ਫਤਿਹਗੜ੍ਹ ਸਾਹਿਬ ਜ਼ਿਲ੍ਹੇ ਨੇ ਵੀ ਦਿੱਤੀ ਕੋਰੋਨਾ ਨੂੰ ਮਾਤ, ਦੂਜੀ ਔਰਤ ਦੀ ਰਿਪੋਰਟ ਵੀ ਆਈ ਨੈਗਟਿਵ

By Shanker Badra - April 24, 2020 4:04 pm

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਨੇ ਵੀ ਦਿੱਤੀ ਕੋਰੋਨਾ ਨੂੰ ਮਾਤ, ਦੂਜੀ ਔਰਤ ਦੀ ਰਿਪੋਰਟ ਵੀ ਆਈ ਨੈਗਟਿਵ:ਫਤਿਹਗੜ੍ਹ ਸਾਹਿਬ : ਪੰਜਾਬ ‘ਚ ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ,ਓਥੇ ਹੀ ਕੋਰੋਨਾ ਖੌਫ਼ ਵਿਚਾਲੇ ਅੱਜ ਫਤਿਹਗੜ੍ਹ ਸਾਹਿਬ ਤੋਂ ਵੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਜ਼ਿਲੇ 'ਚ ਔਰੰਗਾਬਾਦ, ਮਹਾਰਾਸ਼ਟਰ ਤੋਂ ਆਈ ਇਕ ਮਹਿਲਾ ਜੋ ਕਿ ਕੋਰੋਨਾ ਪਾਜ਼ੀਟਿਵ ਆਈ ਸੀ, ਨੂੰ ਠੀਕ ਹੋਣ ਉਪਰੰਤ ਗਿਆਨ ਸਾਗਰ ਹਸਪਤਾਲ ਬਨੂੜ ਤੋਂ ਛੁੱਟੀ ਮਿਲ ਗਈ ਹੈ।

ਇਸ ਦੇ ਨਾਲ ਹੀ ਇਕ ਹੋਰ ਔਰਤ ਵੀ ਕੋਰੋਨਾ ਵਾਇਰਸ ਤੋਂ ਪਾਜੀਟਿਵ ਪਾਈ ਗਈ ਸੀ,ਜਿਸ ਨੂੰ ਪਿਛਲੇ ਦਿਨੀਂ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਸੀ। ਇਨ੍ਹਾਂ ਦੀ ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਹੁਣ ਫਤਹਿਗੜ੍ਹ ਸਾਹਿਬ ਵਿਚ ਕੋਈ ਵੀ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਕੇਸ ਨਹੀਂ ਰਿਹਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐੱਨ.ਕੇ ਆਗਰਵਾਲ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਔਰਤਾਂ ਦੇ ਵਿਚੋਂ ਇਕ ਔਰਤ ਦੀ ਰਿਪੋਰਟ ਪਿਛਲੇ ਦਿਨੀਂ ਨੈਗਟਿਵ ਆਉਣ ਤੋਂ ਬਆਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਸੀ ਅਤੇ ਇਸ ਔਰਤ ਦੀ ਬੀਤੀ ਦੇਰ ਰਾਤ ਰਿਪੋਰਟ ਨੈਗਟਿਵ ਆਈ ਹੈ ਅਤੇ ਉਸ ਨੂੰ ਹੁਣ ਹਸਪਤਾਲ ਵਿਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।

ਦੱਸ ਦੱਈਏ ਕਿ ਇਨ੍ਹਾਂ ਦੋਵੇ ਔਰਤਾਂ ਨੂੰ ਹਸਪਤਾਲ ਵਿਚੋਂ ਡਿਸਚਾਰਜ ਕਰ ਦਿੱਤਾ ਹੈ ਪਰ ਹਾਲੇ ਕੁਝ ਸਮੇਂ ਲਈ ਇਨ੍ਹਾਂ ਨੂੰ ਇਕਾਂਤਵਸ ਰਹਿਣਾ ਹੋਵੇਗਾ। ਇਸ ਦੇ ਨਾਲ ਇਨ੍ਹਾਂ ਔਰਤਾਂ ਦੇ ਸੰਪਰਕ ਵਿਚ ਆਏ ਸਾਰੇ ਲੋਕਾਂ ਦੇ ਸੈਂਪਲ ਲੈ ਕੇ ਵੀ ਜਾਂਚ ਲਈ ਭੇਜੇ ਗਏ ਸਨ,ਜਿਨ੍ਹਾਂ ਦੀ ਰਿਪੋਰਟ ਵੀ ਨੈਗਟਿਵ ਆ ਚੁੱਕੀ ਹੈ।
-PTCNews

adv-img
adv-img