Tue, Apr 23, 2024
Whatsapp

ਫ਼ਤਹਿਗੜ੍ਹ ਸਾਹਿਬ : ਪਟਿਆਲਾ 'ਚ ਹੋਏ ਲਾਠੀਚਾਰਜ ਖਿਲਾਫ ਅਧਿਆਪਕਾਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ

Written by  Shanker Badra -- February 12th 2019 09:37 PM
ਫ਼ਤਹਿਗੜ੍ਹ ਸਾਹਿਬ : ਪਟਿਆਲਾ 'ਚ ਹੋਏ ਲਾਠੀਚਾਰਜ ਖਿਲਾਫ ਅਧਿਆਪਕਾਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਫ਼ਤਹਿਗੜ੍ਹ ਸਾਹਿਬ : ਪਟਿਆਲਾ 'ਚ ਹੋਏ ਲਾਠੀਚਾਰਜ ਖਿਲਾਫ ਅਧਿਆਪਕਾਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਫ਼ਤਹਿਗੜ੍ਹ ਸਾਹਿਬ : ਪਟਿਆਲਾ 'ਚ ਹੋਏ ਲਾਠੀਚਾਰਜ ਖਿਲਾਫ ਅਧਿਆਪਕਾਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ:ਫ਼ਤਹਿਗੜ੍ਹ ਸਾਹਿਬ : ਪਟਿਆਲਾ 'ਚ ਬੀਤੇ ਐਤਵਾਰ ਨੂੰ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਖਿਲਾਫ਼ ਅਧਿਆਪਕਾਂ ਨੇ ਅੱਜ ਪੰਜਾਬ ਦੇ ਵੱਖ -ਵੱਖ ਥਾਵਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਹੈ।ਇਸ ਦੌਰਾਨ ਅੱਜ ਅਧਿਆਪਕਾਂ ਨੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕਰਕੇ ਪੁਤਲਾ ਵੀ ਸਾੜਿਆ ਹੈ। [caption id="attachment_255404" align="aligncenter" width="300"]Fatehgarh Sahib Chief Minister Capt. Amarinder Singh Against Teachers Protest ਫ਼ਤਹਿਗੜ੍ਹ ਸਾਹਿਬ : ਪਟਿਆਲਾ 'ਚ ਹੋਏ ਲਾਠੀਚਾਰਜ ਖਿਲਾਫ ਅਧਿਆਪਕਾਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ[/caption] ਇਸ ਮੌਕੇ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂ ਦਵਿੰਦਰ ਸਿੰਘ ਪੂਨੀਆ ਅਤੇ ਹਰਵੀਰ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੇ ਧਰਨਿਆਂ 'ਤੇ ਦਰੀ 'ਤੇ ਬੈਠਣ ਵਾਲੇ ਕੈਪਟਨ ਅਮਰਿੰਦਰ ਸਿੰਘ ਕੋਲ ਜੇ ਹੁਣ ਅਧਿਆਪਕਾਂ ਦੀਆਂ ਮੰਗਾਂ ਹੱਲ ਕਰਨ ਲਈ ਅਧਿਆਪਕਾਂ ਨੂੰ ਮਿਲਣ ਦਾ ਸਮਾਂ ਨਹੀਂ ਹੈ ਤਾਂ ਉਹਨਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਲੋਕਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਮੱਸਿਆਵਾਂ ਹੱਲ ਕਰਨ ਲਈ ਮੁੱਖ ਮੰਤਰੀ ਦੇ ਅਹੁਦੇ 'ਤੇ ਬਿਠਾਇਆ ਹੈ। [caption id="attachment_255407" align="aligncenter" width="300"]Fatehgarh Sahib Chief Minister Capt. Amarinder Singh Against Teachers Protest ਫ਼ਤਹਿਗੜ੍ਹ ਸਾਹਿਬ : ਪਟਿਆਲਾ 'ਚ ਹੋਏ ਲਾਠੀਚਾਰਜ ਖਿਲਾਫ ਅਧਿਆਪਕਾਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ[/caption] ਜੇਕਰ ਉਹਨਾਂ ਕੋਲ ਲੋਕਾਂ ਦੇ ਮਸਲਿਆਂ ਲਈ ਸਮਾਂ ਹੀ ਨਹੀਂ ਹੈ ਤਾਂ ਉਹਨਾਂ ਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਰਹਿਣ ਦਾ ਕੋਈ ਹੱਕ ਨਹੀਂ ਹੈ।ਇਸ ਮੌਕੇ ਅੰਮ੍ਰਿਤਪਾਲ ਮੰਘਾਣੀਆ ਨੇ ਕਿਹਾ ਕਿ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਪਰ ਪੰਜਾਬ ਦੀ ਕਾਂਗਰਸ ਸਰਕਾਰ ਨੇ ਅਧਿਆਪਕਾਂ 'ਤੇ ਜਬਰ ਕਰਕੇ ਇਸ ਸੰਵਿਧਾਨਕ ਹੱਕ ਨੂੰ ਜਿੱਥੇ ਖੋਹਿਆ ਹੈ,ਉੱਥੇ ਕੌਮ ਦੇ ਨਿਰਮਾਤਾ ਅਧਿਆਪਕ ਦਾ ਵੀ ਅਪਮਾਨ ਕੀਤਾ ਹੈ,ਜਿਸ ਨੂੰ ਪੰਜਾਬ ਦੇ ਮੁਲਾਜ਼ਮ ਹੀ ਨਹੀਂ ਸਗੋਂ ਆਮ ਲੋਕ ਵੀ ਮੁਆਫ਼ ਨਹੀਂ ਕਰਨਗੇ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। [caption id="attachment_255406" align="aligncenter" width="300"]Fatehgarh Sahib Chief Minister Capt. Amarinder Singh Against Teachers Protest ਫ਼ਤਹਿਗੜ੍ਹ ਸਾਹਿਬ : ਪਟਿਆਲਾ 'ਚ ਹੋਏ ਲਾਠੀਚਾਰਜ ਖਿਲਾਫ ਅਧਿਆਪਕਾਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ[/caption] ਦੱਸ ਦੇਈਏ ਕਿ ਪਟਿਆਲਾ ਵਿਖੇ ਬੀਤੇ ਐਤਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ ਸ਼ਹਿਰ ‘ਚ ਧਰਨਾ ਪ੍ਰਦਰਸ਼ਨ ਕੀਤਾ ਸੀ।ਇਸ ਦੌਰਾਨ ਅਧਿਆਪਕਾਂ ਵੱਲੋਂ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੇ ਤੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨ ਦੀ ਵੀ ਕੋਸ਼ਿਸ਼ ਕੀਤੀ।ਜਿਸ ਕਾਰਨ ਪੰਜਾਬ ਪੁਲਿਸ ਵੱਲੋਂ ਇਹਨਾਂ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਤੇ ਲਾਠੀਚਾਰਜ ਵੀ ਕੀਤਾ ਗਿਆ।ਇਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਅੱਜ 54 ਅਧਿਆਪਕਾਂ 'ਤੇ ਕੇਸ ਦਰਜ ਕੀਤਾ ਹੈ। -PTCNews


Top News view more...

Latest News view more...