ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Fatehgarh Sahib Police One Nigerian man heroin With Arrested
ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ:ਫ਼ਤਹਿਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਸ ਦੀ ਪਛਾਣ ਇਮੇਕਾ ਈਕੇਚੀ ਉਰਫ ਸੰਡੇ ਹਾਲ ਵਾਸੀ ਨਵੀਂ ਦਿੱਲੀ ਵਜੋਂ ਹੋਈ ਹੈ।

Fatehgarh Sahib Police One Nigerian man heroin With Arrested
ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦੱਸਿਆ ਕਿ 13 ਅਗਸਤ ਨੂੰ ਰਾਤ ਸਮੇਂ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਹੇਮੰਤ ਕੁਮਾਰ ਨੇ ਟੀਮ ਸਮੇਤ ਸਕੂਟਰੀ ਸਵਾਰ ਜਸਵਿੰਦਰ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਨੂੰ ਸਰਹਿੰਦ ਤੋਂ ਮੰਡੀ ਗੋਬਿੰਦਗੜ੍ਹ ਵੱਲ ਆਉਂਦਿਆਂ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਿਸ ਨੇ ਪੁੱਛਗਿੱਛ ਦੌਰਾਨ ਮੰਨਿਆ ਸੀ ਕਿ ਉਸ ਨੇ ਇਹ ਹੈਰੋਇਨ 12 ਅਗਸਤ ਨੂੰ ਸੰਡੇ ਉਰਫ ਇਮੇਕਾ ਈਕੇਚੀ ਤੋਂ ਸਪਲਾਈ ਕਰਨ ਲਈ ਲਿਆਂਦੀ ਸੀ।

Fatehgarh Sahib Police One Nigerian man heroin With Arrested
ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਹੁਣ ਪੰਜਾਬ ਵਿੱਚ ਬੱਸਾਂ ਦਾ ਸਫ਼ਰ ਕਰਨਾ ਹੋਰ ਵੀ ਮਹਿੰਗਾ , ਪੰਜਾਬ ਸਰਕਾਰ ਨੇ ਅੱਧੀ ਰਾਤ ਤੋਂ ਵਧਾਇਆ ਬੱਸਾਂ ਦਾ ਕਿਰਾਇਆ

ਜਿਸ ਤੋਂ ਬਾਅਦ ਐਂਟੀ ਨਾਰਕੋਟਿਕ ਸੈੱਲ ਨੇ 17 ਅਗਸਤ ਨੂੰ ਸੰਡੇ ਦੇ ਟਿਕਾਣੇ ‘ਤੇ ਛਾਪਾਮਾਰੀ ਕਰ ਕੇ ਉਸ ਪਾਸੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਮੇਕਾ ਈਕੇਚੀ ਉਰਫ ਸੰਡੇ ਹਾਲ ਖ਼ਿਲਾਫ਼ ਪਹਿਲਾਂ ਵੀ ਥਾਣਾ ਸਮਰਾਲਾ ਵਿਖੇ 2018 ‘ਚ 2 ਕਿੱਲੋ ਹੈਰੋਇਨ ਤੇ 40 ਗ੍ਰਾਮ ਕੋਕੀਨ ਬਰਾਮਦ ਹੋਣ ਦਾ ਮਾਮਲਾ ਦਰਜ ਹੈ। ਜਿਸ ਵਿੱਚੋਂ ਉਹ ਜ਼ਮਾਨਤ ‘ਤੇ ਆਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਅਦਾਲਤ ‘ਚ ਪੇਸ਼ ਕਰ ਕੇ 21 ਅਗਸਤ ਤੱਕ ਪੁਲਿਸ ਰਿਮਾਂਡ ਲਿਆ ਗਿਆ ਹੈ।
-PTCNews