Thu, Apr 25, 2024
Whatsapp

ਫਾਰੂਕ ਅਬਦੁੱਲਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਬੇਟੇ ਉਮਰ ਅਬਦੁੱਲਾ ਨੇ ਟਵੀਟ ਕਰ ਦਿੱਤੀ ਜਾਣਕਾਰੀ

Written by  Shanker Badra -- March 30th 2021 01:54 PM
ਫਾਰੂਕ ਅਬਦੁੱਲਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਬੇਟੇ ਉਮਰ ਅਬਦੁੱਲਾ ਨੇ ਟਵੀਟ ਕਰ ਦਿੱਤੀ ਜਾਣਕਾਰੀ

ਫਾਰੂਕ ਅਬਦੁੱਲਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਬੇਟੇ ਉਮਰ ਅਬਦੁੱਲਾ ਨੇ ਟਵੀਟ ਕਰ ਦਿੱਤੀ ਜਾਣਕਾਰੀ

ਜ਼ੰਮੂ ਕਸ਼ਮੀਰ : ਜ਼ੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਰਾਸ਼ਟਰੀ ਪ੍ਰਧਾਨ ਫਾਰੂਕ ਅਬਦੁੱਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਉਮਰ ਅਬਦੁੱਲਾ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ 'ਚ ਹੋਈ ਮੌਤ [caption id="attachment_485048" align="aligncenter" width="300"]Farooq Abdullah tests Covid-19 positive , showing some symptoms, says son Omar Abdullah ਫਾਰੂਕ ਅਬਦੁੱਲਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਬੇਟੇ ਉਮਰ ਅਬਦੁੱਲਾ ਨੇ ਟਵੀਟ ਕਰ ਦਿੱਤੀ ਜਾਣਕਾਰੀ[/caption] ਉਹਨਾਂ ਨੇ ਲਿਖਿਆ ਕਿ ਮੇਰੇ ਪਿਤਾ ਜੀ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਆਈ ਹੈ ਅਤੇ ਉਹਨਾਂ ਵਿਚ ਲਾਗ ਦੇ ਕੁੱਝ ਲੱਛਣ ਦਿਖ ਰਹੇ ਹਨ। ਫਾਰੂਕ ਅਬਦੁੱਲਾ ਨੇ ਇਸ ਮਹੀਨੇ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਵੀ ਲਈ ਸੀ। [caption id="attachment_485047" align="aligncenter" width="300"]Farooq Abdullah tests Covid-19 positive , showing some symptoms, says son Omar Abdullah ਫਾਰੂਕ ਅਬਦੁੱਲਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਬੇਟੇ ਉਮਰ ਅਬਦੁੱਲਾ ਨੇ ਟਵੀਟ ਕਰ ਦਿੱਤੀ ਜਾਣਕਾਰੀ[/caption] ਉਮਰ ਅਬਦੁੱਲਾ ਨੇ ਅੱਗੇ ਲਿਖਿਆ ਕਿ ਮੈਂ ਅਤੇ ਮੇਰਾ ਪੂਰਾ ਪਰਿਵਾਰ ਖੁਦ ਨੂੰ ਕੁਆਰੰਟੀਨ ਕਰ ਰਹੇ ਹਾਂ ,ਜਦੋਂ ਤੱਕ ਸਾਡਾ ਕੋਰੋਨਾ ਟੈਸਟ ਨਹੀਂ ਹੋ ਜਾਂਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਦਿਨਾਂ ਵਿਚ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। [caption id="attachment_485046" align="aligncenter" width="290"]Farooq Abdullah tests Covid-19 positive , showing some symptoms, says son Omar Abdullah ਫਾਰੂਕ ਅਬਦੁੱਲਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਬੇਟੇ ਉਮਰ ਅਬਦੁੱਲਾ ਨੇ ਟਵੀਟ ਕਰ ਦਿੱਤੀ ਜਾਣਕਾਰੀ[/caption] ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ 'ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। -PTCNews


Top News view more...

Latest News view more...