Wed, Apr 24, 2024
Whatsapp

ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ ਸੰਭਾਲ ਪਾਕਿ ਗੁ: ਪ੍ਰਬੰਧਕ ਕਮੇਟੀ ਨੂੰ ਸੌਂਪੀ ਜਾਵੇ : ਗਿਆਨੀ ਹਰਪ੍ਰੀਤ ਸਿੰਘ

Written by  Jashan A -- December 01st 2019 01:46 PM
ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ ਸੰਭਾਲ ਪਾਕਿ ਗੁ: ਪ੍ਰਬੰਧਕ ਕਮੇਟੀ ਨੂੰ ਸੌਂਪੀ ਜਾਵੇ : ਗਿਆਨੀ ਹਰਪ੍ਰੀਤ ਸਿੰਘ

ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ ਸੰਭਾਲ ਪਾਕਿ ਗੁ: ਪ੍ਰਬੰਧਕ ਕਮੇਟੀ ਨੂੰ ਸੌਂਪੀ ਜਾਵੇ : ਗਿਆਨੀ ਹਰਪ੍ਰੀਤ ਸਿੰਘ

ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ ਸੰਭਾਲ ਪਾਕਿ ਗੁ: ਪ੍ਰਬੰਧਕ ਕਮੇਟੀ ਨੂੰ ਸੌਂਪੀ ਜਾਵੇ : ਗਿਆਨੀ ਹਰਪ੍ਰੀਤ ਸਿੰਘ ,ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ ਸੰਭਾਲ ਪਾਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਜਾਵੇ। ਉਹਨਾਂ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਵੀ ਕਾਫੀ ਕਾਰਜ਼ ਕਰਦੀ ਰਹੀ ਹੈ ਹੋਰ ਅਧਿਕਾਰ ਪਾਕਿ ਕਮੇਟੀ ਨੂੰ ਮਿਲਣੇ ਚਾਹੀਦੇ ਹਨ ਤਾਂ ਜੋ ਪਾਕਿ 'ਚ ਬਹੁਤ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਜੋ ਅਣਗੋਲੇ ਪਏ ਹਨ ਤੇ ਉਨ੍ਹਾਂ ਦੀਆਂ ਇਮਾਰਤਾਂ ਜੋ ਖੰਡਰ ਦਾ ਰੂਪ ਧਾਰਨ ਕਰਦੀਆਂ ਜਾ ਰਹੀਆਂ, ਦੀ ਦੇਖ ਰੇਖ ਸਾਂਭ ਸੰਭਾਲ ਕੀਤੀ ਜਾ ਸਕੇ। ਹੋਰ ਪੜ੍ਹੋ: ਜਥੇਦਾਰ ਰਣਜੀਤ ਸਿੰਘ ਗੌਹਰ ਦੀ ਪਤਨੀ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ ਅੱਗੇ ਉਹਨਾਂ ਗੱਤਕਾ 'ਸਿੱਖ ਮਾਰਸ਼ਲ ਆਰਟ' ਨੂੰ ਓਲਪਿੰਕਸ ਐਸੋਸੀਏਸ਼ਨ ਵਲੋਂ ਮਾਨਤਾ ਮਿਲਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਸ 'ਚ ਪੁਰਾਰਤਨ ਰਵਾਇਤਾਂ ਮੁਤਾਬਕ ਹੀ ਖੇਡਿਆ ਜਾਣਾ ਚਾਹੀਦਾ ਹੈ ਤੇ ਅਜਿਹੇ ਸਟੰਟ ਜੋ ਜਾਨਲੇਵਾ ਸਾਬਤ ਹੋਣ ਨੂੰ ਸ਼ਾਮਲ ਨਹੀਂ ਕੀਤੇ ਜਾਣੇ ਚਾਹੀਦੇ। ਭਾਰਤ 'ਚ ਵੱਖ-ਵੱਖ ਥਾਵਾਂ ਤੇ ਪ੍ਰੀਖਿਆਂ ਦੇਣ ਮੌਕੇ ਸਿੱਖ ਬੱਚਿਆਂ ਨੂੰ ਕਕਾਰਾ ਸਮੇਤ ਰੋਕੇ ਜਾਣ ਸਬੰਧੀ ਬੋਲਦਿਆਂ ਕਿਹਾ ਕਿ ਭਾਰਤ ਸਰਕਾਰ ਵਲੋਂ ਸਾਰੇ ਸਕੂਲਾਂ ਇਸ ਸਬੰਧੀ ਜਾਣਕਾਰੀ ਪਹਿਲਾਂ ਹੀ ਮੁਹਈਆ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਪ੍ਰੀਖਿਆ ਦੇਣ ਸਮੇਂ ਵਿਦਿਆਰਥੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। -PTC News  


Top News view more...

Latest News view more...