ੍ਰਤੀ ਰਹੀ ਹੈ। ਨਤੀਜੇ ਵਜੋਂ ਤੁਸੀਂ ਦੇਖਿਆ ਹੋਵੇਗਾ ਕਿ ਪਿਛਲੇ 7 ਸਾਲਾਂ ਵਿੱਚ ਖੇਤੀਬਾੜੀ ਨੂੰ ਲਾਭ ਪਹੁੰਚਾਉਣ ਵਾਲੀਆਂ ਕਈ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। [caption id="attachment_550120" align="aligncenter" width="275"] ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ[/caption] ਖੇਤੀਬਾੜੀ ਮੰਤਰੀ ਦਾ ਕਹਿਣਾ ਹੈ, 'ਇਨ੍ਹਾਂ ਸੁਧਾਰਾਂ ਨਾਲ ਪ੍ਰਧਾਨ ਮੰਤਰੀ ਨੇ ਖੇਤੀਬਾੜੀ ਵਿੱਚ ਬਦਲਾਅ ਲਿਆਉਣ ਦੀ ਕੋਸ਼ਿਸ਼ ਕੀਤੀ ਪਰ ਕੁਝ ਸ਼ਰਤਾਂ ਕਾਰਨ ਕੁਝ ਕਿਸਾਨਾਂ ਨੇ ਇਸ ਦਾ ਵਿਰੋਧ ਕੀਤਾ। ਜਦੋਂ ਅਸੀਂ ਚਰਚਾ ਦਾ ਰਾਹ ਅਖਤਿਆਰ ਕੀਤਾ ਅਤੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਸਫਲ ਨਹੀਂ ਹੋ ਸਕੇ। ਇਸ ਲਈ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ। ਇਹ ਇੱਕ ਸਵਾਗਤਯੋਗ ਕਦਮ ਹੈ। [caption id="attachment_550122" align="aligncenter" width="299"] ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ[/caption] ਉਨ੍ਹਾਂ ਇਹ ਵੀ ਕਿਹਾ ਹੈ ਕਿ ਜ਼ੀਰੋ ਬਜਟ ਖੇਤੀ, ਘੱਟੋ-ਘੱਟ ਸਮਰਥਨ ਮੁੱਲ, ਫ਼ਸਲੀ ਵਿਭਿੰਨਤਾ ਦੇ ਮੁੱਦਿਆਂ 'ਤੇ ਇੱਕ ਕਮੇਟੀ ਬਣਾਈ ਜਾਵੇਗੀ। ਕਮੇਟੀ ਵਿੱਚ ਕੇਂਦਰ, ਰਾਜ ਸਰਕਾਰਾਂ, ਕਿਸਾਨ, ਵਿਗਿਆਨੀ, ਅਰਥ ਸ਼ਾਸਤਰੀ ਸ਼ਾਮਲ ਹੋਣਗੇ। ਇਹ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਅਤੇ ਹੋਰ ਮੁੱਦਿਆਂ ਬਾਰੇ ਰਿਪੋਰਟ ਪੇਸ਼ ਕਰੇਗਾ। ਦਰਅਸਲ ਪਿਛਲੇ ਸਾਲ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਅੱਜ ਵੱਡੀ ਜਿੱਤ ਮਿਲੀ ਹੈ। -PTCNews


Top News view more...

Latest News view more...