Sun, Apr 28, 2024
Whatsapp

ਮਿੰਨੀ ਬੱਸ ਅਪਰੇਟਰ ਯੂਨੀਅਨ ਦੇ ਪੰਜਾਬ ਪ੍ਰਧਾਨ 'ਤੇ ਜਾਨਲੇਵਾ ਹਮਲਾ

Written by  Riya Bawa -- July 18th 2022 12:46 PM -- Updated: July 18th 2022 12:47 PM
ਮਿੰਨੀ ਬੱਸ ਅਪਰੇਟਰ ਯੂਨੀਅਨ ਦੇ ਪੰਜਾਬ ਪ੍ਰਧਾਨ 'ਤੇ ਜਾਨਲੇਵਾ ਹਮਲਾ

ਮਿੰਨੀ ਬੱਸ ਅਪਰੇਟਰ ਯੂਨੀਅਨ ਦੇ ਪੰਜਾਬ ਪ੍ਰਧਾਨ 'ਤੇ ਜਾਨਲੇਵਾ ਹਮਲਾ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਬੱਸ ਅੱਡੇ ਅੰਦਰ ਦਿਨ-ਦਿਹਾੜੇ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਦੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਬੱਬੂ 'ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੋਲੀਆਂ ਅਣਪਛਾਤੇ ਵਿਅਕਤੀਆਂ ਵੱਲੋਂ ਚਲਾਈਆਂ ਗਈਆਂ ਹਨ ਤੇ ਇਸ ਦੌਰਾਨ ਆਪਣੇ ਬਚਾਅ ਵਾਸਤੇ ਪ੍ਰਧਾਨ ਬੱਬੂ ਨੇ ਵੀ ਹਵਾਈ ਫਾਇਰ ਕੀਤੇ। ਹੁਣ ਮੌਕੇ 'ਤੇ ਪਹੁੰਚੀ ਪੁਲਸ ਅਧਿਕਾਰੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿੰਨੀ ਬੱਸ ਅਪਰੇਟਰ ਯੂਨੀਅਨ ਦੇ ਪੰਜਾਬ ਪ੍ਰਧਾਨ ਤੇ ਜਾਨਲੇਵਾ ਹਮਲਾ ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਬੱਬੂ ਨੇ ਦੱਸਿਆ ਕਿ ਉਹ ਆਪਣੀ ਕਾਰ ਵਿਚ ਸਵਾਰ ਹੋ ਕੇ ਬੱਸ ਅੱਡੇ ਪਹੁੰਚੇ ਹੀ ਸੀ ਕਿ 2 ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਮੇਰੇ ਵੱਲੋਂ ਜਵਾਬੀ ਹਵਾਈ ਫਾਇਰ ਕਰਨ 'ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਮਿੰਨੀ ਬੱਸ ਅਪਰੇਟਰ ਯੂਨੀਅਨ ਦੇ ਪੰਜਾਬ ਪ੍ਰਧਾਨ ਤੇ ਜਾਨਲੇਵਾ ਹਮਲਾ ਇਹ ਵੀ ਪੜ੍ਹੋ:ਅਮਿਤ ਸ਼ਾਹ ਨੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨਾਲ ਕੀਤੀ ਮੀਟਿੰਗ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮਿੰਨੀ ਬੱਸ ਅਪਰੇਟਰ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਨੇ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਜਦੋਂ ਉਨ੍ਹਾਂ ਨੇ ਆਪਣੀ ਗੱਡੀ ਬੱਸ ਸਟੈਂਡ ਵੱਲ ਮੋੜੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਤੇ ਗੋਲੀ ਚਲਾ ਦਿੱਤੀਆਂ ਗਈਆਂ ਤੇ ਉਨ੍ਹਾਂ ਵੱਲੋਂ ਆਪਣੇ ਬਚਾਅ ਦੇ ਚੱਲਦੇ ਹਵਾਈ ਫਾਇਰ ਕੀਤੇ ਅਤੇ ਉਹ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਮਿੰਨੀ ਬੱਸ ਅਪਰੇਟਰ ਯੂਨੀਅਨ ਦੇ ਪੰਜਾਬ ਪ੍ਰਧਾਨ ਤੇ ਜਾਨਲੇਵਾ ਹਮਲਾ ਇਸ ਸਬੰਧੀ ਉਨ੍ਹਾਂ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਆਈ ਸੀ। ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। (ਅੰਮ੍ਰਿਤਸਰ ਤੋਂ ਪੰਕਜ ਮੱਲ੍ਹੀ ਦੀ ਰਿਪੋਰਟ) -PTC News


Top News view more...

Latest News view more...