Advertisment

ਫਤਹਿਗੜ੍ਹ ਸਾਹਿਬ ਦੇ ਸਹਿਜਾਦਪੁਰ ਕੋਲ ਭਾਖੜਾ ਨਹਿਰ 'ਚ ਪਿਆ ਪਾੜ, ਲੋਕਾਂ 'ਚ ਸਹਿਮ ਦਾ ਮਾਹੌਲ

author-image
Jashan A
Updated On
New Update
ਫਤਹਿਗੜ੍ਹ ਸਾਹਿਬ ਦੇ ਸਹਿਜਾਦਪੁਰ ਕੋਲ ਭਾਖੜਾ ਨਹਿਰ 'ਚ ਪਿਆ ਪਾੜ, ਲੋਕਾਂ 'ਚ ਸਹਿਮ ਦਾ ਮਾਹੌਲ
Advertisment
ਫਤਹਿਗੜ੍ਹ ਸਾਹਿਬ ਦੇ ਸਹਿਜਾਦਪੁਰ ਕੋਲ ਭਾਖੜਾ ਨਹਿਰ 'ਚ ਪਿਆ ਪਾੜ, ਲੋਕਾਂ 'ਚ ਸਹਿਮ ਦਾ ਮਾਹੌਲ,ਫਤਹਿਗੜ੍ਹ ਸਾਹਿਬ: ਫਤਹਿਗੜ੍ਹ ਸਾਹਿਬ ਦੇ ਪਿੰਡ ਸਹਿਜਾਦਪੁਰ ਨਹਿਰ ਦੇ ਪੁਲ 'ਤੇ ਸਰਹਿੰਦ ਭਾਖੜਾ ਨਹਿਰ 'ਚ ਪਾੜ ਪੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਅਕਰਨ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। Canalਨਹਿਰ 'ਚ ਪਏ ਇਸ ਪਾੜ ਨੂੰ ਸਵੇਰ ਤੋਂ ਹੀ ਪਿੰਡਾਂ ਦੇ ਲੋਕ ਤੇ ਨੌਜਵਾਨ ਖੁਦ ਹੀ ਪੂਰਨ ਲੱਗੇ ਜਦੋਂ ਕਿ ਕੋਈ ਵੀ ਨਹਿਰੀ ਵਿਭਾਗ ਦਾ ਅਧਿਕਾਰੀ ਮੌਕੇ ਤੇ ਨਹੀਂ ਪੁੱਜਿਆ। ਹੋਰ ਪੜ੍ਹੋ:
Advertisment
ਹਰਿਆਣਾ - ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨ ਭਾਖੜਾ ਨਹਿਰ 'ਚ ਡੁੱਬੇ Canalਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਨਹਿਰ 'ਚ ਪਏ ਪਾੜ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਦਿੱਤੀ ਜਾ ਚੁੱਕੀ ਹੈ। ਪ੍ਰੰਤੂ ਕੋਈ ਕਾਰਵਾਈ ਦੇਖਣ ਨੂੰ ਨਹੀਂ ਮਿਲੀ ਅਤੇ ਨਾ ਹੀ ਨਹਿਰ ਵਿੱਚ ਸਮੇਂ ਸਮੇਂ ਤੇ ਸਫਾਈ ਕੀਤੀ ਜਾਂਦੀ ਹੈ ਜਿਸ ਨਾਲ ਨਹਿਰ ਵਿੱਚ ਪਾੜ ਆਦਿ ਨਾ ਪੈ ਸਕਣ। Canalਪਿੰਡ ਨਿਵਾਸੀਆਂ ਨੇ ਦੱਸਿਆ ਕਿ ਸਵੇਰੇ ਤੜਕੇ ਇਲਾਕੇ ਦੇ ਪੰਜ ਸੱਤ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਮੁਨਿਆਦੀ ਕਰਵਾ ਕੇ ਪਿੰਡਾਂ ਦੇ ਲੋਕਾਂ ਨੂੰ ਇਕੱਠਾ ਕੀਤਾ ਗਿਆ।ਉਧਰ ਮੌਕੇ 'ਤੇ ਪਹੁੰਚੇ ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਗੁਰਜਿੰਦਰ ਸਿੰਘ ਚਾਹਲ ਨੇ ਕਿਹਾ ਕਿ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਹ ਜਲਦ ਤੋਂ ਜਲਦ ਆ ਕੇ ਇਸ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦੇਣਗੇ। -PTC News  -
punjabi-news fatehgarh-sahib fatehgarh-sahib-news latest-fatehgarh-sahib-news
Advertisment

Stay updated with the latest news headlines.

Follow us:
Advertisment